ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਲਾਹੌਰ ’ਚ ਮਨਾਈ ਗਈ ਸ਼ੇਰ-ਏ-ਪੰਜਾਬ ਦੀ 187ਵੀਂ ਬਰਸੀ

Ad Position 21
No active advertisement
ਅਜੀਤ ਡੈਸਕ 30-06-2026

ਸਿੱਖ ਕੌਮ ਪਾਕਿਸਤਾਨ ਦੇ ਸਿਰ ਦਾ ਤਾਜ : ਰਮੇਸ਼ ਸਿੰਘ ਅਰੋੜਾ
ਅੰਮ੍ਰਿਤਸਰ, 29 ਜੂਨ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 187ਵੀਂ ਬਰਸੀ ਅੱਜ ਲਾਹੌਰ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ ’ਤੇ ਮਨਾਈ ਗਈ। ਲਾਹੌਰ ਸ਼ਾਹੀ ਕਿਲ੍ਹੇ ਦੇ ਸਾਹਮਣੇ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ਵਿਖੇ ਕਰਾਏ ਗਏ ਸਮਾਗਮ ’ਚ ਈ. ਟੀ. ਪੀ. ਬੀ. ਦੇ ਵਧੀਕ ਸਕੱਤਰ (ਸ਼ਰਾਈਨਜ਼) ਨਾਸਿਰ ਮੁਸ਼ਤਾਕ, ਡਿਪਟੀ ਸਕੱਤਰ (ਸ਼ਰਾਈਨਜ਼) ਫ਼ਰਾਜ਼ ਅੱਬਾਸ, ਲਹਿੰਦੇ ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਬਾਰੇ ਸੂਬਾਈ ਮੰਤਰੀ ਅਤੇ ਪੀ. ਐੱਸ. ਜੀ. ਪੀ. ਸੀ. ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਕਮੇਟੀ ਦੀ ਜਨਰਲ ਸਕੱਤਰ ਸਤਵੰਤ ਕੌਰ, ਮਹੇਸ਼ ਸਿੰਘ, ਡਾ: ਮਿਮਪਾਲ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥਾ ਲੀਡਰ ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ, ਜਰਨਲ ਪ੍ਰਬੰਧਕ ਮੀਤ ਸਕੱਤਰ ਅਜ਼ਾਦਦੀਪ ਸਿੰਘ, ਦਿੱਲੀ ਕਮੇਟੀ ਦੇ ਹਰਵਿੰਦਰ ਸਿੰਘ ਬਖ਼ਸ਼ੀ, ਮਨਮੋਹਨ ਸਿੰਘ, ਜਗਤਾਰ ਸਿੰਘ ਸਮੇਤ ਗੁਰਦੁਆਰਾ ਡੇਰਾ ਸਾਹਿਬ ਦੇ ਗ੍ਰੰਥੀ ਭਾਈ ਰਣਜੀਤ ਸਿੰਘ, ਭਾਈ ਮਨਜੀਤ ਸਿੰਘ ਆਦਿ ਹਾਜ਼ਰ ਸਨ । ਇਸ ਮੌਕੇ ਪਾਕਿ ਸਿੱਖ ਆਗੂਆਂ ਵਲੋਂ ਵਧੀਕ ਸਕੱਤਰ ਨਾਸਿਰ ਮੁਸ਼ਤਾਕ ਅਤੇ ਭਾਰਤੀ ਸਿੱਖ ਜਥਾ ਆਗੂਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ। ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪਾਕਿ ਦੇ ਰਾਗੀ ਜਥਿਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ ।ਬਰਸੀ ਸਮਾਗਮ ’ਚ ਰਮੇਸ਼ ਸਿੰਘ ਅਰੋੜਾ ਨੇ ਸਿੱਖ ਕੌਮ ਨੂੰ ਪਾਕਿਸਤਾਨ ਦੇ ਸਿਰ ਦਾ ਤਾਜ ਦੱਸਿਆ।

Ad Position 22
No active advertisement
ਪਿਛਲੀ ਖ਼ਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਦੇ ਯਤਨਾਂ ਸਦਕਾ ਦੁਬਈ ਤੋਂ ਸੁਰੱਖਿਅਤ ਭਾਰਤ ਪਰਤਿਆ ਪੰਜਾਬੀ ਨੌਜਵਾਨ ਅਗਲੀ ਖ਼ਬਰ ਅੰਮ੍ਰਿਤਸਰ ’ਚ ਹਥਿਆਰਾਂ ਤੇ ਹੈਰੋਇਨ ਦੀ ਵੱਡੀ ਖੇਪ ਬਰਾਮਦ
Ad Position 24
No active advertisement