09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਭ੍ਰਿਸ਼ਟਾਚਾਰ ਮਾਮਲੇ ’ਚ ਐੱਚ.ਐੱਸ. ਭੁੱਲਰ ਨੂੰ ਹਾਈ ਕੋਰਟ ਤੋਂ ਫ਼ਿਲਹਾਲ ਰਾਹਤ ਨਹੀਂ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 7 ਜੁਲਾਈ ਤੱਕ ਟਲੀ

Ad Position 21
No active advertisement
ਅਜੀਤ ਡੈਸਕ 27-06-2026
ਚੰਡੀਗੜ੍ਹ, 26 ਜੂਨ (ਪ੍ਰੋ. ਅਵਤਾਰ ਸਿੰਘ) - ਭ੍ਰਿਸ਼ਟਾਚਾਰ ਦੇ ਮਾਮਲੇ ’ਚ ਗ੍ਰਿਫ਼ਤਾਰ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਫ਼ਿਲਹਾਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਉਨ੍ਹਾਂ ਦੀ ਨਿਯਮਿਤ ਜ਼ਮਾਨਤ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਹੋਈ ਸੁਣਵਾਈ ਦੌਰਾਨ ਹਾਈ ਕੋਰਟ ਨੇ ਕੋਈ ਹੁਕਮ ਜਾਰੀ ਕੀਤੇ ਬਿਨਾਂ ਮਾਮਲੇ ਦੀ ਅਗਲੀ ਸੁਣਵਾਈ 7 ਜੁਲਾਈ ਤੱਕ ਮੁਲਤਵੀ ਕਰ ਦਿੱਤੀ। ਭੁੱਲਰ ਨੇ ਜ਼ਮਾਨਤ ਦੀ ਮੰਗ ਨੂੰ ਲੈ ਕੇ ਇਕ ਵਾਰ ਫਿਰ ਹਾਈ ਕੋਰਟ ਦਾ ਰੁਖ ਕੀਤਾ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਤੋਂ ਰਾਹਤ ਨਾ ਮਿਲਣ ਮਗਰੋਂ ਉਨ੍ਹਾਂ ਨੇ ਸੁਪਰੀਮ ਕੋਰਟ ਵਿਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਸਿਖਰਲੀ ਅਦਾਲਤ ਨੇ 10 ਅਪ੍ਰੈਲ ਨੂੰ ਖਾਰਜ ਕਰ ਦਿੱਤਾ ਸੀ। ਹਾਲਾਂਕਿ, ਸੁਪਰੀਮ ਕੋਰਟ ਨੇ ਆਪਣੇ ਹੁਕਮ ਵਿਚ ਭੁੱਲਰ ਨੂੰ ਇਹ ਛੋਟ ਦਿੱਤੀ ਸੀ ਕਿ ਜੇਕਰ ਦੋ ਮਹੀਨਿਆਂ ਦੇ ਅੰਦਰ ਉਨ੍ਹਾਂ ਖ਼ਿਲਾਫ਼ ਮਾਮਲੇ ਦੀ ਸੁਣਵਾਈ ਸ਼ੁਰੂ ਨਹੀਂ ਹੁੰਦੀ, ਤਾਂ ਉਹ ਮੁੜ ਜ਼ਮਾਨਤ ਲਈ ਅਦਾਲਤ ਦਾ ਦਰਵਾਜ਼ਾ ਖੜਕਾ ਸਕਦੇ ਹਨ। ਇਸੇ ਆਧਾਰ ’ਤੇ ਭੁੱਲਰ ਨੇ ਹੁਣ ਦੁਬਾਰਾ ਹਾਈ ਕੋਰਟ ਵਿਚ ਨਿਯਮਿਤ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤੀਆਂ ਕੋਲ ਨਾਗਰਿਕਤਾ ਦਾ ਕੋਈ ਵੀ ਇਕ ਅਧਿਕਾਰਤ ਦਸਤਾਵੇਜ਼ ਨਹੀਂ, ਦੇਸ਼ ਭਰ ’ਚ ‘ਐਨ. ਆਰ. ਸੀ.’ ਲਾਗੂ ਕਰਨ ਦੀ ਚਰਚਾ ਅਗਲੀ ਖ਼ਬਰ ਚੜ੍ਹਦੀ ਕਲਾ ਮਿਸ਼ਨ ਹੜ੍ਹ ਰਾਹਤ ਫ਼ੰਡ ਦਾ ਪੂਰਾ ਹਿਸਾਬ ਜਨਤਾ ਸਾਹਮਣੇ ਰੱਖਿਆ ਜਾਵੇ-ਹਰਿੰਦਰ ਸਿੰਘ ਲੱਖੋਵਾਲ
Ad Position 24