ਤਲਵੰਡੀ ਸਾਬੋ, 27 ਜੂਨ (ਰਣਜੀਤ ਸਿੰਘ ਰਾਜੂ)- ਉਤਰਾਖੰਡ ਦੇ ਇਕ ਸ਼ਰਾਰਤੀ ਵਿਅਕਤੀ ਆਸ਼ੀਸ਼ ਨੇਗੀ ਵਲੋਂ ਸਿੱਖਾਂ ਨੂੰ ਜੂਨ 1984 ਦੇ ਦੁਖਾਂਤ ਨੂੰ ਦੁਹਰਾਉਣ ਦੀ ਦਿੱਤੀ ਗਈ ਖੁੱਲ੍ਹੀ ਧਮਕੀ ਤੇ ਸਿੱਖ-ਵਿਰੋਧੀ ਨਫ਼ਰਤੀ ਬਿਆਨਬਾਜ਼ੀ ਦਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਬੇਹੱਦ ਗੰਭੀਰ ਨੋਟਿਸ ਲੈਂਦਿਆਂ ਇਸ ਘਿਨਾਉਣੀ ਹਰਕਤ ਦੀ ਸਖਤ ਸ਼ਬਦਾਂ ਚ ਨਿਖੇਧੀ ਕੀਤੀ। ਉਨ੍ਹਾਂ ਆਖਿਆ ਕਿ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਖ਼ਾਸ ਤਾਕੀਦ ਕੀਤੀ ਕਿ ਉਹ ਆਸ਼ੀਸ਼ ਨੇਗੀ ਖ਼ਿਲਾਫ਼ ਤੁਰੰਤ ਅੰਮ੍ਰਿਤਸਰ ਪੁਲਿਸ ਕੋਲ ਮਾਮਲਾ ਦਰਜ ਕਰਵਾ ਕੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਵੇ।