06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਆਮ ਆਦਮੀ ਪਾਰਟੀ ਦੀ ਅੰਮ੍ਰਿਤਸਰ ’ਚ ਅਹਿਮ ਇਕੱਤਰਤਾ ਅੱਜ ਮਾਮਲਾ ਸਿੰਘ ਸਾਹਿਬਾਨ ਵਲੋਂ ਤਲਬ ਕੀਤੇ ਗਏ ਸਿੱਖ ਵਿਧਾਇਕਾਂ ਦਾ

Ad Position 21
No active advertisement
ਅਜੀਤ ਡੈਸਕ 28-06-2026
ਅੰਮ੍ਰਿਤਸਰ, 27 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ 5 ਸਿੰਘ ਸਾਹਿਬਾਨ ਵਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ’ ਦੇ ਸੰਦਰਭ ’ਚ ਤਲਬ ਕੀਤੇ ਗਏ ਸਿੱਖ ਵਿਧਾਇਕਾਂ ਦੇ ਮਾਮਲੇ ’ਚ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੰਮ੍ਰਿਤਸਰ ਵਿਖੇ ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਹੋਵੇਗੀ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਤੋਂ ਇਲਾਵਾ ਕੈਬਨਿਟ ਮੰਤਰੀ ਅਤੇ ਸਿੱਖ ਵਿਧਾਇਕ ਸ਼ਾਮਿਲ ਹੋਣਗੇ। ਮਿਲੀ ਜਾਣਕਾਰੀ ਅਨੁਸਾਰ ਪਾਰਟੀ ਦੀ ਲੀਡਰਸ਼ਿਪ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ਾਂ ਦੀ ਰੌਸ਼ਨੀ ’ਚ ਵੱਖ-ਵੱਖ ਪਹਿਲੂਆਂ ਤੋਂ ਵਿਚਾਰ ਚਰਚਾ ਕੀਤੀ ਜਾਵੇਗੀ ਤੇ ਇਸ ਗੱਲ ’ਤੇ ਅੰਤਿਮ ਫ਼ੈਸਲਾ ਕੀਤਾ ਜਾਵੇਗਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਾ ਹੈ ਜਾਂ ਫਿਰ ਨਹੀਂ, ਪਰ ਜਿਆਦਾਰ ਸੰਭਾਵਨਾਵਾਂ ਜਤਾਈਆਂ ਜਾ ਰਹੀਆਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਣਗੇ, ਕਿਉਂਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰ ਵਿਧਾਇਕ ਵੀ ਕਹਿ ਚੁੱਕੇ ਹਨ ਕਿ ਉਨ੍ਹਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ ਅਤੇ ਜੇਕਰ ਉਨ੍ਹਾਂ ਨੂੰ ਬੁਲਾਇਆ ਜਾਵੇਗਾ ਤਾਂ ਉਹ ਇਕ ਨਿਮਾਣੇ ਸਿੱਖ ਵਜੋਂ ਪੇਸ਼ ਹੋਣਗੇ ਪਰ ਪਾਰਟੀ ਵਲੋਂ ਰਸਮੀ ਤੌਰ ‘ਤੇ 29 ਜੂਨ ਨੂੰ ਪੇਸ਼ ਹੋਣ ਸੰਬੰਧੀ ਅਜੇ ਤੱਕ ਕੋਈ ਵੀ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਸੀ, ਜਿਸ ਦੀ ਰੂਪ ਰੇਖਾ ਉਲੀਕਣ ਲਈ ਹੀ ਭਲਕੇ ਅਹਿਮ ਮੀਟਿੰਗ ਹੋਵੇਗੀ। ਜਿਕਰਯੋਗ ਹੈ ਕਿ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਵਿਧਾਨ ਸਭਾ ’ਚ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ’ ਦੀਆਂ ਕੁਝ ਮੱਦਾਂ ਨੂੰ ਲੈ ਕੇ ਲਗਾਤਾਰ ਇਤਰਾਜ਼ ਜਤਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਸੁਨੀਤਾ ਕੇਜਰੀਵਾਲ, ਮਨੀਸ਼ ਸਿਸੋਦੀਆ ਸਮੇਤ ਪਾਰਟੀ ਦੇ ਹੋਰ ਆਗੂ ਅੱਜ ਬਾਅਦ ਅੰਮ੍ਰਿਤਸਰ ਪਹੁੰਚ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਪਿਛਲੇ ਹੜ੍ਹਾਂ ਦਾ ਪਿੰਡ ਰੱਤੜ-ਛੱਤੜ ਨੇੜੇ ਰਾਵੀ ’ਚ ਪਿਆ ਪਾੜ ਜਿਉਂ ਦਾ ਤਿਉਂ ਰਾਵੀ ਦਰਿਆ ਨਾਲ ਲੱਗਦੇ ਸਰਹੱਦੀ ਪਿੰਡਾਂ... ਅਗਲੀ ਖ਼ਬਰ ਮੁਫ਼ਤ ਬਿਜਲੀ ਦੇ ਦਾਅਵੇ ਦੇ ਬਾਵਜੂਦ ਕਿਸਾਨਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹੈ-ਬਲਬੀਰ ਸਿੰਘ ਰਾਜੇਵਾਲ ਨਕਲ...
Ad Position 24
No active advertisement