02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਮੀਂਹ ਕਾਰਨ ਸੂਬਾ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ

Ad Position 21
No active advertisement
ਅਜੀਤ ਡੈਸਕ 26-06-2026

ਚੰਡੀਗੜ੍ਹ, 25 ਜੂਨ (ਸੁਖਵਿੰਦਰ ਸਿੰਘ ਸ਼ਾਨ) - ਪੰਜਾਬ ਵਿਚ ਵੱਖ-ਵੱਖ ਥਾਵਾਂ ’ਤੇ ਮੀਂਹ ਪਿਆ ਅਤੇ ਤੇਜ਼ ਹਵਾਵਾਂ ਚੱਲੀਆਂ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਅਨੁਸਾਰ ਸੂਬੇ ਵਿਚ 27 ਜੂਨ ਤੱਕ ਵੱਖ-ਵੱਖ ਥਾਵਾਂ ’ਤੇ ਬੱਦਲਾਂ ਦੀ ਗਰਜ, ਚਮਕ ਨਾਲ ਮੀਂਹ ਪਵੇਗਾ ਅਤੇ 40 ਤੋਂ 50 ਕਿਲੋਮੀਟਰ ਪਰ ਘੰਟੇ ਦੀ ਗਤੀ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਲੰਘੇ 24 ਘੰਟਿਆਂ ਦੌਰਾਨ ਪੰਜਾਬ ਦੇ 11 ਜ਼ਿਲ੍ਹਿਆਂ ਵਿਚ ਮੀਂਹ ਪਿਆ ਅਤੇ 70 ਕਿਲੋਮੀਟਰ ਪ੍ਰਤੀ ਘੰਟੇ ਦੀ ਗਤੀ ਨਾਲ ਤੇਜ਼ ਹਵਾਵਾਂ ਚੱਲੀਆਂ। ਇਸ ਸਮੇਂ ਦੌਰਾਨ ਸਭ ਤੋਂ ਵੱਧ ਗੁਰਦਾਸਪੁਰ ਵਿਚ 24.4 ਮਿਲੀਮੀਟਰ ਅਤੇ ਸਭ ਤੋਂ ਘੱਟ ਪਟਿਆਲਾ ਅਤੇ ਬਠਿੰਡਾ ਵਿਚ 0.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਨ੍ਹਾਂ ਤੋਂ ਇਲਾਵਾ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਜਲੰਧਰ, ਰੂਪਨਗਰ, ਐਸ.ਏ.ਐਸ ਨਗਰ ਅਤੇ ਲੁਧਿਆਣਾ ਵਿਚ ਮੀਂਹ ਪਿਆ। ਜਦੋਂ ਕਿ ਰੂਪਨਗਰ, ਪਠਾਨਕੋਟ, ਫ਼ਾਜ਼ਿਲਕਾ, ਬਠਿੰਡਾ, ਪਟਿਆਲਾ ਅਤੇ ਐਸ.ਏ.ਐਸ ਨਗਰ ਵਿਚ 50 ਤੋਂ 70 ਕਿਲੋਮੀਟਰ ਪਰ ਘੰਟੇ ਦੀ ਗਤੀ ਨਾਲ ਤੇਜ਼ ਹਵਾਵਾਂ ਚੱਲੀਆਂ। ਪੰਜਾਬ ਵਿਚ ਅੱਜ ਦਿਨ ਦਾ ਵੱਧ ਤੋਂ ਵੱਧ ਤਾਪਮਾਨ 40.1 ਡਿਗਰੀ ਸੈਲਸੀਅਸ ਫ਼ਰੀਦਕੋਟ ਵਿਚ ਦਰਜ ਕੀਤਾ ਗਿਆ, ਜਦੋਂ ਹੋਰਨਾਂ ਜ਼ਿਲ੍ਹਿਆਂ ਵਿਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਅੰਮ੍ਰਿਤਸਰ ’ਚ 31.2 ਡਿਗਰੀ, ਲੁਧਿਆਣਾ ’ਚ 36.8 ਡਿਗਰੀ, ਪਟਿਆਲਾ ’ਚ 39 ਡਿਗਰੀ , ਫ਼ਿਰੋਜਪੁਰ ’ਚ 33.7 ਡਿਗਰੀ ਅਤੇ ਹੁਸ਼ਿਆਰਪੁਰ ’ਚ 35.9 ਡਿਗਰੀ ਸੈਲਸੀਅਸ ਰਿਹਾ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਵਿਕਸਤ ਸੂਬਾ ਬਣਾਉਣ ਲਈ ਭਾਜਪਾ ਸਰਕਾਰ ਬਣਾਈ ਜਾਵੇ-ਨਾਇਬ ਸਿੰਘ ਸੈਣੀ ਅਗਲੀ ਖ਼ਬਰ ਪਾਕਿ ਵਿਅਕਤੀ ਨੇ ਫਰਾਂਸੀਸੀ ਪਤਨੀ ਤੇ ਪੰਜ ਬੱਚਿਆਂ ਨੂੰ 12 ਸਾਲਾਂ ਤੱਕ ਘਰ ’ਚ ਬੰਦੀ ਬਣਾ ਕੇ ਰੱਖਿਆ- ਦੋਸ਼ੀ ਗ੍ਰਿਫ਼ਤਾਰ...
Ad Position 24
No active advertisement