07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਪ੍ਰੀਖਿਆ ਸੁਧਾਰਾਂ ਲਈ ਕਾਂਗਰਸ ਵਲੋਂ ਅੰਦੋਲਨ ਤੇਜ਼

Ad Position 21
No active advertisement
ਅਜੀਤ ਡੈਸਕ 26-06-2026

ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ
ਨਵੀਂ ਦਿੱਲੀ, 25 ਜੂਨ (ਅਜੀਤ ਬਿਊਰੋ)-ਕਾਂਗਰਸ ਨੇ ਵਾਰ-ਵਾਰ ਹੋ ਰਹੇ ਪੇਪਰ ਲੀਕ ਰੋਕਣ ਅਤੇ ਦੇਸ਼ ’ਚ ਵਿਆਪਕ ਬੇਰੁਜ਼ਗਾਰੀ ਦੇ ਮੱਦੇਨਜ਼ਰ ਪ੍ਰੀਖਿਆ ਪ੍ਰਣਾਲੀ ’ਚ ਸੁਧਾਰਾਂ ਲਈ ਆਪਣੀ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ। ਪਾਰਟੀ ਨੇ ਦੇਸ਼-ਵਿਆਪੀ ਮੁਹਿੰਮ ‘ਛਾਤਰੋਂ ਕੀ ਗੂੰਜ’ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਮੁਹਿੰਮ ਦਾ ਉਦੇਸ਼ ਪੇਪਰ ਲੀਕ, ਪ੍ਰੀਖਿਆਵਾਂ ’ਚ ਬੇਨਿਯਮੀਆਂ, ਦੇਰੀ ਅਤੇ ਰੱਦ ਹੋਣ ਦੀਆਂ ਘਟਨਾਵਾਂ ਖ਼ਿਲਾਫ਼ ਵਿਦਿਆਰਥੀਆਂ ਨੂੰ ਲਾਮਬੰਦ ਕਰਨਾ ਹੈ। ਨਾਲ ਹੀ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਅਤੇ ਦੇਸ਼ ਦੀ ਪ੍ਰੀਖਿਆ ਪ੍ਰਣਾਲੀ ’ਚ ਵਿਆਪਕ ਸੁਧਾਰਾਂ ਦੀ ਮੰਗ ਕੀਤੀ ਜਾਵੇਗੀ। ਅੱਜ ਇਥੇ 40 ਦਿਨਾਂ ਦੇ ਇਸ ਪ੍ਰੋਗਰਾਮ ਦਾ ਐਲਾਨ ਕਰਦਿਆਂ ਸੀ.ਡਬਲਿਊ.ਸੀ. ਮੈਂਬਰ ਰਾਜੀਵ ਸ਼ੁਕਲਾ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਅਤੇ ਕਾਂਗਰਸ ਕਮੇਟੀ ਦੇ ਕੋਆਰਡੀਨੇਟਰ ਹੁਸੈਨ ਸੁਲਤਾਨੀਆ ਨੇ ਕਿਹਾ ਕਿ ਇਹ ਮੁਹਿੰਮ ਦੇਸ਼ ਭਰ ’ਚ ਚਲਾਈ ਜਾਵੇਗੀ। ਇਸ ਤਹਿਤ ਕੋਚਿੰਗ ਸੈਂਟਰਾਂ, ਯੂਨੀਵਰਸਿਟੀਆਂ, ਹੋਸਟਲਾਂ, ਲਾਇਬ੍ਰੇਰੀਆਂ ਅਤੇ ਜਨਤਕ ਥਾਵਾਂ ’ਤੇ ਵਿਦਿਆਰਥੀਆਂ ਨਾਲ ਸੰਪਰਕ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਕੇਂਦਰੀ ਮੁੱਦਾ ਨੀਟ ਯੂ.ਜੀ.-2026 ਨਾਲ ਜੁੜਿਆ ਵਿਵਾਦ ਹੈ। ਕਾਂਗਰਸ ਆਗੂਆਂ ਨੇ ਕਿਹਾ ਕਿ ਇਹ ਸਿਰਫ਼ ਇਕ ਪ੍ਰੀਖਿਆ ਰੱਦ ਹੋਣ ਦਾ ਮਾਮਲਾ ਨਹੀਂ, ਸਗੋਂ ਉਨ੍ਹਾਂ ਜਨਤਕ ਸੰਸਥਾਵਾਂ ’ਤੇ ਲੋਕਾਂ ਦੇ ਭਰੋਸੇ ’ਚ ਆਈ ਵੱਡੀ ਗਿਰਾਵਟ ਦਾ ਪ੍ਰਤੀਕ ਹੈ, ਜੋ ਦੇਸ਼ ਦੀਆਂ ਅਹਿਮ ਪ੍ਰੀਖਿਆਵਾਂ ਕਰਵਾਉਂਦੀਆਂ ਹਨ। ਕਾਂਗਰਸ ਆਗੂਆਂ ਨੇ ਕਿਹਾ ਕਿ 30 ਜੂਨ ਤੋਂ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਸ਼ੁਰੂ ਹੋਣਗੀਆਂ। ਇਸ ਤਹਿਤ ਪਰਚੇ ਵੰਡੇ ਜਾਣਗੇ, ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ ਤੇ ਵਿਦਿਆਰਥੀਆਂ ਨਾਲ ਸਿੱਧਾ ਸੰਪਰਕ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੂਰੇ ਜੁਲਾਈ ਮਹੀਨੇ ਦੌਰਾਨ ਵਿਦਿਆਰਥੀਆਂ ਨਾਲ ਸੰਵਾਦ, ਕੈਂਪਸ ਸੰਪਰਕ ਮੁਹਿੰਮਾਂ ਅਤੇ ‘ਅੰਬੇਡਕਰ ਸੰਵਾਦ’ ਪ੍ਰੋਗਰਾਮ ਕਰਵਾਏ ਜਾਣਗੇ। 1 ਅਗਸਤ ਨੂੰ ਦੇਸ਼ ਦੇ 28 ਸ਼ਹਿਰਾਂ ’ਚ ਇਕੋ ਸਮੇਂ ਕਲੈਕਟਰੇਟਾਂ ਅੱਗੇ ਪ੍ਰਦਰਸ਼ਨ ਕੀਤੇ ਜਾਣਗੇ। 9 ਅਗਸਤ ਨੂੰ ਨਵੀਂ ਦਿੱਲੀ ’ਚ ਸੰਸਦ ਘਿਰਾਓ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਸਮਾਰਟ ਸਿਟੀ ਪ੍ਰੋਜੈਕਟ ਦਾ ਲਿਆ ਜਾਇਜ਼ਾ, ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ’ਤੇ ਦਿੱਤਾ... ਅਗਲੀ ਖ਼ਬਰ ਭਾਰਤ-ਯੂ.ਕੇ. ਵਪਾਰ ਸਮਝੌਤਾ ਭਾਰਤ ਵਲੋਂ ਹੁਣ ਤੱਕ ਦਾ ਸਭ ਤੋਂ ਮਹੱਤਵਪੂਰਨ ਸਮਝੌਤਾ-ਪਿਊਸ਼ ਗੋਇਲ
Ad Position 24
No active advertisement