ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਬਾਜਵਾ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਵਿਰਾਸਤੀ ਮਾਰਗ ’ਚ ਸ਼ਾਂਤਮਈ ਧਰਨਾ ਦਿੱਤਾ

Ad Position 21
No active advertisement
ਅਜੀਤ ਡੈਸਕ 29-06-2026

ਕਿਹਾ, ਅੱਜ ਕਾਂਗਰਸ ਦੇ ਸਾਰੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣਗੇ
ਅੰਮ੍ਰਿਤਸਰ, 28 ਜੂਨ (ਹਰਮਿੰਦਰ ਸਿੰਘ)-ਪੰਜਾਬ ਕਾਂਗਰਸ ਵਲੋਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਵਿਰਾਸਤੀ ਮਾਰਗ ’ਚ ਪੰਜਾਬ ਸਰਕਾਰ ਖ਼ਿਲਾਫ਼ ਸ਼ਾਂਤਮਈ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਹਰਮਿੰਦਰ ਸਿੰਘ ਗਿੱਲ, ਭਗਵੰਤਪਾਲ ਸਿੰਘ ਸੱਚਰ, ਸੁਨੀਲ ਦੱਤੀ ਆਦਿ ਸੀਨੀਅਰ ਕਾਂਗਰਸੀ ਆਗੂ ਮੌਜੂਦ ਸਨ। ਇਸ ਦੌਰਾਨ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਗੁਰੂਆਂ, ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਪੰਜਾਬ ਨੇ ਹਮੇਸ਼ਾਂ ਆਪਸੀ ਭਾਈਚਾਰੇ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ । ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਵਲੋਂ ਸੱਦਾ ਮਿਲਣ ’ਤੇ ਕਾਂਗਰਸ ਦੇ ਸਾਰੇ ਵਿਧਾਇਕ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮਾਂ ਦੀ ਪਾਲਣਾ ਕਰਨਗੇ । ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ, ਉਨ੍ਹਾਂ ਦੀ ਕੈਬਨਿਟ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇਣ ਦੀ ਬਜਾਏ ਉੱਥੇ ਜਾ ਕੇ ਆਪਣੇ ਪੱਖ ਦੀ ਗੱਲ ਰੱਖਣ ਅਤੇ ਜੋ ਵੀ ਨਿਰਦੇਸ਼ ਦਿੱਤੇ ਜਾਣ, ਉਨ੍ਹਾਂ ਨੂੰ ਸਵੀਕਾਰ ਕਰਨ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਧਾਰਮਿਕ ਸੰਸਥਾਵਾਂ ਨਾਲ ਟਕਰਾਅ ਦੀ ਥਾਂ ਸਤਿਕਾਰ ਅਤੇ ਸੰਜਮ ਦਾ ਰਾਹ ਅਪਣਾਉਣਾ ਚਾਹੀਦਾ ਹੈ । ਬਾਜਵਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਵੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਸਤਿਕਾਰ ਕੀਤਾ ਸੀ, ਇਸ ਲਈ ਭਗਵੰਤ ਮਾਨ ਨੂੰ ਵੀ ਜੇਕਰ ਕੋਈ ਸਜ਼ਾ ਮਿਲਦੀ ਹੈ ਤਾਂ ਉਸ ਨੂੰ ਨਿਮਰਤਾ ਨਾਲ ਸਵੀਕਾਰ ਕਰਨਾ ਚਾਹੀਦਾ ਹੈ । ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਪੱਪੂ, ਕਾਂਗਰਸ ਕੌਂਸਲਰ ਦਲ ਦੇ ਆਗੂ ਵਿਕਾਸ ਸੋਨੀ, ਸਾਬਕਾ ਚੇਅਰਮੈਨ ਦਿਨੇਸ਼ ਬੱਸੀ, ਯੋਗਿੰਦਰਪਾਲ ਸਿੰਘ ਢੀਂਗਰਾ, ਮਮਤਾ ਦੱਤਾ, ਆਦਿ ਸਮੇਤ ਵੱਡੀ ਗਿਣਤੀ ਵਿਚ ਸਥਾਨਕ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਨੀਟ-ਯੂ.ਜੀ. ਪ੍ਰੀਖਿਆਵਾਂ ਵਿਚ ਹੋਣਗੇ ਸਥਾਈ ਸਖ਼ਤ ਪ੍ਰਬੰਧ, 2026 ਪ੍ਰੀਖਿਆ ਮਾਡਲ ਨੂੰ ਮਿਲੀ ਪ੍ਰਵਾਨਗੀ ਅਗਲੀ ਖ਼ਬਰ ਬੇਹੱਦ ਮੰਦਹਾਲੀ ਦੇ ਦੌਰ ਵਿਚੋਂ ਗੁਜ਼ਰ ਰਹੇ ਨੇ ਸੂਬੇ ਦੇ 136 ਸਰਕਾਰੀ ਸਹਾਇਤਾ ਪ੍ਰਾਪਤ ਕਾਲਜ
Ad Position 24
No active advertisement