06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਪਿਛਲੇ ਹੜ੍ਹਾਂ ਦਾ ਪਿੰਡ ਰੱਤੜ-ਛੱਤੜ ਨੇੜੇ ਰਾਵੀ ’ਚ ਪਿਆ ਪਾੜ ਜਿਉਂ ਦਾ ਤਿਉਂ ਰਾਵੀ ਦਰਿਆ ਨਾਲ ਲੱਗਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਹੜ੍ਹਾਂ ਦਾ ਡਰ ਸਤਾਉਣ ਲੱਗਾ, ਬੰਨ੍ਹ ਖੁੱਲ੍ਹੇ ਸਰਕਾਰਾਂ ਨੂੰ ਭੁੱਲੇ

Ad Position 21
No active advertisement
ਅਜੀਤ ਡੈਸਕ 28-06-2026
ਡੇਰਾ ਬਾਬਾ ਨਾਨਕ, 27 ਜੂਨ (ਹੀਰਾ ਸਿੰਘ ਮਾਂਗਟ)-ਬੀਤੇ ਸਾਲ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਆਏ ਹੜ੍ਹਾਂ ਦੌਰਾਨ ਜਿੱਥੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਸੀ ਤੇ ਇਸ ਹੜ੍ਹ ਦੇ ਪਾਣੀ ਦੇ ਨਾਲ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡਾ ਨੁਕਸਾਨ ਹੋਇਆ ਸੀ ਅਤੇ ਉੱਥੇ ਹੀ ਲੋਕਾਂ ਦੇ ਘਰ ਵੀ ਬੁਰੀ ਤਰ੍ਹਾਂ ਨੁਕਸਾਨੇ ਗਏ ਸਨ । ਹੁਣ ਫੇਰ ਜਿਉਂ-ਜਿਉਂ ਬਰਸਾਤਾਂ ਦੇ ਦਿਨ ਨੇੜੇ ਆ ਰਹੇ ਹਨ ਤੇ ਇਸ ਰਾਵੀ ਦਰਿਆ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਦੇ ਸਾਹ ਸੁੱਕਦੇ ਜਾ ਰਹੇ ਹਨ, ਕਿਉਂਕਿ ਹੜ੍ਹਾਂ ਨੂੰ ਲੈ ਕੇ ਸਰਕਾਰਾਂ ਦੇ ਪ੍ਰਬੰਧ ਕਾਗਜ਼ਾਂ ਤੱਕ ਹੀ ਸੀਮਤ ਹਨ । ਇਸ ਸਬੰਧੀ ਸਰਹੱਦੀ ਪਿੰਡ ਰੱਤੜ ਛੱਤੜ ਦੇ ਕਿਸਾਨ ਹਰਭਜਨ ਸਿੰਘ ਚੀਮਾ, ਸਾਬਕਾ ਫ਼ੌਜੀ ਗੁਰਬਚਨ ਸਿੰਘ, ਸੁੱਖਦਿਆਲ ਸਿੰਘ, ਰਣਬੀਰ ਸਿੰਘ, ਹਰਪਿੰਦਰ ਸਿੰਘ ਬਾਜਵਾ, ਪੁਸ਼ਪਿੰਦਰ ਸਿੰਘ, ਸੁਰਜੀਤ ਸਿੰਘ, ਜੋਬਨਪ੍ਰੀਤ ਸਿੰਘ ਤੇ ਜਸਪਾਲ ਸਿੰਘ ਆਦਿ ਕਿਸਾਨਾਂ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੇ ਸਾਲ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਉਨ੍ਹਾਂ ਦੇ ਪਿੰਡ ਰੱਤੜ-ਛੱਤੜ ਦੇ ਨਜ਼ਦੀਕ ਧੁੱਸੀਂ ਬੰਨ ਵਿਚ 2 ਵੱਡੇ ਪਾੜ ਪੈ ਗਏ ਸਨ, ਜਿਸ ਨਾਲ ਡੇਰਾ ਬਾਬਾ ਨਾਨਕ ਇਲਾਕੇ ਦੇ ਦਰਜਨਾਂ ਪਿੰਡ ਪ੍ਰਭਾਵਿਤ ਹੋਏ ਸਨ । ਉਨ੍ਹਾਂ ਦੱਸਿਆ ਕਿ ਭਾਵੇਂ ਸਰਕਾਰ ਵਲੋਂ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਹੜ੍ਹਾਂ ਨਾਲ ਨੁਕਸਾਨੇ ਇਨ੍ਹਾਂ ਬੰਨਾਂ ਨੂੰ ਦੁਬਾਰਾ ਬੰਨਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਪਿੰਡ ਰੱਤੜ-ਛੱਤੜ ਦੇ ਬਿਲਕੁਲ ਨਜ਼ਦੀਕ ਧੁੱਸੀ ਬੰਨ ਵਿਚ ਪਿਆ ਪਾੜ ਅਜੇ ਵੀ ਉਵੇਂ ਦਾ ਉਵੇਂ ਦਿਖਾਈ ਦੇ ਰਿਹਾ ਹੈ । ਉਨ੍ਹਾਂ ਦੱਸਿਆ ਕਿ ਇਸ ਧੁੱਸੀ ਬੰਨ ’ਚ ਪਏ ਪਾੜ ਨੂੰ ਲੈ ਕੇ ਉਨ੍ਹਾਂ ਨੂੰ ਦੁਬਾਰਾ ਹੜ੍ਹ ਦਾ ਖ਼ਤਰਾ ਬਣਿਆਂ ਹੋਇਆ ਹੈ । ਇਸ ਸਬੰਧੀ ਅਸੀਂ ਕਈ ਵਾਰ ਸਰਕਾਰ ਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਚੁੱਕੇ ਹਾਂ, ਪਰ ਸਰਕਾਰ ਅਜੇ ਵੀ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਇਨ੍ਹਾਂ ਬੰਨਾਂ ਨੂੰ ਬੰਨਣ ਲਈ ਕੋਈ ਪੱਕਾ ਪ੍ਰਬੰਧ ਨਾ ਕੀਤਾ ਤਾਂ ਇਸ ਵਾਰ ਰਾਵੀ ਦਰਿਆ ਦੇ ਨਾਲ ਲੱਗਦੇ ਇਨ੍ਹਾਂ ਸਰਹੱਦੀ ਇਲਾਕੇ ਦੇ ਲੋਕਾਂ ਦਾ ਅੱਗੇ ਨਾਲੋਂ ਵੀ ਵੱਧ ਨੁਕਸਾਨ ਹੋ ਸਕਦਾ ਹੈ । ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਇਸ ਬੰਨ ਨੂੰ ਜਲਦੀ ਤੋਂ ਜਲਦੀ ਬਣਵਾਇਆ ਜਾਵੇ ਤੇ ਰੇਤਾਂ ਨਾਲ ਬੰਨੇ ਹੋਏ ਪਹਿਲੇ ਬੰਨਾਂ ਨੂੰ ਵੀ ਪੱਕਿਆਂ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀਆਂ ਦੇ 15 ਹਜ਼ਾਰ ਵਿਦਿਆਰਥੀਆਂ ਨੇ ਮਨੁੱਖੀ ਰਚਨਾ ਬਣਾ ਕੇ ਵਿਸ਼ਵ ਰਿਕਾਰਡ ਮੁਹਿੰਮ ’ਚ ਲਿਆ ਹਿੱਸਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਅੰਮ੍ਰਿਤਸਰ ’ਚ ਅਹਿਮ ਇਕੱਤਰਤਾ ਅੱਜ ਮਾਮਲਾ ਸਿੰਘ ਸਾਹਿਬਾਨ ਵਲੋਂ ਤਲਬ ਕੀਤੇ ਗਏ ਸਿੱਖ ਵਿਧਾਇਕਾਂ ਦਾ
Ad Position 24
No active advertisement