16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਰਾਜ ਸਭਾ ਦੇ ਸਹੁੰ ਚੁੱਕ ਸਮਾਗਮ ਮਗਰੋਂ ਉਪ ਰਾਸ਼ਟਰਪਤੀ ਨਾਲ ਮਿਲੇ ਤਰੁਣ ਚੁੱਘ, ਜਾਖੜ ਤੇ ਢਿੱਲੋਂ

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਚੰਡੀਗੜ੍ਹ, 29 ਜੂਨ (ਸੰਦੀਪ ਕੁਮਾਰ ਮਾਹਨਾ) - ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨਾਲ ਮਿਲ ਕੇ ਦੇਸ਼ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਸੀ. ਪੀ. ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਲੋਕਤੰਤਰੀ ਸੰਸਥਾਵਾਂ ਦੀ ਮਜ਼ਬੂਤੀ, ਰਾਸ਼ਟਰ ਸੇਵਾ ਅਤੇ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਭਾਜਪਾ ਆਗੂਆਂ ਨੇ ਉਪ ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਨੂੰ ਸ਼ੁੱਭਕਾਮਨਾਵਾਂ ਭੇਟ ਕਰਦਿਆਂ ਉਨ੍ਹਾਂ ਦੇ ਸੰਵਿਧਾਨਕ ਫ਼ਰਜ਼ਾਂ ਦੀ ਸ਼ਲਾਘਾ ਕੀਤੀ। ਰਾਜ ਸਭਾ ਮੈਂਬਰ ਤਰੁਣ ਚੁੱਘ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾਂ ਲੋਕਤੰਤਰੀ ਸੰਸਥਾਵਾਂ ਨੂੰ ਮਜ਼ਬੂਤ ਕਰਨ ਤੇ ਸੰਵਿਧਾਨਕ ਮਰਿਆਦਾਵਾਂ ਦੀ ਪਾਲਣਾ ਲਈ ਵਚਨਬੱਧ ਰਹੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਕੇਂਦਰ ਸਰਕਾਰ ਦੀ ਅਗਵਾਈ ਹੇਠ ਦੇਸ਼ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਨਾਲ ਸਬੰਧਤ ਯੋਜਨਾਵਾਂ ਨੂੰ ਹੋਰ ਗਤੀ ਮਿਲੇਗੀ। ਪਾਰਟੀ ਆਗੂਆਂ ਨੇ ਦੁਹਰਾਇਆ ਕਿ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਆਕਾਂਖਿਆਵਾਂ ਨੂੰ ਦੇਸ਼ ਦੇ ਸਰਵਉੱਚ ਮੰਚਾਂ ਤੱਕ ਪਹੁੰਚਾਉਣ ਅਤੇ ਰਾਜ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਰਹੇਗੀ।

Ad Position 22
No active advertisement
ਪਿਛਲੀ ਖ਼ਬਰ ਤਰੁਣ ਚੁੱਘ ਨੇ ਜੇ. ਪੀ. ਨੱਢਾ ਨਾਲ ਵੀ ਕੀਤੀ ਮੁਲਾਕਾਤ ਅਗਲੀ ਖ਼ਬਰ ਖਰੜ ਦੇ ਹੋਟਲ ’ਚ ਲੜਕੀ ਨਾਲ ਸਮੂਹਿਕ ਜਬਰ-ਜਨਾਹ
Ad Position 24