07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ-ਡਾ. ਬਲਬੀਰ ਸਿੰਘ

Ad Position 21
No active advertisement
ਅਜੀਤ ਡੈਸਕ 26-06-2026

ਚੰਡੀਗੜ੍ਹ, 25 ਜੂਨ (ਅਜੀਤ ਬਿਊਰੋ) :ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਸਿਹਤ ਖੇਤਰ ਦੀ ਤਸਵੀਰ ਬਦਲ ਰਹੀ ਹੈ। ਸਟੇਟ ਹੈਲਥ ਏਜੰਸੀ (ਐੱਸਐੱਚਏ) ਪੰਜਾਬ ਅਨੁਸਾਰ, ਪਟਿਆਲਾ ਜ਼ਿਲ੍ਹਾ ਇਸ ਯੋਜਨਾ ਨੂੰ ਅਪਣਾਉਣ ਅਤੇ ਇਸਦੀ ਵਰਤੋਂ ਵਿਚ ਸਭ ਤੋਂ ਅੱਗੇ ਹੈ। ਪੂਰੇ ਪੰਜਾਬ ਵਿਚ 4,43,906 ਤੋਂ ਵੱਧ ਮਰੀਜ਼ ਲਾਭ ਲੈ ਚੁੱਕੇ ਹਨ ਅਤੇ ਜਿਸ ਦੇ ਕੁੱਲ 782.79 ਕਰੋੜ ਤੋਂ ਵੱਧ ਦਾ ਖਰਚ ਹੋਇਆ ਹੈ। ਐੱਸ.ਐੱਚ.ਏ. ਪੰਜਾਬ ਦੇ ਤਾਜ਼ਾ ਅੰਕੜਿਆਂ ਮੁਤਾਬਿਕ (23 ਜੂਨ ਤੱਕ) ਇਸ ਯੋਜਨਾ ਨੇ ਵੱਡੇ ਪੱਧਰ ’ਤੇ ਤਬਦੀਲੀ ਲਿਆਂਦੀ ਹੈ। ਪਟਿਆਲਾ ਯੋਜਨਾ ਦਾ ਲਾਭ ਲੈਣ ਵਿਚ ਸਭ ਤੋਂ ਅੱਗੇ ਹੈ, ਜਿੱਥੇ 52,672 ਮਰੀਜ਼ਾਂ ਦੇ ਇਲਾਜ਼ ਉੱਪਰ ਲਗਭਗ 79.15 ਕਰੋੜ ਰੁਪਏ ਖਰਚੇ ਗਏ ਹਨ। ਇਸ ਤੋਂ ਬਾਅਦ ਬਠਿੰਡਾ ਹੈ ਜਿੱਥੇ 30,813 ਮਰੀਜ਼ਾਂ ਉੱਤੇ 76.81 ਕਰੋੜ ਰੁਪਿਆ ਖਰਚਿਆ ਗਿਆ ਹੈ, ਜਦਕਿ ਲੁਧਿਆਣਾ ਵਿੱਚ 44,227 ਮਰੀਜ਼ਾਂ ਉੱਤੇ 60.54 ਕਰੋੜ ਰੁਪਏ ਦਾ ਖਰਚਾ ਦਰਜ ਕੀਤਾ ਗਿਆ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਲੋਕਾਂ ਨੂੰ ਉਨ੍ਹਾਂ ਦੀ ਜੇਬ ’ਚੋਂ ਹੋਣ ਵਾਲੇ ਵੱਡੇ ਸਿਹਤ ਖਰਚਿਆਂ ਤੋਂ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਸਿਰਫ਼ ਕਾਗਜ਼ ’ਤੇ ਅਧਾਰਤ ਨੀਤੀ ਨਹੀਂ ਸਗੋਂ ਉਨ੍ਹਾਂ ਪਰਿਵਾਰਾਂ ਲਈ ਜੀਵਨ ਰੇਖਾ ਹੈ ਜਿਨ੍ਹਾਂ ਨੂੰ ਕਿਸੇ ਵੇਲੇ ਹਸਪਤਾਲ ਦੇ ਬਿਲ ਬੀਮਾਰੀ ਤੋਂ ਵੀ ਵੱਧ ਡਰਾਉਂਦੇ ਸਨ।

Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਲੁਆਈ ਨੇ ਜ਼ੋਰ ਫੜਿਆ-ਯੂਰੀਏ ਦੀ ਕੋਈ ਕਮੀ ਨਹੀਂ-ਡਾਇਰੈਕਟਰ ਬਰਾੜ ਅਗਲੀ ਖ਼ਬਰ ਲੋਕ ਮਿਲਣੀ ਤਹਿਤ ਵੱਖ-ਵੱਖ ਪਿੰਡਾਂ ’ਚ ‘ਆਪ’ ਆਗੂਆਂ ਤੇ ਵਰਕਰਾਂ ਦੀ ਇਕੱਤਰਤਾ
Ad Position 24
No active advertisement