16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਰਾਮ ਮੰਦਰ ’ਚ ਚੜ੍ਹਾਵਾ ਚੋਰੀ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਤੁਰੰਤ ਸੁਣਵਾਈ ਤੋਂ ਇਨਕਾਰ

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਨਵੀਂ ਦਿੱਲੀ,29 ਜੂਨ (ਜਗਤਾਰ ਸਿੰਘ)-ਅਯੁੱਧਿਆ ਦੇ ਰਾਮ ਮੰਦਿਰ ’ਚ ਚੜ੍ਹਾਵੇ ਦੀ ਕਥਿਤ ਚੋਰੀ ਤੇ ਰਾਮ ਜਨਮ-ਭੂਮੀ ਤੀਰਥ ਖੇਤਰ ਟਰੱਸਟ ਦੇ ਪੈਸੇ ਦੀ ਕਥਿਤ ਦੁਰਵਰਤੋਂ ਦੇ ਦੋਸ਼ਾਂ ਨਾਲ ਸਬੰਧਿਤ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਪਟੀਸ਼ਨਕਰਤਾ ਨੂੰ ਪੁੱਛਿਆ ਕਿ ,ਆਖ਼ਿਰ ਇਸ ਮਾਮਲੇ ’ਚ ਇੰਨੀ ਕਾਹਲੀ ਕਿਉਂ ਹੈ ? ਕੀ ਬਾਅਦ ਵਿਚ ਸੁਣਵਾਈ ਨਾਲ ਅਸਮਾਨ ਟੁੱਟ ਜਾਵੇਗਾ। ਅਦਾਲਤ ਨੇ ਕਿਹਾ ਕਿ ਫ਼ਿਲਹਾਲ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਇਸ ਲਈ ਨਿਯਮਿਤ ਸੁਣਵਾਈ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਹੀ ਸੰਭਵ ਹੈ । ਅਜਿਹੇ ’ਚ ਮਾਮਲੇ ਦੀ ਸੁਣਵਾਈ 12 ਜੁਲਾਈ ਤੋਂ ਬਾਅਦ ਹੋਣ ਦੀ ਸੰਭਾਵਨਾ ਹੈ। ਪਟੀਸ਼ਨ ’ਚ ਦੋਸ਼ ਲਾਇਆ ਗਿਆ ਹੈ ਕਿ ਰਾਮ ਜਨਮ-ਭੂਮੀ ਤੀਰਥ ਖੇਤਰ ਟਰੱਸਟ ਦੇ ਪੈਸੇ ਤੇ ਮੰਦਿਰ ’ਚ ਆਏ ਚੜ੍ਹਾਵੇ ਦੀ ਵਰਤੋ ’ਚ ਬੇਨਿਯਮੀਆਂ ਹੋਈਆਂ ਹਨ ।
ਪਟੀਸ਼ਨਕਰਤਾ ਨੇ ਇਸ ਮਾਮਲੇ ’ਚ ਐੱਫ਼.ਆਈ.ਆਰ. ਦਰਜ ਕਰਨ ਤੇ ਸੀ.ਬੀ.ਆਈ. ਤੋਂ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਪਟੀਸ਼ਨ ’ਚ ਇਹ ਵੀ ਅਪੀਲ ਕੀਤੀ ਗਈ ਹੈ ਕਿ ਮਾਮਲੇ ਦੀ ਜਾਂਚ ਸੀਬੀਆਈ ਦੀ ਅਗਵਾਈ ਵਿਚ ਗਠਿਤ ਵਿਸ਼ੇਸ਼ ਜਾਂਚ ਦਲ (ਐੱਸ.ਆਈ.ਟੀ.) ਤੋਂ ਕਰਾਈ ਜਾਵੇ ।

Ad Position 22
No active advertisement
ਪਿਛਲੀ ਖ਼ਬਰ ਖਰੜ ਦੇ ਹੋਟਲ ’ਚ ਲੜਕੀ ਨਾਲ ਸਮੂਹਿਕ ਜਬਰ-ਜਨਾਹ ਅਗਲੀ ਖ਼ਬਰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਮਾਰਚ 2022 ਤੋਂ ਮਈ 2026 ਤੱਕ ਪ੍ਰਾਪਤ ਹੋਈਆਂ 16,000 ਤੋਂ ਵੱਧ ਸ਼ਿਕਾਇਤਾਂ
Ad Position 24