ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸ਼ਿਵਾਲਿਕ ਦੇ ਪਾਰਟੀ ’ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਵੱਡਾ ਬਲ ਮਿਲਿਆ-ਬਾਪੂ ਤਰਸੇਮ ਸਿੰਘ

Ad Position 21
No active advertisement
ਅਜੀਤ ਡੈਸਕ 29-06-2026

ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਅੰਦਰ ਪੰਥਕ ਸਰਕਾਰ ਬਣਨੀ ਤੈਅ-ਇਯਾਲੀ
ਇਯਾਲੀ/ਥਰੀਕੇ, 28 ਜੂਨ (ਮਨਜੀਤ ਸਿੰਘ ਦੁੱਗਰੀ)-ਅੱਜ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਉਦੋਂ ਵੱਡਾ ਬਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਗਿੱਲ ਤੋਂ ਦੋ ਵਾਰ ਵਿਧਾਇਕ ਰਹੇ ਅਤੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਸ਼ਾਮਿਲ ਹੋ ਗਏ। ਬਾੜੇਵਾਲ ਸਿੱਧਵਾਂ ਨਹਿਰ ਕੰਢੇ ਸਥਿਤ ਉਨ੍ਹਾਂ ਦੇ ਮੁੱਖ ਦਫਤਰ ਵਿਖੇ ਰੱਖੇ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਕਾਰਜਕਰਨੀ ਪ੍ਰਧਾਨ ਬਾਪੂ ਤਰਸੇਮ ਸਿੰਘ, ਜਨਰਲ ਸਕੱਤਰ ਮਨਦੀਪ ਸਿੰਘ ਸਿੱਧੂ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਅਮਰਜੀਤ ਸਿੰਘ ਵਨਚਿੜੀ, ਹਰਭਜਨ ਸਿੰਘ ਟੌਹੜਾ, ਕਾਬਲ ਸਿੰਘ ਭੁੱਲਰ, ਪ੍ਰਿਥੀਪਾਲ ਸਿੰਘ ਬਟਾਲਾ, ਮਨਦੀਪ ਸਿੰਘ ਹਸਨਪੁਰ ਸਮੇਤ ਹਾਈ ਕਮਾਂਡ ਅਤੇ ਸੀਨੀਅਰ ਲੀਡਰਸ਼ਿਪ ਵਲੋਂ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗਾਇਕ ਪਾਲੀ ਦੇਤਵਾਲੀਆ ਨੇ ਆਪਣੇ ਧਾਰਮਿਕ ਗੀਤਾਂ ਰਾਹੀਂ ਧਾਰਮਿਕ ਰੰਗ ਬੰਨ੍ਹਿਆ ਅਤੇ ਸਟੇਜ ਸੈਕਟਰੀ ਦੀ ਸੇਵਾ ਪਾਰਟੀ ਦੇ ਸੀਨੀ. ਆਗੂ ਸੰਦੀਪ ਸਿੰਘ ਰੁਪਾਲੋਂ ਨੇ ਨਿਭਾਈ । ਸਮਾਗਮ ਦੀ ਸ਼ੁਰੂਆਤ ਵਿਚ ਦਰਸ਼ਨ ਸਿੰਘ ਸ਼ਿਵਾਲਿਕ ਦੇ ਪੋਤਰੇ ਪ੍ਰਤਾਪ ਸਿੰਘ ਨੇ ਸਭ ਨੂੰ ਜੀ ਆਇਆਂ ਕਹਿੰਦੇ ਹੋਏ ਸ਼ਿਵਾਲਿਕ ਪਰਿਵਾਰ ਵਲੋਂ ਹਲਕੇ ਦੀ ਕੀਤੀ ਗਈ ਸੇਵਾ ਬਾਰੇ ਚਾਨਣਾ ਪਾਇਆ ਤੇ ਨੌਜਵਾਨ ਵਰਗ ਨੂੰ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨਾਲ ਤੁਰਨ ਲਈ ਪ੍ਰੇਰਿਆ । ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਆਪਣੇ ਸੰਬੋਧਨ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੀ ਕਾਰਜ਼ੁਗਾਰੀ ’ਤੇ ਤੰਜ ਕੱਸਦਿਆਂ ਕਿਹਾ ਕਿ ਕੁਰਬਾਨੀਆਂ ਦੇ ਸੰਘਰਸ਼ ਵਿਚੋਂ ਜਨਮੀ ਇਹ ਪਾਰਟੀ ਅੱਜ ਇੱਕ ਪਰਿਵਾਰ ਦੀ ਹੋ ਕੇ ਰਹਿ ਗਈ ਹੈ ਤੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ 02 ਦਸੰਬਰ 2024 ਦੇ ਹੁਕਮਨਾਮੇ ਤੋਂ ਭਗੌੜੀ ਹੈ । ਹਲਕੇ ਦੇ ਲੋਕਾਂ ਦਾ ਅੱਜ ਦਾ ਹੋਇਆਂ ਵੱਡਾ ਇਕੱਠ ਅਤੇ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਪੰਜਾਬ ਦੇ ਲੋਕਾਂ ਦਾ ਮਿਲ ਰਿਹਾ ਭਾਰੀ ਸਮਰਥਨ ਦਰਸਾਉਂਦਾ ਹੈ ਕਿ ਅਗਾਮੀ ਆਉਣ ਵਾਲੀਆਂ ਵਿਧਾਨ ਸਭਾ ਚੋਣਾ ਦੌਰਾਨ ਸੂਬੇ ਅੰਦਰ ਪੰਥਕ ਸਰਕਾਰ ਬਣਨੀ ਤੈਅ ਹੈ । ਪਾਰਟੀ ਦੇ ਸਕੱਤਰ ਜਨਰਲ ਮਨਦੀਪ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਪੰਜਾਬ ਦੇ ਲੋਕਾਂ ਦੀ ਸੋਚ ਤੇ ਕਿਸਾਨੀ ਸੰਘਰਸ਼ ਵਿਚੋਂ ਉਪਜੀ ਪਾਰਟੀ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼ਿਵਾਲਿਕ ਦੇ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ । ਉਨ੍ਹਾਂ ਅਤੇ ਸਮੁੱਚੀ ਲੀਡਰਸ਼ਿਪ ਵਲੋਂ ਸਿਵਾਲਿਕ ਨੂੰ ਸਿਰੋਪਾਓ ਪਾ ਕੇ ਪਾਰਟੀ ਵਿਚ ‘ਜੀ ਆਇਆਂ’ ਕਿਹਾ ਗਿਆ । ਅੰਤ ਵਿਚ ਸ਼ਿਵਾਲਿਕ ਵਲੋਂ ਸਮਾਗਮ ਵਿਚ ਪਹੁੰਚੀ ਸਮੁੱਚੀ ਲੀਡਰਸ਼ਿਪ ਅਤੇ ਹਲਕਾ ਗਿੱਲ ਦੇ ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚਾਂ, ਪੰਚਾਂ, ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚਾਂ ਪੰਚਾਂ ਅਤੇ ਪਤਵੰਤੇ ਸੱਜਣਾਂ ਨੇ ਵੀ ਸ਼ਿਵਾਲਿਕ ਅਤੇ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਸਮੁੱਚੀ ਲੀਡਰਸ਼ਿਪ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਪਾਰਟੀ ਦੀਆਂ ਪੰਜਾਬ ਉਸਾਰੂ ਨਿਤੀਆਂ ਨਾਲ ਸਹਿਮਤ ਹਨ ਤੇ ਪਾਰਟੀ ਨੂੰ ਬੁਲੰਦੀਆਂ ਤੇ ਪਹੁੰਚਾਉਣ ਲਈ ਦਿਨ ਰਾਤ ਮਿਹਨਤ ਕਰਨਗੇ ।

Ad Position 22
No active advertisement
ਪਿਛਲੀ ਖ਼ਬਰ ਖਾੜੀ ਦੇਸ਼ਾਂ ਦੇ ਯੁੱਧ ਦਾ ਸੇਕ ਲੀਚੀ ਤੱਕ ਵੀ ਪਹੁੰਚਿਆ ਅਗਲੀ ਖ਼ਬਰ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਨੇੜੇ ਸੁਰੱਖਿਆ ਬੰਨ੍ਹ ਨੂੰ ਲੈ ਕੇ ਸਰਹੱਦੀ ਖੇਤਰ ਅੰਦਰ ਕੇਂਦਰ ਸਰਕਾਰ ਵਿਰੁੱਧ ਮਾਹੌਲ ਪ...
Ad Position 24
No active advertisement