ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਮੁੱਖ ਮੰਤਰੀ ਭਗਵੰਤ ਮਾਨ ਨੂੰ ਬਚਾਉਣ ਲਈ ਪੂਰਾ ਸਰਕਾਰੀ ਤੰਤਰ ਸਰਗਰਮ, ਹਰ ਰੋਜ਼ ਬਦਲੇ ਜਾ ਰਹੇ ਹਨ ਬਿਆਨ-ਮਜੀਠੀਆ

Ad Position 21
No active advertisement
ਅਜੀਤ ਡੈਸਕ 26-06-2026

ਚੰਡੀਗੜ੍ਹ, 25 ਜੂਨ (ਪ੍ਰੋ. ਅਵਤਾਰ ਸਿੰਘ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਦੋਸ਼ ਲਗਾਇਆ ਹੈ ਕਿ ਵਿਵਾਦਿਤ ਵੀਡੀਓ ਮਾਮਲੇ ਤੋਂ ਬਾਅਦ ਉਨ੍ਹਾਂ ਨੂੰ ਬਚਾਉਣ ਲਈ ਪੂਰਾ ਸਰਕਾਰੀ ਅਤੇ ਸਿਆਸੀ ਤੰਤਰ ਸਰਗਰਮ ਹੋ ਗਿਆ ਹੈ। ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮਾਮਲੇ ਦੀ ਅਸਲ ਜਾਂਚ ਕਰਵਾਉਣ ਦੀ ਬਜਾਏ ਹਰ ਰੋਜ਼ ਨਵੀਆਂ ਦਲੀਲਾਂ ਅਤੇ ਕਹਾਣੀਆਂ ਪੇਸ਼ ਕੀਤੀਆਂ ਜਾ ਰਹੀਆਂ ਹਨ। ਮਜੀਠੀਆ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਨੂੰ ਆਪਣੀ ਸਥਿਤੀ ’ਤੇ ਭਰੋਸਾ ਸੀ ਤਾਂ ਵੀਡੀਓ ਦੀ ਜਾਂਚ ਕਿਸੇ ਸਰਕਾਰੀ ਮਾਨਤਾ ਪ੍ਰਾਪਤ ਫੋਰੈਂਸਿਕ ਲੈਬ ਤੋਂ ਤੁਰੰਤ ਕਰਵਾਈ ਜਾ ਸਕਦੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਵੀਡੀਓ ਦੀ ਜਾਂਚ ਸਬੰਧੀ ਸਵਾਲ ਕੀਤਾ ਗਿਆ ਤਾਂ ਮੁੱਖ ਮੰਤਰੀ ਇਹ ਵੀ ਨਹੀਂ ਦੱਸ ਸਕੇ ਕਿ ਜਾਂਚ ਕਿਸ ਲੈਬ ਤੋਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਉਸ ਵੇਲੇ ਹੀ ਕਿਸੇ ਪ੍ਰਮਾਣਿਤ ਲੈਬ ਤੋਂ ਜਾਂਚ ਕਰਵਾ ਲਈ ਜਾਂਦੀ ਤਾਂ ਸੱਚਾਈ ਸਾਹਮਣੇ ਆ ਜਾਂਦੀ। ਉਨ੍ਹਾਂ ਦੋਸ਼ ਲਗਾਇਆ ਕਿ ਹਰ ਦਿਨ ਸਰਕਾਰ ਦਾ ਰੁਖ ਬਦਲ ਰਿਹਾ ਹੈ, ਜਿਸ ਨਾਲ ਇਹ ਪ੍ਰਭਾਵ ਪੈਦਾ ਹੁੰਦਾ ਹੈ ਕਿ ਸੱਚਾਈ ਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਜੀਠੀਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਪਹਿਲਾਂ ਮੁੱਖ ਮੰਤਰੀ ਖੁਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਪੇਸ਼ ਹੋਏ, ਪਰ ਬਾਅਦ ਵਿਚ ਉਨ੍ਹਾਂ ਨੇ ਜਥੇਦਾਰ ਸਾਹਿਬ ਦੀ ਹੀ ਭੂਮਿਕਾ ’ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਵੀਡੀਓ ਜਾਅਲੀ ਹੈ ਤਾਂ ਇਸ ਦੀ ਜਾਂਚ ਕਰਵਾ ਕੇ ਰਿਪੋਰਟ ਜਨਤਕ ਕੀਤੀ ਜਾਵੇ ਅਤੇ ਜੇਕਰ ਨਹੀਂ ਤਾਂ ਲੋਕਾਂ ਨੂੰ ਸੱਚ ਦੱਸਿਆ ਜਾਵੇ। ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਚੁੱਪੀ ਵੀ ਕਈ ਸਵਾਲ ਖੜ੍ਹੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਮੁੱਖ ਮੰਤਰੀ ਨਾਲ ਜੁੜਿਆ ਇੰਨਾ ਵੱਡਾ ਮਾਮਲਾ ਜਨਤਕ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਤਾਂ ਪਾਰਟੀ ਦੇ ਚੋਟੀ ਦੇ ਨੇਤਾਵਾਂ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਐਕਟ ’ਚ ਤਬਦੀਲੀਆਂ ਕਰਨ ਦਾ ਮਾਮਲਾ ਬੇਹੱਦ ਗੰਭੀਰ-ਚੰਦੂਮਾਜਰਾ ਅਗਲੀ ਖ਼ਬਰ ਬਠਿੰਡਾ ’ਚ ਬਜ਼ੁਰਗ ਔਰਤ ਨਾਲ ਜਬਰ ਜਨਾਹ
Ad Position 24
No active advertisement