ਅੰਮ੍ਰਿਤਸਰ, 25 ਜੂਨ (ਜਸਵੰਤ ਸਿੰਘ ਜੱਸ)-ਆਸਟਰੇਲੀਆ ਦੇ ਸੂਬੇ ਵਿਕਟੋਰੀਆ ਤੋਂ ਸੰਸਦ ਮੈਂਬਰ ਮਿਸਟਰ ਲੀ ਤਰਲਾਮਿਸ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਪੁੱਜੇ। ਉਨ੍ਹਾਂ ਦੇ ਨਾਲ ਭਾਰਤੀ ਮੂਲ ਦੇ ਆਸਟਰੇਲੀਅਨ ਲੇਬਰ ਪਾਰਟੀ ਦੇ ਸਿਆਸੀ ਆਗੂ ਅਭਿਮੰਨਿਊ ਕੁਮਾਰ ਵੀ ਸਨ। ਸੂਚਨਾ ਕੇਂਦਰ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਤੇ ਰਣਧੀਰ ਸਿੰਘ ਵਰਪਾਲ ਵਲੋਂ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਇਤਿਹਾਸ ਬਾਰੇ ਸੰਖੇਪ ਜਾਣਕਾਰੀ ਦਿੱਤੀ ਗਈ। ਆਸਟਰੇਲੀਅਨ ਸਾਂਸਦ ਨੇ ਪਰਿਵਾਰ ਸਮੇਤ ਲੰਗਰ ਗੁਰੂ ਰਾਮਦਾਸ ਜੀ ਵਿਖੇ ਕੁਝ ਸਮਾਂ ਪ੍ਰਸ਼ਾਦੇ ਪਕਾਉਣ ਦੀ ਸੇਵਾ ਵੀ ਕੀਤੀ। ਬਾਅਦ ਵਿਚ ਸੂਚਨਾ ਕੇਂਦਰ ਵਿਖੇ ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ ਅਤੇ ਜਤਿੰਦਰਪਾਲ ਸਿੰਘ ਵਲੋਂ ਲੀ ਤਰਲਾਮਿਸ ਅਤੇ ਅਭਿਮੰਨਿਊ ਕੁਮਾਰ ਨੂੰ ਸਨਮਾਨਿਤ ਕੀਤਾ ਗਿਆ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਆਸਟਰੇਲੀਆ ਦੇ ਸੰਸਦ ਮੈਂਬਰ ਲੀ ਤਰਲਾਮਿਸ
ਅਜੀਤ ਡੈਸਕ
26-06-2026