ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਧਾਰਮਿਕ ਸਥਾਨਾਂ ਦੀ ਆੜ ’ਚ ਗੈਰਕਾਨੂੰਨੀ ਲੱਕੀ ਡਰਾਅ ਦੀ ਭਰਮਾਰ ਪੁਲਿਸ ਪ੍ਰਸ਼ਾਸਨ ਨੇ ਧਾਰੀ ਚੁੱਪ

Ad Position 21
No active advertisement
ਅਜੀਤ ਡੈਸਕ 29-06-2026

ਗੈਰ ਕਾਨੂੰਨੀ ਕਾਰੋਬਾਰ ਦਾ ਸੋਸ਼ਲ ਮੀਡੀਆ ’ਤੇ ਧੜੱਲੇ ਨਾਲ ਕੀਤਾ ਜਾ ਰਿਹਾ ਪ੍ਰਚਾਰ
ਰੂੜੇਕੇ ਕਲਾਂ, 28 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ, ਕਸਬਿਆਂ ਤੇ ਮੁਹੱਲਿਆਂ ਵਿਚ ਸੋਸ਼ਲ ਮੀਡੀਆ ’ਤੇ ਕੰਮ ਕਰਨ ਵਾਲੇ ਵਿਅਕਤੀਆਂ ਦੇ ਇਕ ਸਮੂਹ ਵਲੋਂ ਧਾਰਮਿਕ ਸਥਾਨ ਗੁਰਦੁਆਰਾ ਸਾਹਿਬ, ਗਊਸ਼ਾਲਾ ਆਦਿ ਦੀ ਆੜ ਵਿਚ ਗੈਰ ਕਾਨੂੰਨੀ ਲੱਕੀ ਡਰਾਅ ਚਲਾ ਕੇ ਲੱਖਾਂ ਰੁਪਏ ਦਾ ਗੈਰ ਕਾਨੂੰਨੀ ਕਾਰੋਬਾਰ ਕੀਤਾ ਜਾ ਰਿਹਾ ਹੈ । ਪਿਛਲੇ ਸਮੇਂ ਲੱਕੀ ਡਰਾਅ ਦੇ ਨਾਮ ’ਤੇ ਲੱਖਾਂ ਰੁਪਏ ਦੀਆਂ ਮੋਟੀਆਂ ਠੱਗੀਆਂ ਮਾਰ ਕੇ ਵਿਅਕਤੀ ਰਫ਼ੂ ਚੱਕਰ ਹੋ ਚੁੱਕੇ ਹਨ । ਪਿਛਲੇ ਸਮੇਂ ਧਾਰਮਿਕ ਸਥਾਨਾਂ ਦੀ ਆੜ ਵਿਚ ਲੱਕੀ ਡਰਾਅ ਚਲਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਨੇ ਦਰਜਨਾਂ ਮਾਮਲੇ ਦਰਜ ਕਰ ਕੇ ਕੁੱਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਵੀ ਭੇਜਿਆ ਗਿਆ ਸੀ । ਪਰ ਹੁਣ ਫੇਰ ਪੰਜਾਬ ਭਰ ਵਿਚ ਗੈਰ ਕਾਨੂੰਨੀ ਲੱਕੀ ਡਰਾਅ ਦੀ ਭਰਮਾਰ ਹੈ । ਧਾਰਮਿਕ ਸਥਾਨਾਂ ’ਚ ਚੱਲ ਰਹੇ ਗੈਰ ਕਾਨੂੰਨੀ ਲੱਕੀ ਡਰਾਅ ਸਬੰਧੀ ਸਾਰੀ ਜਾਣਕਾਰੀ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਹੋਣ ਦੇ ਬਾਵਜੂਦ ਪਤਾ ਨਹੀਂ ਕਿਸ ਮਜਬੂਰੀ ਕਾਰਨ ਪੁਲਿਸ ਪ੍ਰਸ਼ਾਸਨ ਨੇ ਚੁੱਪ ਧਾਰੀ ਹੋਈ ਹੈ । ਭਰੋਸੇਯੋਗ ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਕਈ ਗੈਰ ਕਾਨੂੰਨੀ ਲੱਕੀ ਡਰਾਅ ਚਲਾਉਣ ਵਾਲੇ ਵਿਅਕਤੀਆਂ ਨੂੰ ਰਾਜਨੀਤਿਕ ਨੇਤਾਵਾਂ ਦਾ ਥਾਪੜਾ ਹੋਣ ਕਰਕੇ ਪੁਲਿਸ ਕਾਨੂੰਨੀ ਕਾਰਵਾਈ ਕਰਨ ਤੋਂ ਅਸਮਰਥ ਨਜ਼ਰ ਆ ਰਹੀ ਹੈ। ਜੇਕਰ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਲੱਕੀ ਡਰਾਅ ਚਲਾ ਰਹੇ ਵਿਅਕਤੀਆਂ ਦੇ ਗੂਗਲ ਪੇ ਮੋਬਾਈਲ ਨੰਬਰਾਂ ਅਤੇ ਨਗਦ ਆਏ ਰੁਪਇਆਂ ਦੀ ਨਿਰਪੱਖਤਾ ਨਾਲ ਪੜਤਾਲ ਕਰੇ ਤਾਂ ਬਹੁਤ ਵੱਡੇ ਖ਼ੁਲਾਸੇ ਹੋਣਗੇ । ਵੱਖ-ਵੱਖ ਧਰਮਾਂ ਨਾਲ ਸਬੰਧਿਤ ਵਿਅਕਤੀਆਂ ਅਤੇ ਨੌਜਵਾਨ ਅਮਰੀਕ ਸਿੰਘ ਭੈਣੀ ਜੱਸਾ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਧਾਰਮਿਕ ਸਥਾਨਾਂ ਦੀ ਆੜ ਵਿਚ ਗੈਰ ਕਾਨੂੰਨੀ ਲੱਕੀ ਡਰਾਅ ਚਲਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਚੱਲ ਰਹੇ ਗੈਰ ਕਾਨੂੰਨੀ ਇਸ ਕਾਰੋਬਾਰ ਨੂੰ ਸਖ਼ਤੀ ਨਾਲ ਰੋਕਿਆ ਜਾਵੇ ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਪੰਜਾਬ ਭਰ ਵਿਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ ਅਗਲੀ ਖ਼ਬਰ ਮੁੱਖ ਮੰਤਰੀ ਦੇ ਆਦੇਸ਼ ’ਤੇ ਸਹਿਕਾਰਤਾ ਵਿਭਾਗ ਵਲੋਂ ਨਕਲੀ ਯੂਰੀਆ ਦੀ ਸਪਲਾਈ ਦੇ ਮਾਮਲੇ ਵਿਚ ਅਧਿਕਾਰੀਆਂ ਖ਼ਿਲਾਫ਼ ਵੱਡੀ...
Ad Position 24
No active advertisement