10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸ਼ਿਵਾਲਿਕ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

Ad Position 21
No active advertisement
ਅਜੀਤ ਡੈਸਕ 27-06-2026
ਇਆਲੀ/ਥਰੀਕੇ (ਲੁਧਿਆਣਾ), 26 ਜੂਨ (ਮਨਜੀਤ ਸਿੰਘ ਦੁੱਗਰੀ)-ਸਾਬਕਾ ਸੰਸਦੀ ਸਕੱਤਰ ਅਤੇ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅੱਜ ਉਨ੍ਹਾਂ ਬਾੜੇਵਾਲ ਸਿਧਵਾਂ ਨਹਿਰ ਕਿਨਾਰੇ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਪੱਤਰਕਾਰ ਵਾਰਤਾ ਦੌਰਾਨ ਦੱਸਿਆ ਕਿ ਪਾਰਟੀ ਦੀਆਂ ਨੀਤੀਆਂ ਨਾਲ ਤਾਲਮੇਲ ਨਾ ਹੋਣ ਕਰਕੇ ਉਨ੍ਹਾਂ ਇਹ ਫ਼ੈਸਲਾ ਲਿਆ ਹੈ। ਜ਼ਿਕਰਯੋਗ ਹੈ ਕਿ ਸ਼ਿਵਾਲਿਕ ਪਿਛਲੇ ਲੰਬੇ ਸਮੇਂ ਤੋਂ ਕਿਸੇ ਵੀ ਸਰਗਰਮ ਸਿਆਸਤ ਤੋਂ ਕਿਨਾਰਾ ਕਰਕੇ ਘਰ ਬੈਠੇ ਸਨ। ਉਨ੍ਹਾਂ ਨੇ ਆਪਣਾ ਰਾਜਨੀਤਿਕ ਸਫ਼ਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਟਿਕਟ ‘ਤੇ ਕੌਂਸਲਰ ਬਣਨ ਨਾਲ ਸ਼ੁਰੂ ਕੀਤਾ ਸੀ। ਇਸ ਤੋਂ ਬਾਅਦ ਉਹ ਹਲਕਾ ਗਿੱਲ ਤੋਂ 2 ਵਾਰ ਵਿਧਾਇਕ ਅਤੇ ਸੰਸਦੀ ਸਕੱਤਰ ਦੇ ਅਹੁਦੇ ਤੱਕ ਪਹੁੰਚ ਕੇ ਲੋਕਾਂ ਦੀ ਸੇਵਾ ਕਰਦੇ ਰਹੇ ਹਨ ਅਤੇ ਇਸ ਕਾਰਜਕਾਲ ਦੌਰਾਨ ਆਪਣੇ ਇਲਾਕੇ ‘ਚ ਅਨੇਕਾਂ ਵਿਕਾਸ ਦੇ ਕਾਰਜ ਕਰਵਾਏ। ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਉਹ ਅੱਜ ਭਲਕੇ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਣਗੇ।
Ad Position 22
No active advertisement
ਪਿਛਲੀ ਖ਼ਬਰ 6 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਦਲ ਖ਼ਾਲਸਾ ਵਲੋਂ ਸਿੱਖ ਵਿਧਾਇਕਾਂ ਤੇ ਮੰਤਰੀਆਂ ਨੂੰ ਰਾਜਨੀਤੀ ਨਾਲੋਂ ਧਰਮ ਅਤੇ ਪਾਰਟੀ ਨਾਲੋਂ ਪੰਥ ਨੂੰ ਤਰਜੀਹ ਦੇਣ ਦੀ ਅਪ...
Ad Position 24