15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਦੋਸਤਾਂ ਨਾਲ ਜਨਮ ਦਿਨ ਮਨਾਉਣ ਗਏ 19 ਸਾਲਾ ਨੌਜਵਾਨ ਦੀ ਹੱਤਿਆ

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਰਾਜਪੁਰਾ, 29 ਜੂਨ (ਜੀ.ਪੀ. ਸਿੰਘ)-ਰਾਜਪੁਰਾ ਦੇ ਨੇੜਲੇ ਪਿੰਡ ਸ਼ਾਮਦੋ ਦਾ 19 ਸਾਲਾ ਨੌਜਵਾਨ ਗੁਰਤੇਜ ਸਿੰਘ ਤੇਜ਼ ਜੋ ਲੰਘੀ ਰਾਤ ਆਪਣੇ ਦੋਸਤਾਂ ਨਾਲ ਆਪਣਾ ਢਾਬੇ ’ਚ ਜਨਮ ਦਿਨ ਮਨਾਉਣ ਗਿਆ ਸੀ ਦੀ ਸ਼ੱਕੀ ਹਾਲਤ ’ਚ ਹੱਤਿਆ ਕਰ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਤੇਜ਼ ਸਿੰਘ ਦੇ ਦਾਦਾ ਮਹਿੰਦਰ ਸਿੰਘ ਤੇ ਪਿਤਾ ਗੁਰਪ੍ਰੀਤ ਸਿੰਘ ਵਾਸੀ ਪਿੰਡ ਸ਼ਾਮਦੋ ਨੇ ਦੱਸਿਆ ਕਿ ਉਸ ਦਾ ਲੜਕਾ ਗੁਰਤੇਜ ਸਿੰਘ (19) ਪਿੰਡ ਸ਼ਾਮਦੋ ਦੇ ਹੀ ਆਪਣੇ 6 ਦੋਸਤਾਂ ਨਾਲ ਰਾਜਪੁਰਾ ਚੰਡੀਗੜ੍ਹ ਰੋਡ ਉੱਤੇ ਸਥਿਤ ਗੋਗੀ ਢਾਬੇ ’ਚ 27 ਜੂਨ ਦੀ ਰਾਤ ਨੂੰ ਜਨਮ ਦਿਨ ਮਨਾਉਣ ਲਈ ਗਿਆ ਸੀ, ਦੇਰ ਰਾਤ ਗੁਰਤੇਜ ਜਦੋਂ ਘਰ ਆਇਆ ਤਾਂ ਉਹ ਗੰਭੀਰ ਹਾਲਤ ਵਿਚ ਜ਼ਖ਼ਮੀ ਸੀ ਤੇ ਉਸਦੇ ਕੱਪੜੇ ਖੂਨ ਨਾਲ ਲਿਬੜੇ ਹੋਏ ਸਨ। ਉਸ ਦੇ ਸਿਰ ਦੇ ਪਿੱਛੇ ਲੋਹੇ ਦੀਆਂ ਰਾਡਾਂ ਦੇ ਨਾਲ ਵਾਰ ਤੋਂ ਇਲਾਵਾ ਹੱਥ ਦੇ ’ਤੇ ਵੀ ਕਿਰਚ ਦੇ ਨਾਲ ਵਾਰ ਕੀਤੇ ਹੋਏ ਸਨ । ਜਿਸ ਨੂੰ ਸਥਾਨਕ ਸਿਵਲ ਹਸਪਤਾਲ ਰਾਜਪੁਰਾ ਵਿਖੇ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੁਰਪ੍ਰੀਤ ਸਿੰਘ ਨੇ ਸ਼ੱਕ ਜਾਹਰ ਕੀਤਾ ਕਿ ਉਸਦੇ ਨਾਲ ਗਏ ਦੋਸਤਾਂ ਨੇ ਲੜਾਈ ਝਗੜੇ ਦੌਰਾਨ ਉਸ ਦੇ ਲੜਕੇ ਨੂੰ ਮਾਰਨ ਦੀ ਨੀਅਤ ਦੇ ਨਾਲ ਸੱਟਾਂ ਮਾਰੀਆਂ ਹਨ। ਇਸ ਸੰਬੰਧੀ ਪੁਲਿਸ ਚੌਂਕੀ ਫੋਕਲ ਪੁਆਇੰਟ ਦੇ ਇੰਚਾਰਜ ਸਹਾਇਕ ਥਾਣੇਦਾਰ ਬਲਵੀਰ ਸਿੰਘ ਦੇ ਨਾਲ ਗਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਗੁਰਤੇਜ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਅਮਲ ਦੇ ਵਿਚ ਲਿਆਂਦੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਚਿੱਟੇ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਬਰਾਮਦ ਬੰਦ ਹੋਣ ਤੋਂ ਬਾਅਦ ਵੀ ਖੰਡ ’ਚ ਤੇਜ਼ੀ ਜਾਰੀ
Ad Position 24