ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ ਦੇ ਆਸ਼ੀਸ਼ ਨੇਗੀ ਨਾਮਕ ਇਕ ਸ਼ਰਾਰਤੀ ਵਿਅਕਤੀ ਵਲੋਂ ਸਿੱਖਾਂ ਨੂੰ ਜੂਨ 1984 ਦੁਹਰਾਉਣ ਦੀ ਧਮਕੀ ਦੇਣ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਉਤਰਾਖੰਡ ਸਰਕਾਰ ਨੂੰ ਆਖਿਆ ਕਿ ਇਹੋ ਜਿਹੇ ਲੋਕ ਦੇਸ਼ ਦੀ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਲਈ ਵੱਡਾ ਖਤਰਾ ਹਨ । ਉਨ੍ਹਾਂ ਆਸ਼ੀਸ਼ ਨੇਗੀ ਵਲੋਂ ਦਿੱਤੀ ਗਈ ਧਮਕੀ ਅਤੇ ਸਿੱਖ-ਵਿਰੋਧੀ ਪ੍ਰਗਟਾਵੇ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਕੀਤਾ ਕਿ ਇਸ ਦੇ ਵਿਰੁੱਧ ਅੰਮ੍ਰਿਤਸਰ ਵਿਚ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੇ ਅਨਸਰਾਂ ਨੂੰ ਸਬਕ ਸਿਖਾਇਆ ਜਾ ਸਕੇ।