ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

Ad Position 21
No active advertisement
ਅਜੀਤ ਡੈਸਕ 29-06-2026

ਕਪੂਰਥਲਾ, 28 ਜੂਨ (ਸਡਾਨਾ)-ਅੱਜ ਦੁਪਹਿਰ ਕਰੀਬ 3 ਵਜੇ ਦਿਨ ਦਿਹਾੜੇ ਮੁਹੱਲਾ ਲਾਹੌਰੀ ਗੇਟ ਵਿਖੇ 5-6 ਹਮਲਾਵਰਾਂ ਵਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਤੇਜ਼ਧਾਰ ਹਥਿਆਰਾਂ ਨਾਲ ਜਤਿੰਦਰ ਉਰਫ਼ ਧਨੀਆ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪ੍ਰਾਪਤ ਵੇਰਵੇ ਅਨੁਸਾਰ ਜਤਿੰਦਰ ਉਰਫ਼ ਧਨੀਆ ਆਪਣੇ ਇਕ ਸਾਥੀ ਦੇ ਨਾਲ ਮੁਹੱਲਾ ਲਾਹੌਰੀ ਗੇਟ ਵੱਲ ਨੂੰ ਜਾ ਰਿਹਾ ਸੀ ਤਾਂ ਰਸਤੇ ਵਿਚ ਇਕ ਧਾਰਮਿਕ ਸਥਾਨ ਦੇ ਨੇੜੇ 5-6 ਹਮਲਾਵਰਾਂ ਨੇ ਉਸ ਨੂੰ ਘੇਰ ਲਿਆ ਤੇ ਤੇਜ਼ਧਾਰ ਹਥਿਆਰਾਂ ਨਾਲ ਉਸ ’ਤੇ ਹਮਲਾ ਕਰ ਉਸਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਦੀ ਹਸਪਤਾਲ ’ਚ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਮੁਖੀ ਇੰਸਪੈਕਟਰ ਅਮਨਦੀਪ ਨਾਹਰ, ਸੀ.ਆਈ.ਏ. ਇੰਚਾਰਜ ਰਮਨ ਕੁਮਾਰ ਤੇ ਪੁਲਿਸ ਟੀਮਾਂ ਮੌਕੇ ’ਤੇ ਪਹੁੰਚੀਆਂ ਜਿਨ੍ਹਾਂ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ। ਮੌਕੇ ’ਤੇ ਪਹੁੰਚੇ ਡੀ.ਐਸ.ਪੀ. ਸਬ ਡਵੀਜ਼ਨ ਸ਼ੀਤਲ ਸਿੰਘ ਨੇ ਦੱਸਿਆ ਕਿ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਕੇਸ ਦਰਜ ਕੀਤਾ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ 5-6 ਹਮਲਾਵਰਾਂ ਨੇ ਅੰਜਾਮ ਦਿੱਤਾ ਹੈ, ਜਿਨ੍ਹਾਂ ਵਿਚੋਂ ਤਿੰਨ ਦੀ ਸ਼ਨਾਖ਼ਤ ਪੁਲਿਸ ਨੇ ਕਰ ਲਈ ਹੈ ਤੇ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਵੱਖ-ਵੱਖ ਟੀਮਾਂ ਛਾਪੇਮਾਰੀ ਲਈ ਭੇਜ ਦਿੱਤੀ ਗਈਆਂ ਹਨ |

Ad Position 22
No active advertisement
ਪਿਛਲੀ ਖ਼ਬਰ ਆਵਾਰਾ ਕੁੱਤਿਆਂ ਦੇ ਬੁਰੀ ਤਰ੍ਹਾਂ ਨੋਚਣ ਨਾਲ ਵਿਅਕਤੀ ਦੀ ਦਰਦਨਾਕ ਮੌਤ ਅਗਲੀ ਖ਼ਬਰ ਸੜਕ ਹਾਦਸੇ ’ਚ ਫ਼ਰੀਦਕੋਟ ਦੇ ਤਿੰਨ ਨੌਜਵਾਨਾਂ ਦੀ ਮੌਤ
Ad Position 24
No active advertisement