10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਦਲ ਖ਼ਾਲਸਾ ਵਲੋਂ ਸਿੱਖ ਵਿਧਾਇਕਾਂ ਤੇ ਮੰਤਰੀਆਂ ਨੂੰ ਰਾਜਨੀਤੀ ਨਾਲੋਂ ਧਰਮ ਅਤੇ ਪਾਰਟੀ ਨਾਲੋਂ ਪੰਥ ਨੂੰ ਤਰਜੀਹ ਦੇਣ ਦੀ ਅਪੀਲ ਜਥੇਦਾਰ ਵਲੋਂ ਸਿੱਖ ਵਿਧਾਇਕਾਂ ਤੇ ਮੰਤਰੀਆਂ ਨੂੂੰ ਤਲਬ ਕਰਨ ਦਾ ਮਾਮਲਾ

Ad Position 21
No active advertisement
ਅਜੀਤ ਡੈਸਕ 27-06-2026
ਅੰਮ੍ਰਿਤਸਰ, 26 ਜੂਨ (ਜਸਵੰਤ ਸਿੰਘ ਜੱਸ)-ਦਲ ਖ਼ਾਲਸਾ ਨੇ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਵਲੋਂ ਜਾਰੀ ਆਦੇਸ਼ਾਂ ਦਾ ਸਤਿਕਾਰ ਕਰਦਿਆਂ ਤੇ ਰਾਜਨੀਤੀ ਨਾਲੋਂ ਧਰਮ ਅਤੇ ਪਾਰਟੀ ਨਾਲੋਂ ਪੰਥ ਨੂੰ ਤਰਜੀਹ ਦੇਣ ਦੀ ਅਪੀਲ ਕਰਦਿਆਂ 29 ਜੂਨ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ਵਿਚ ਸੋਧਾਂ ਨੂੰ ਜਲਦਬਾਜ਼ੀ ਵਿਚ ਪਾਸ ਕਰਨ ਵਿਚ ਆਪਣੀ ਭੂਮਿਕਾ ਬਾਰੇ ਸਪੱਸ਼ਟੀਕਰਨ ਦੇਣ ਦੀ ਅਪੀਲ ਕੀਤੀ ਹੈ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਸਿਆਸੀ ਮਾਮਲਿਆਂ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਨੇ ਸਾਰੇ ਸਿੱਖ ਵਿਧਾਇਕਾਂ ਨੂੰ ਤਖ਼ਤ ਸਾਹਿਬ ਦੀ ਕਾਰਵਾਈ ਵਿਚ ਨਿਮਰਤਾ ਨਾਲ ਹਿੱਸਾ ਲੈਣ ਦੀ ਸਲਾਹ ਦਿੰਦਿਆਂ ਕਿਹਾ ਕਿ ਇਹ ਕੋਈ ਰਾਜਨੀਤਿਕ ਮੁੱਦਾ ਨਹੀਂ, ਸਗੋਂ ਸਿੱਖ ਪੰਥ ਦੀਆਂ ਧਾਰਮਿਕ ਭਾਵਨਾਵਾਂ, ਮਾਣ ਅਤੇ ਜ਼ਮੀਰ ਨੂੰ ਛੂਹਣ ਵਾਲਾ ਮਾਮਲਾ ਹੈ। ਉਨ੍ਹਾਂ ‘ਆਪ’ ਪਾਰਟੀ ਦੇ ਵਿਧਾਇਕਾਂ ਨੂੰ ਕਿਹਾ ਕਿ ਤੁਹਾਡੇ ਕੋਲ 72 ਘੰਟੇ ਬਾਕੀ ਹਨ ਅਤੇ ਤੁਹਾਨੂੰ ਰਾਜਨੀਤੀ ਨਾਲੋਂ ਧਰਮ ਅਤੇ ਪਾਰਟੀ ਨਾਲੋਂ ਪੰਥ ਨੂੰ ਚੁਣਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਨੇ ਮੇਅਰ ਤੇ ਕੌਂਸਲ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਸੂਬਾਈ ਆਗੂਆਂ ਨੂੰ ਸੌਂਪੀ ਕਮਾਨ
Ad Position 24