16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਪਾਕਿ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਢਾਹੇ ਜਾਣ ਦਾ ਮਾਮਲਾ ਭਖਿਆ

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਅੰਮ੍ਰਿਤਸਰ, 28 ਜੂਨ (ਸੁਰਿੰਦਰ ਕੋਛੜ)-ਲਹਿੰਦੇ ਪੰਜਾਬ ਦੇ ਜ਼ਿਲ੍ਹਾ ਸ਼ੇਖ਼ੂਪੁਰਾ ਦੇ ਫ਼ਾਰੂਕਾਬਾਦ ’ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਕਬਜ਼ਾਧਾਰੀ ਪਰਿਵਾਰਾਂ ਵਲੋਂ ਢਾਹੇ ਜਾਣ ਦਾ ਮਾਮਲਾ ਜੋਰ ਫੜਦਾ ਜਾ ਰਿਹਾ ਹੈ। ਸ੍ਰੀ ਨਨਕਾਣਾ ਸਾਹਿਬ ਦੇ ਭੁਪਿੰਦਰ ਸਿੰਘ ਲਵਲੀ ਅਤੇ ਕ੍ਰਿਕਟਰ ਮਹਿੰਦਰਪਾਲ ਸਿੰਘ ਨੇ ਇਸ ਬਾਰੇ ’ਚ ਗੁਰਦੁਆਰਾ ਸਾਹਿਬ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰਦਿਆਂ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਜਦੋਂ ਉਹ ਇਸ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਸਨ ਤਾਂ ਨਿਸ਼ਾਨ ਸਾਹਿਬ ਵਾਲਾ ਥੜ੍ਹਾ ਅਤੇ ਉਸ ’ਤੇ ਗੁਰਮੁਖੀ ’ਚ ਲਿਖੀਆਂ ਪੱਥਰ ਦੀਆਂ ਸਿਲਾਂ, ਦੀਵਾਨ ਅਸਥਾਨ ਸਮੇਤ ਹੋਰ ਇਤਿਹਾਸਕ ਨਿਸ਼ਾਨੀਆਂ ਮੌਜੂਦ ਸਨ, ਪਰ ਜਲਦੀ ਬਾਅਦ ਗੁਰਦੁਆਰਾ ਸਾਹਿਬ ਦਾ ਗੁੰਬਦ ਢਾਹ ਦਿੱਤਾ ਗਿਆ। ਭੁਪਿੰਦਰ ਸਿੰਘ ਲਵਲੀ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਇਸ ਬਾਰੇ ਸੰਬੰਧਿਤ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਸੀ, ਪਰ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਇਤਿਹਾਸਕ ਵਿਰਾਸਤ ਨੂੰ ਬਚਾਉਣ ਲਈ ਕੋਈ ਉਪਰਾਲਾ ਨਹੀਂ ਕੀਤਾ । ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਢਾਹੇ ਜਾਣ ਵਾਲੇ ਦੋਸ਼ੀ ਵਿਅਕਤੀਆਂ ਖ਼ਿਲਾਫ਼ ਅਜੇ ਤੱਕ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਮਾਮਲਾ ਸਨਟੈੱਕ ਸਿਟੀ ਸੀ. ਐਲ. ਯੂ. ਘੁਟਾਲੇ ਦਾ-ਅਜੇ ਸਹਿਗਲ 7 ਜੁਲਾਈ ਤੱਕ ਨਿਆਇਕ ਹਿਰਾਸਤ ’ਚ ਭੇਜਿਆ ਅਗਲੀ ਖ਼ਬਰ ਅੰਤਾਂ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ, ਮੌਨਸੂਨ ਲਈ ਪੰਜਾਬ ਨੂੰ ਹੋਰ ਕਰਨੀ ਪਵੇਗੀ ਕਰੀਬ ਇੱਕ ਹਫ਼ਤੇ ਦੀ ਉਡ...
Ad Position 24