ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਹਜ਼ੂਰ ਸਾਹਿਬ ਤੱਕ ਚੇਤਨਾ ਮਾਰਚ ਕੱਢਣ ਦਾ ਫ਼ੈਸਲਾ

Ad Position 21
No active advertisement
ਅਜੀਤ ਡੈਸਕ 29-06-2026

ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿੱਦਿਅਕ ਤੇ ਭਲਾਈ ਟਰੱਸਟ ਦੀ ਹੋਈ ਮੀਟਿੰਗ
ਸ੍ਰੀ ਅਨੰਦਪੁਰ ਸਾਹਿਬ, 28 ਜੂਨ (ਕਰਨੈਲ ਸਿੰਘ)-ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿੱਦਿਅਕ ਤੇ ਭਲਾਈ ਟਰੱਸਟ ਚੰਡੀਗੜ੍ਹ ਦੀ ਮੀਟਿੰਗ ਨਵ-ਨਿਯੁਕਤ ਚੇਅਰਪਰਸਨ ਬੀਬੀ ਸੁਖਪਾਲ ਕੌਰ ਦੀ ਪ੍ਰਧਾਨਗੀ ਹੇਠ ਉਸਾਰੀ ਅਧੀਨ ਗੁਰਦੁਆਰਾ ਸੀਸ ਮਾਰਗ ਸਾਹਿਬ ਨੇੜੇ ਪੰਜ ਪਿਆਰਾ ਪਾਰਕ ਵਿਖੇ ਹੋਈ । ਇਸ ਮੀਟਿੰਗ ਵਿਚ ਪੰਜਾਬ ਭਰ ਤੋਂ ਟਰੱਸਟ ਦੇ ਮੈਂਬਰਾਂ ਵਲੋਂ ਸ਼ਮੂਲੀਅਤ ਕਰਕੇ ਗੁਰਦੁਆਰਾ ਸੀਸ ਮਾਰਗ ਸਾਹਿਬ ਕੰਪਲੈਕਸ ਦੀ ਕਾਰਸੇਵਾ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਤੋਂ ਬਿਨਾਂ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਪੰਜ ਸਤੰਬਰ ਨੂੰ ਮਨਾਏ ਜਾਣ ਵਾਲੇ ਜਨਮ ਦਿਹਾੜੇ ਨੂੰ ਲੈ ਕੇ ਕੱਢੇ ਜਾਣ ਵਾਲੇ 27ਵੇਂ ਚੇਤਨਾ ਮਾਰਚ ਸਬੰਧੀ ਜ਼ਰੂਰੀ ਫ਼ੈਸਲੇ ਵੀ ਲਏ ਗਏ। ਇਸ ਸਬੰਧੀ ਜਨਰਲ ਸਕੱਤਰ ਬੇਅੰਤ ਸਿੰਘ ਭਾਂਬਰੀ ਨੇ ਦੱਸਿਆ ਕਿ ਟਰੱਸਟ ਵਲੋਂ ਹਰੇਕ ਸਾਲ ਇੱਕ ਚੇਤਨਾ ਮਾਰਚ ਕੱਢਿਆ ਜਾਂਦਾ ਹੈ । ਜੋ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋ ਕੇ ਇਸ ਵਾਰ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਰਾਸ਼ਟਰ ਵਿਖੇ ਸਮਾਪਤ ਹੋਵੇਗਾ । ਇਸ ਤੋਂ ਬਾਅਦ ਸ੍ਰੀ ਹਜ਼ੂਰ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਣਗੇ । ਟਰੱਸਟ ਵਲੋਂ ਜਸਪਾਲ ਸਿੰਘ ਅੰਮ੍ਰਿਤਸਰ ਨੂੰ ਸੂਬਾ ਖ਼ਜ਼ਾਨਚੀ, ਐਂਡ. ਕੰਵਲਜੀਤ ਸਿੰਘ ਕਾਨੂੰਨੀ ਸਲਾਹਕਾਰ ਅਤੇ ਮਦਨ ਸਿੰਘ ਨੂੰ ਜ਼ਿਲ੍ਹਾ ਨਵਾਂ ਸ਼ਹਿਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸਵਰਨ ਸਿੰਘ ਜ਼ੀਰਾ, ਸਤਪਾਲ ਸਿੰਘ, ਰਘਵੀਰ ਸਿੰਘ ਬੱਢਲਾ, ਅਜੀਤ ਸਿੰਘ ਪੱਟੀ, ਸੁਖਚੈਨ ਸਿੰਘ ਬਠਿੰਡਾ, ਬਲਦੇਵ ਸਿੰਘ ਹਰਿਆਣਾ, ਬਖ਼ਸ਼ੀਸ਼ ਸਿੰਘ ਅੰਮ੍ਰਿਤਸਰ, ਮੋਹਨ ਸਿੰਘ ਫ਼ਤਿਹਗੜ੍ਹ ਸਾਹਿਬ, ਜਸਪਾਲ ਸਿੰਘ ਪਟਿਆਲਾ, ਸੰਤੋਖ ਸਿੰਘ ਗੁਰਦਾਸਪੁਰ, ਜਗਰੂਪ ਸਿੰਘ ਗੁੱਜਰਵਾਲ, ਦਿਲਵਾਰਾ ਸਿੰਘ ਮੋਰਿੰਡਾ, ਗੁਰਜੰਟ ਸਿੰਘ ਮਾਨਸਾ, ਰਾਜਵਿੰਦਰ ਕੌਰ ਅੰਮ੍ਰਿਤਸਰ, ਜਥੇਦਾਰ ਗੁਰਮੀਤ ਸਿੰਘ, ਗੁਰਜੰਟ ਸਿੰਘ ਮੋਗਾ, ਗੁਰਜੀਤ ਸਿੰਘ ਪੰਡੋਰੀ, ਬੂਟਾ ਸਿੰਘ ਤਰਨਤਾਰਨ, ਮੋਹਨ ਸਿੰਘ ਭੱਟਮਾਜਰਾ ਸਮੇਤ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਆਦੇਸ਼ ’ਤੇ ਸਹਿਕਾਰਤਾ ਵਿਭਾਗ ਵਲੋਂ ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿਚ ਅਧਿਕਾਰੀਆਂ ਖ਼ਿਲਾਫ਼ ਵੱਡੀ... ਅਗਲੀ ਖ਼ਬਰ ਪਾਵਰਕਾਮ ਹੋਇਆ ਬੇਹਾਲ, ਸੂਬੇ ’ਚ ਬਿਜਲੀ ਦੀ ਮੰਗ 16844 ਮੈਗਾਵਾਟ ਤੋਂ ਟੱਪੀ
Ad Position 24
No active advertisement