06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਆਰ. ਓ. ਬੀ. ਦੇ ਨੀਂਹ ਪੱਥਰ ਸਮਾਗਮ ਦੌਰਾਨ ਮਨੋਰੰਜਨ ਕਾਲੀਆ ਦੀ ਵਿਗੜੀ ਤਬੀਅਤ

Ad Position 21
No active advertisement
ਅਜੀਤ ਡੈਸਕ 25-06-2026
ਜਲੰਧਰ, 24 ਜੂਨ (ਸ਼ਿਵ)- ਸਾਬਕਾ ਮੰਤਰੀ ਅਤੇ ਭਾਜਪਾ ਦੀ ਕੌਮੀ ਕਾਰਜਕਾਰਨੀ ਮੈਂਬਰ ਮਨੋਰੰਜਨ ਕਾਲੀਆ ਦੀ ਅੱਜ ਉਸ ਵੇਲੇ ਤਬੀਅਤ ਵਿਗੜੀ ਗਈ ਜਦੋਂ ਉਹ ਗੁਰੂ ਨਾਨਕ ਪੁਰਾ ਫਾਟਕ ’ਤੇ ਬਣਨ ਵਾਲੇ ਆਰ. ਓ. ਬੀ. ਦੇ ਨੀਂਹ ਪੱਥਰ ਰੱਖਣ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਮੀਡੀਆ ਕਰਮੀਆਂ ਨਾਲ ਗੱਲਬਾਤ ਕਰ ਰਹੇ ਸਨ ਤੇ ਅਜੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਸਮਾਗਮ ਵਿਚ ਨਹੀਂ ਪੁੱਜੇ ਸੀ। ਉਨ੍ਹਾਂ ਦੀ ਤਬੀਅਤ ਵਿਗੜਨ ਨਾਲ ਸਮਾਗਮ ਵਾਲੀ ਜਗਾ ’ਤੇ ਹੜਕੰਪ ਮੱਚ ਗਿਆ ਤਾਂ ਭਾਜਪਾ ਆਗੂਆਂ ਵਲੋਂ ਉਨ੍ਹਾਂ ਨੂੰ ਫ਼ੌਰਨ ਹੀ ਨੇੜੇ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਲੈ ਜਾਇਆ ਗਿਆ। ਦੱਸਿਆ ਜਾਂਦਾ ਹੈ ਕਹਿਰ ਦੀ ਗਰਮੀ ਵਿਚ ਉਨ੍ਹਾਂ ਨੂੰ ਚੱਕਰ ਆ ਗਿਆ ਸੀ। ਸ੍ਰੀ ਕਾਲੀਆ ਦੀ ਸਿਹਤ ਵਿਗੜਨ ਦੀ ਸੂਚਨਾ ਮਿਲਣ ’ਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੀ ਸਿਹਤ ਦਾ ਹਾਲਚਾਲ ਪੁੱਛਣ ਲਈ ਹੋਰ ਆਗੂਆਂ ਦੇ ਨਾਲ ਹਸਪਤਾਲ ਗਏ। ਬਾਅਦ ਵਿਚ ਹੋਰ ਵੀ ਕਈ ਆਗੂ ਸ੍ਰੀ ਕਾਲੀਆ ਦੀ ਸਿਹਤ ਬਾਰੇ ਹਾਲ ਜਾਣਨ ਲਈ ਹਸਪਤਾਲ ਵੀ ਗਏ। ਸ੍ਰੀ ਕਾਲੀਆ ਦੀ ਹਾਲਤ ਹੁਣ ਸਥਿਰ ਦੱਸੀ ਜਾਂਦੀ ਹੈ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰਜ਼ ਜਥੇਬੰਦੀਆਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਧਰਨਾ ਦੇ ਕੇ ਸਰਕਾਰ ਵਿਰੁੱਧ ਕੀਤੀ ਨਾਅਰੇਬਾ... ਅਗਲੀ ਖ਼ਬਰ ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ : ਡਾ. ਰਵਜੋਤ ਸਿੰਘ
Ad Position 24
No active advertisement