10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਖੁਦਮੁਖ਼ਤਿਆਰ ਸਰੂਪ ਬਰਕਰਾਰ ਰੱਖਿਆ ਜਾਵੇ- ਹਰਸਿਮਰਤ ਕੌਰ ਬਾਦਲ

Ad Position 21
No active advertisement
ਅਜੀਤ ਡੈਸਕ 27-06-2026
ਚੰਡੀਗੜ੍ਹ, 26 ਜੂਨ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਅਪੀਲ ਕੀਤੀ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਖੁਦਮੁਖ਼ਤਿਆਰ ਸਰੂਪ ਨੂੰ ਬਰਕਰਾਰ ਰੱਖਿਆ ਜਾਵੇ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਉਲਟ ਬੋਰਡ ਵਿਚ ਸਰਕਾਰੀ ਪ੍ਰਤੀਨਿਧਾਂ ਦੀ ਗਿਣਤੀ ਵਧਾਉਣ ਲਈ ਤਿਆਰ ਕੀਤੇ ਗਏ ਕਾਨੂੰਨ ਦੇ ਖਰੜੇ ਨੂੰ ਵਾਪਸ ਲਿਆ ਜਾਵੇ। ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਵਿਚ ਇਸ ਗੱਲ ਦਾ ਰੋਸ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਂ ਹਜ਼ੂਰੀ ਸੱਚਖੰਡ ਦੀਵਾਨ ਸਮੇਤ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਖਿਆਲ ਰੱਖੇ ਬਗੈਰ ਇਕ ਸਰਕਾਰੀ ਕਮੇਟੀ ਦੀਆਂ ਸਿਫਾਰਸ਼ਾਂ ’ਤੇ ਤਖ਼ਤ ਬੋਰਡ ਦੇ ਸਰੂਪ ਵਿਚ ਵਿਆਪਕ ਤਬਦੀਲੀ ਕੀਤੇ ਜਾਣ ਦੀ ਤਿਆਰੀ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਭਾਰਤ ਤੋਂ ਗਏ ਜਥੇ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਸੂਬੇ ਦੇ ਬਹੁਗਿਣਤੀ ਸਕੂਲ ਸਰੀਰਕ ਸਿੱਖਿਆ ਲੈਕਚਰਾਰਾਂ ਤੋਂ ਸੱਖਣੇ 1942 ਸਕੂਲਾਂ ’ਚੋਂ ਸਿਰਫ਼ 593 ’ਚ ਲੈਕਚਰਾਰ, ਢਾਈ ਲੱ...
Ad Position 24