05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਫ਼ਾਰੂਕਾਬਾਦ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਵੱਡੇ ਹਿੱਸੇ ਨੂੰ ਢਾਹਿਆ ਪੁਲਿਸ ਨੂੰ ਨਾਲ ਲੈ ਕੇ ਮੌਕੇ ’ਤੇ ਪਹੁੰਚੇ ਪਾਕਿਸਤਾਨੀ ਸਿੱਖ, ਕਬਜ਼ਾਧਾਰੀ ਵਿਰੁੱਧ ਕਾਰਵਾਈ ਦੀ ਮੰਗ

Ad Position 21
No active advertisement
ਅਜੀਤ ਡੈਸਕ 28-06-2026
ਅੰਮ੍ਰਿਤਸਰ, 27 ਜੂਨ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੇ ਜ਼ਿਲ੍ਹਾ ਸ਼ੇਖ਼ੂਪੁਰਾ ਦੇ ਫ਼ਾਰੂਕਾਬਾਦ (ਸਾਲ 1983 ਤੱਕ ਇਸ ਦਾ ਨਾਂਅ ਚੂਹੜਕਾਣਾ ਸੀ) ਦੀ ਆਬਾਦੀ ਮੰਡੀ ਚੂਹੜਕਾਣਾ ’ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਸਿੰਘ ਸਭਾ ’ਚ ਰਹਿੰਦੇ ਪਰਿਵਾਰ ਵਲੋਂ ਉਸ ਦੀਆਂ ਕੁੱਝ ਕੰਧਾਂ ਸਮੇਤ ਵੱਡੇ ਹਿੱਸੇ ਨੂੰ ਢਾਹ ਦਿੱਤਾ ਗਿਆ ਹੈ। ਇਹ ਅਸਥਾਨ ਗੁਰਦੁਆਰਾ ਸੱਚਾ ਸੌਦਾ ਤੋਂ ਥੋੜੀ ਦੂਰੀ ’ਤੇ ਰਿਹਾਇਸ਼ੀ ਆਬਾਦੀ ’ਚ ਸਥਿਤ ਹੈ। ਸਿਆਲਕੋਟ ਦੇ ਗੁਰਦੁਆਰਾ ਬਾਬੇ ਦੀ ਬੇਰ ਦੇ ਮੁੱਖ ਸੇਵਾਦਾਰ ਜਸਕਰਨ ਸਿੰਘ ਸਿੱਧੂ ਨੇ ਇਸ ਬਾਰੇ ਦੱਸਿਆ ਕਿ ਕਬਜ਼ਾਧਾਰੀ ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਨੂੰ ਢਾਹੇ ਜਾਣ ਦੀ ਜਾਣਕਾਰੀ ਮਿਲਣ ’ਤੇ ਤੁਰੰਤ ਸ੍ਰੀ ਨਨਕਾਣਾ ਸਾਹਿਬ ਤੋਂ ਸਿੱਖ ਯੂਥ ਫੈਡਰੇਸ਼ਨ ਪਾਕਿਸਤਾਨ ਦੇ ਪ੍ਰਧਾਨ ਪਲਵਿੰਦਰ ਸਿੰਘ, ਕ੍ਰਿਕਟਰ ਮਹਿੰਦਰਪਾਲ ਸਿੰਘ, ਖ਼ਾਨ ਸਿੰਘ, ਵਸਤੀ ਸਿੰਘ, ਰਘਬੀਰ ਸਿੰਘ, ਅਮਰੀਕ ਸਿੰਘ ਆਦਿ ਵੱਡੀ ਗਿਣਤੀ ’ਚ ਪਾਕਿਸਤਾਨੀ ਸਿੱਖ ਇਲਾਕਾ ਐੱਸ. ਐੱਚ. ਓ. ਨੂੰ ਨਾਲ ਲੈ ਕੇ ਮੌਕੇ ’ਤੇ ਪਹੁੰਚੇ। ਹਾਲਾਂਕਿ, ਉਨ੍ਹਾਂ ਦੇ ਪਹੁੰਚਣ ’ਤੇ ਗੁਰਦੁਆਰਾ ਸਾਹਿਬ ਦੇ ਅੰਦਰ ਰਹਿ ਰਹੇ ਕਬਜ਼ਾਧਾਰੀ ਪਰਿਵਾਰ ਨੇ ਮੁੱਖ ਦਰਵਾਜ਼ਾ ਬੰਦ ਕਰ ਲਿਆ । ਸਿੱਖ ਭਾਈਚਾਰੇ ਨੇ ਡੀ. ਪੀ. ਓ. ਤੇ ਸ਼ੇਖ਼ੂਪੁਰਾ ਦੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਾਰੀ ਜਾਣਕਾਰੀ ਦਿੱਤੀ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੜਗੱਜ ਨੇ ਉੱਤਰਾਖੰਡ ਦੇ ਇਕ ਵਿਅਕਤੀ ਵਲੋਂ ਧਮਕੀ ਦੇਣ ਦਾ ਲਿਆ ਸਖ਼ਤ ਨੋਟਿਸ ਅਗਲੀ ਖ਼ਬਰ ਜੀਤ ਲਾਲ ਭੱਟੀ ਨੇ ਫੜਿਆ ਭਾਰਤੀ ਜਨਤਾ ਪਾਰਟੀ ਦਾ ਪੱਲਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਸਵਾਗਤ
Ad Position 24
No active advertisement