ਪੁਣੇ, 29 ਜੂਨ (ਪੀ.ਟੀ.ਆਈ.) ਪੁਣੇ ਦੀ ਇੱਕ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਨਸਰਪੁਰ ਪਿੰਡ ਵਿੱਚ ਇੱਕ ਤਿੰਨ ਸਾਲਾ ਬੱਚੀ ਦੇ ਅਗਵਾ, ਜਬਰ ਜਨਾਹ ਅਤੇ ਕਤਲ ਦੇ ਦੋਸ਼ ਵਿੱਚ ਇੱਕ 65 ਸਾਲਾ ਵਿਅਕਤੀ ਨੂੰ ਮੌਤ ਦੀ ਸਜ਼ਾ ਸੁਣਾਈ। ਇਸ ਘਿਨਾਉਣੇ ਅਪਰਾਧ ਪ੍ਰਤੀ ਪੂਰੇ ਮਹਾਰਾਸ਼ਟਰ ਵਿੱਚ ਵਿਆਪਕ ਗੁੱਸਾ ਸੀ ਅਤੇ ਵਿਰੋਧ ਪ੍ਰਦਰਸ਼ਨ ਕੀਤੇ ਗਏ ਸਨ। ਇਸ ਮਾਮਲੇ ਨੂੰ “ਦੁਰਲੱਭ ਤੋਂ ਦੁਰਲੱਭ” ਦੱਸਦੇ ਹੋਏ, ਵਧੀਕ ਜੱਜ ਐੱਸ.ਆਰ. ਸਲੂੰਖੇ ਨੇ ਉਮਰ ਦੇ ਆਧਾਰ ‘ਤੇ ਨਰਮੀ ਦੀ ਅਪੀਲ ਨੂੰ ਰੱਦ ਕਰ ਦਿੱਤਾ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਅਜਿਹੇ ਅਪਰਾਧੀਆਂ ਨੂੰ ਸਮਾਜ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।
ਪੁਣੇ ਜਬਰ ਜਨਾਹ ਤੇ ਹੱਤਿਆ ਮਾਮਲੇ ’ਚ 65 ਸਾਲਾ ਵਿਅਕਤੀ ਨੂੰ ਫਾਂਸੀ ਦੀ ਸਜ਼ਾ
ਅਜੀਤ ਡੈਸਕ
30-06-2026