02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਬਿਜਲੀ ਸਪਲਾਈ ਪੂਰੀ ਨਾ ਹੋਣ ਕਾਰਨ ਝੋਨੇ ਦੀ ਲਵਾਈ ਪਛੜ ਰਹੀ-ਹਰਮੀਤ ਸਿੰਘ ਕਾਦੀਆਂ

Ad Position 21
No active advertisement
ਅਜੀਤ ਡੈਸਕ 26-06-2026

ਲੁਧਿਆਣਾ, 25 ਜੂਨ (ਜਸਵਿੰਦਰ ਸਿੰਘ)-ਝੋਨੇ ਦੇ ਸੀਜ਼ਨ ਦੌਰਾਨ ਤਕਰੀਬਨ ਅੱਧੇ ਪੰਜਾਬ ਅੰਦਰ ਬਿਜਲੀ ਸਪਲਾਈ ਦਾ ਬੁਰਾ ਹਾਲ ਹੋਣ ਕਰਕੇ ਝੋਨੇ ਦੀ ਲਵਾਈ ਪਛੜ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਮੌਜੂਦਾ ਹਾਲਾਤ ਅਨੁਸਾਰ ਖ਼ਾਸ ਕਰਕੇ ਖੇਤੀ ਟਿਊਬਵੈੱਲਾਂ ਵਾਲੀ ਬਿਜਲੀ ਸਪਲਾਈ ਦੀ ਮਾੜੀ ਕਾਰਗੁਜ਼ਾਰੀ ਕਾਰਨ ਕਿਸਾਨਾਂ ਨੂੰ ਆਪਣਾ ਝੋਨਾ ਲਾਉਣ ਲਈ ਮੁਸ਼ਕਿਲਾਂ ਪੈਦਾ ਹੋ ਰਹੀਆਂ ਹਨ ਅਤੇ ਕਈ ਕਿਸਾਨਾਂ ਨੂੰ ਮੋਟਰਾਂ ਚਲਾਉਣ ਲਈ ਜਨਰੇਟਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ, ਕਿਉਂਕਿ ਬਿਜਲੀ ਦਾ ਕੋਈ ਭਰੋਸਾ ਨਹੀਂ ਕਿ ਕਦੋਂ ਬੰਦ ਹੋ ਜਾਵੇ। ਇਸ ਤੋਂ ਇਲਾਵਾ ਝੋਨਾ ਲਵਾਈ ਲਈ ਕੱਦੂ ਵਾਲੀ ਜ਼ਮੀਨ ਅਗਾਉਂ ਤਿਆਰ ਨਾ ਹੋਣ ਕਰਕੇ ਮਜ਼ਦੂਰਾਂ ਨੂੰ ਵੀ ਮੁਸ਼ਕਿਲਾਂ ਆ ਰਹੀਆਂ ਹਨ ਅਤੇ ਖ਼ਾਸ ਕਰਕੇ ਪ੍ਰਵਾਸੀ ਮਜ਼ਦੂਰ ਝੋਨੇ ਦੀ ਲਵਾਈ ਅੱਧ ਵਿਚਕਾਰ ਛੱਡ ਕੇ ਵਾਪਸ ਜਾਣ ਦਾ ਮਨ ਬਣਾ ਰਹੇ ਹਨ। ਇਸ ਲਈ ਮੁੱਖ ਮੰਤਰੀ ਤੋਂ ਮੰਗ ਹੈ ਕਿ ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਨੂੰ ਨਿਰਵਿਘਨ ਚਾਲੂ ਰੱਖਣ ਵਾਸਤੇ ਖ਼ਾਸ ਪ੍ਰਬੰਧ ਕੀਤੇ ਜਾਣ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਨੇ ਮਾਸਕ ਥਿਊਰੀ ’ਤੇ ਘੇਰੀ ਮਾਨ ਸਰਕਾਰ, ਬਦਲਦੇ ਬਿਆਨਾਂ ’ਤੇ ਚੁੱਕੇ ਸਵਾਲ ਅਗਲੀ ਖ਼ਬਰ ਨਾਂਦੇੜ ਸਿੱਖ ਗੁਰਦੁਆਰਾ ਐਕਟ ਰੱਦ ਕਰਨਾ ਮੰਦਭਾਗਾ-ਜਥੇ: ਬਾਬਾ ਟੇਕ ਸਿੰਘ
Ad Position 24
No active advertisement