06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਮੁੱਖ ਮੰਤਰੀ ਦੀ ਵਾਇਰਲ ਵੀਡੀਓ ਮਾਮਲੇ ’ਚ ਲੋਕਾਂ ਦੀ ਰਾਏ ਲੈ ਰਹੀ ਹੈ 5 ਮੈਂਬਰੀ ਕਮੇਟੀ-ਡਾ. ਚੀਮਾ

Ad Position 21
No active advertisement
ਅਜੀਤ ਡੈਸਕ 28-06-2026
ਪ੍ਰੋ. ਅਵਤਾਰ ਸਿੰਘ

ਚੰਡੀਗੜ੍ਹ, 27 ਜੂਨ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵਾਇਰਲ ਵੀਡੀਓ ਨਾਲ ਜੁੜੇ ਵਿਵਾਦ ਤੋਂ ਬਾਅਦ ਪਾਰਟੀ ਵਲੋਂ ਸ਼ੁਰੂ ਕੀਤੇ ਜਾਣ ਵਾਲੇ ਧਰਮ ਯੁੱਧ ਮੋਰਚੇ ਦੇ ਸਬੰਧ ’ਚ ਬਣਾਈ ਗਈ 5 ਮੈਂਬਰੀ ਕਮੇਟੀ ਨੂੰ ਪੰਜਾਬ ਭਰ ਵਿਚ ਭਰਵਾਂ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦਾ ਮੁੱਖ ਉਦੇਸ਼ ਸਿੱਖ ਸੰਗਤਾਂ, ਬੁੱਧੀਜੀਵੀਆਂ, ਸਮਾਜਿਕ ਆਗੂਆਂ ਅਤੇ ਆਮ ਲੋਕਾਂ ਦੀ ਰਾਏ ਜਾਣਨਾ ਹੈ, ਤਾਂ ਜੋ ਪਾਰਟੀ ਦਾ ਅਗਲਾ ਫ਼ੈਸਲਾ ਲੋਕਾਂ ਦੀ ਭਾਵਨਾ ਅਤੇ ਪੰਥਕ ਮਰਿਆਦਾ ਦੇ ਅਨੁਸਾਰ ਹੋਵੇ। ਮੁਹਾਲੀ ਸਥਿਤ ‘ਅਜੀਤ’ ਦੇ ਸਬ-ਆਫਿਸ ਵਿਖੇ ਵਿਸ਼ੇਸ਼ ਗੱਲਬਾਤ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵਾਇਰਲ ਵੀਡੀਓ ਤੋਂ ਬਾਅਦ ਸੂਬੇ ਭਰ ’ਚ ਧਾਰਮਿਕ ਅਤੇ ਪੰਥਕ ਭਾਵਨਾਵਾਂ ਨੂੰ ਲੈ ਕੇ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ। ਡਾ. ਚੀਮਾ ਨੇ ਕਿਹਾ ਕਿ ਪਾਰਟੀ ਵਲੋਂ ਬਣਾਈ ਗਈ 5 ਮੈਂਬਰੀ ਕਮੇਟੀ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਪੰਜਾਬ ਦੇ ਹਰ ਖੇਤਰ ’ਚ ਜਾ ਕੇ ਸੰਗਤਾਂ ਅਤੇ ਲੋਕਾਂ ਨਾਲ ਰਾਬਤਾ ਕਰੇ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕਮੇਟੀ ਪਹੁੰਚ ਰਹੀ ਹੈ, ਉੱਥੇ ਲੋਕ ਖੁੱਲ੍ਹ ਕੇ ਆਪਣੇ ਵਿਚਾਰ ਪ੍ਰਗਟ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਸੰਗਤਾਂ ਦਾ ਵੱਡਾ ਹਿੱਸਾ ਇਸ ਗੱਲ ’ਤੇ ਜ਼ੋਰ ਦੇ ਰਿਹਾ ਹੈ ਕਿ ਪੰਥ ਨਾਲ ਸਬੰਧਿਤ ਕਿਸੇ ਵੀ ਮਾਮਲੇ ਨੂੰ ਪੂਰੀ ਮਰਿਆਦਾ ਅਤੇ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ । ਉਨ੍ਹਾਂ ਦੱਸਿਆ ਕਿ ਕਮੇਟੀ ਨੂੰ ਮਿਲ ਰਹੇ ਸੁਝਾਵਾਂ ਵਿਚ ਸੰਜਮ, ਏਕਤਾ ਅਤੇ ਪੰਥਕ ਪਰੰਪਰਾਵਾਂ ਦੀ ਪਾਲਣਾ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇਹ ਰਾਏ ਪਾਰਟੀ ਲਈ ਮਹੱਤਵਪੂਰਨ ਹੈ ਅਤੇ ਇਸ ਨੂੰ ਅਗਲੀ ਰਣਨੀਤੀ ਵਿਚ ਸ਼ਾਮਿਲ ਕੀਤਾ ਜਾਵੇਗਾ। ਡਾ. ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦਾ ਇਤਿਹਾਸ ਪੰਥ ਅਤੇ ਪੰਜਾਬ ਦੀ ਸੇਵਾ ਦਾ ਇਤਿਹਾਸ ਹੈ। ਜਦੋਂ ਵੀ ਸਿੱਖ ਕੌਮ ਦੇ ਧਾਰਮਿਕ ਜਾਂ ਸੰਵਿਧਾਨਕ ਅਧਿਕਾਰਾਂ ਦਾ ਸਵਾਲ ਖੜ੍ਹਾ ਹੋਇਆ ਹੈ, ਪਾਰਟੀ ਨੇ ਹਮੇਸ਼ਾ ਸੰਗਤਾਂ ਦੀ ਭਾਵਨਾ ਅਨੁਸਾਰ ਸੰਘਰਸ਼ ਕੀਤਾ ਹੈ। ਡਾ. ਚੀਮਾ ਨੇ ਕਿਹਾ ਕਿ ਕਮੇਟੀ ਵਲੋਂ ਹਰ ਜ਼ਿਲ੍ਹੇ ’ਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦਾ ਰਿਕਾਰਡ ਰੱਖਿਆ ਜਾ ਰਿਹਾ ਹੈ। ਹਰ ਸੁਝਾਅ, ਹਰ ਰਾਏ ਅਤੇ ਹਰ ਮੰਗ ਨੂੰ ਲਿਖਤੀ ਰੂਪ ਵਿਚ ਦਰਜ਼ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਇਕ ਵਿਸਥਾਰਪੂਰਵਕ ਰਿਪੋਰਟ ਤਿਆਰ ਕਰਕੇ ਪਾਰਟੀ ਪ੍ਰਧਾਨ ਅਤੇ ਸੀਨੀਅਰ ਲੀਡਰਸ਼ਿਪ ਨੂੰ ਸੌਂਪੀ ਜਾਵੇਗੀ। ਉਸ ਰਿਪੋਰਟ ਦੇ ਆਧਾਰ ’ਤੇ ਧਰਮ ਯੁੱਧ ਮੋਰਚੇ ਸਬੰਧੀ ਅਗਲੀ ਰਣਨੀਤੀ ਅਤੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਕਿਸੇ ਵੀ ਤਰ੍ਹਾਂ ਦੇ ਟਕਰਾਅ ਜਾਂ ਤਣਾਅ ਦੀ ਰਾਜਨੀਤੀ ਵਿਚ ਵਿਸ਼ਵਾਸ ਨਹੀਂ ਰੱਖਦਾ। ਪਾਰਟੀ ਦਾ ਮਕਸਦ ਸਿਰਫ਼ ਲੋਕਾਂ ਦੀ ਆਵਾਜ਼ ਨੂੰ ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਉਭਾਰਨਾ ਹੈ। ਡਾ. ਚੀਮਾ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਭੜਕਾਊ ਭਾਸ਼ਾ ਜਾਂ ਗੈਰ-ਜ਼ਿੰਮੇਵਾਰ ਟਿੱਪਣੀ ਤੋਂ ਬਚਣ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨਿਰਵਿਘਨ ਬਿਜਲੀ ਸਪਲਾਈ ਦੇਣ ’ਚ ਨਾਕਾਮ-ਸੁਖਬੀਰ ਅਗਲੀ ਖ਼ਬਰ ਅਕਾਲ ਅਕੈਡਮੀਆਂ ਦੇ 15 ਹਜ਼ਾਰ ਵਿਦਿਆਰਥੀਆਂ ਨੇ ਮਨੁੱਖੀ ਰਚਨਾ ਬਣਾ ਕੇ ਵਿਸ਼ਵ ਰਿਕਾਰਡ ਮੁਹਿੰਮ ’ਚ ਲਿਆ ਹਿੱਸਾ
Ad Position 24
No active advertisement