02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਪੀ.ਏ.ਸੀ. ਮੀਟਿੰਗ ’ਚ ਅਹਿਮ ਫ਼ੈਸਲੇ

Ad Position 21
No active advertisement
ਅਜੀਤ ਡੈਸਕ 26-06-2026

ਪਾਰਟੀ ਦੇ ਸਮੁੱਚੇ ਜਥੇਬੰਦਕ ਢਾਂਚੇ ਦਾ ਗਠਨ ਤੇ ਪ੍ਰਚਾਰ ਪਸਾਰ ਨੂੰ ਤੇਜ਼ ਕਰਨ ਦੀ ਉਲੀਕੀ ਵਿਉਂਤਬੰਦੀ
ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਪੰਚ ਪ੍ਰਧਾਨੀ, ਰਾਜਨੀਤਕ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਤੇ ਸਪੈਸ਼ਲ ਇਨਵਾਈਟੀਜ਼ ਦੀ ਇਕ ਵਿਸ਼ੇਸ਼ ਮੀਟਿੰਗ ਅੱਜ ਇੱਥੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿਚ ਪੰਥ ਨੂੰ ਦਰਪੇਸ਼ ਅਹਿਮ ਮਸਲਿਆਂ ਅਤੇ 2027 ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸੀਨੀਅਰ ਆਗੂਆਂ ਨੇ ਕਿਹਾ ਕਿ ਇਸ ਵੇਲੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖ ਕੌਮ ਦੇ ਹਿੱਤਾਂ ਅਤੇ ਦਰਪੇਸ਼ ਮਸਲਿਆਂ ਨੂੰ ਜਾਣਬੁਝ ਕੇ ਗ਼ੈਰ-ਲੋਕਤੰਤਰਿਕ ਢੰਗ ਨਾਲ ਅਣਗੌਲਿਆ ਕਰ ਰਹੀ ਹੈ। ਮੀਟਿੰਗ ਵਿਚ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਨਾਲ-ਨਾਲ ਸਿੱਖ ਮਸਲਿਆਂ ਨੂੰ ਲੋਕਤੰਤਰਿਕ ਢੰਗ ਨਾਲ ਨਜਿੱਠਣ ਲਈ ਰੂਪ-ਰੇਖਾ ਵੀ ਤਿਆਰ ਕੀਤੀ ਗਈ ਤੇ ਪਾਰਟੀ ਦੇ ਸਮੁਚੇ ਜਥੇਬੰਦਕ ਢਾਂਚੇ ਦਾ ਗਠਨ ਤੇ ਪ੍ਰਚਾਰ ਪਸਾਰ ਨੂੰ ਤੇਜ਼ ਕਰਨ ਦੀ ਵਿਉਂਤਬੰਦੀ ਵੀ ਉਲੀਕੀ ਗਈ। ਇਸ ਮੌਕੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਪਰਮਜੀਤ ਸਿੰਘ ਜੌਹਲ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਕਾਬਲ ਸਿੰਘ, ਬਾਬੂ ਸਿੰਘ ਬਰਾੜ, ਸੁਖਦੇਵ ਸਿੰਘ ਕਾਦੀਆਂ, ਰਛਪਾਲ ਸਿੰਘ ਸੋਸਣ, ਹਰਪ੍ਰੀਤ ਕੌਰ ਫਿਲੌਰ, ਲੱਖਾ ਸਿੰਘ ਸਿਧਾਣਾ, ਪ੍ਰਗਟ ਸਿੰਘ, ਹਰਭਜਨ ਸਿੰਘ, ਅਮਰਜੀਤ ਸਿੰਘ ਅਤੇ ਹਰਜੋਤ ਸਿੰਘ ਮਾਨ ਹਾਜ਼ਰ ਸਨ|

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਨੇ ਮਾਨ ਦੇ ‘ਮਾਸਕ’ ਵਾਲੇ ਦਾਅਵੇ ਨੂੰ ਦੱਸਿਆ ਇਕ ਹੋਰ ਕਮਜ਼ੋਰ ਕਹਾਣੀ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਨੇ ਮਾਸਕ ਥਿਊਰੀ ’ਤੇ ਘੇਰੀ ਮਾਨ ਸਰਕਾਰ, ਬਦਲਦੇ ਬਿਆਨਾਂ ’ਤੇ ਚੁੱਕੇ ਸਵਾਲ
Ad Position 24
No active advertisement