01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਪੰਜਾਬ ਦੇ 17 ਜ਼ਿਲ੍ਹਿਆਂ ਦੀਆਂ 31 ਥਾਵਾਂ ’ਤੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਪਾਵਰਕਾਮ ਦਫ਼ਤਰਾਂ ਅੱਗੇ ਜ਼ੋਰਦਾਰ ਧਰਨੇ

Ad Position 21
No active advertisement
ਅਜੀਤ ਡੈਸਕ 01-07-2026

ਬਿਜਲੀ ਸਪਲਾਈ, ਸਮਾਰਟ ਮੀਟਰਾਂ, ਟਰਾਂਸਫਾਰਮਰਾਂ ਤੇ ਪਾਵਰਕਾਮ ਦੇ ਨਿੱਜੀਕਰਨ ਖ਼ਿਲਾਫ਼ ਉਠਾਈ ਆਵਾਜ਼
ਚੰਡੀਗੜ੍ਹ, 30 ਜੂਨ (ਅਜਾਇਬ ਸਿੰਘ ਔਜਲਾ)-ਚੈਪਟਰ ਪੰਜਾਬ ਦੇ ਸੱਦੇ ’ਤੇ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਦੀਆਂ ਲਗਭਗ 31 ਥਾਵਾਂ ’ਤੇ ਕਿਸਾਨਾਂ ਅਤੇ ਆਮ ਬਿਜਲੀ ਖਪਤਕਾਰਾਂ ਨਾਲ ਜੁੜੀਆਂ ਗੰਭੀਰ ਸਮੱਸਿਆਵਾਂ ਨੂੰ ਲੈ ਕੇ ਚੀਫ ਇੰਜੀਨੀਅਰ, ਐਕਸੀਅਨ, ਐਸ. ਡੀ. ਓ. ਅਤੇ ਹੋਰ ਬਿਜਲੀ ਦਫ਼ਤਰਾਂ ਸਾਹਮਣੇ ਵਿਸ਼ਾਲ ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਵੱਖ-ਵੱਖ ਪਲੇਟਫਾਰਮਾਂ ਰਾਹੀਂ ਸਰਕਾਰ ਤੱਕ ਮੰਗ ਪੱਤਰ ਭੇਜ ਕੇ ਲੋਕਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਮੰਗ ਕੀਤੀ ਗਈ । ਧਰਨਿਆਂ ਦੌਰਾਨ ਬਾਰਡਰ ਜ਼ੋਨ ਦੇ ਚੀਫ ਅਧਿਕਾਰੀ ਕਿਸਾਨਾਂ ਦੇ ਮੰਚ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਖੇਤੀ ਮੋਟਰਾਂ ਲਈ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਨਾਲ ਜੁੜੇ ਮਸਲੇ ਨੂੰ ਜਲਦ ਹੱਲ ਕਰਵਾਇਆ ਜਾਵੇਗਾ । ਇਸ ਤੋਂ ਇਲਾਵਾ ਹੋਰ ਸੂਬਾ ਪੱਧਰੀ ਮੰਗਾਂ ਸਬੰਧੀ 15 ਜੁਲਾਈ ਨੂੰ ਮੈਨੇਜਮੈਂਟ ਨਾਲ ਮੀਟਿੰਗ ਕਰਵਾਉਣ ਅਤੇ ਬਾਰਡਰ ਜ਼ੋਨ ਦੀਆਂ ਸਥਾਨਕ ਸਮੱਸਿਆਵਾਂ ਦੇ ਹੱਲ ਲਈ 10 ਜੁਲਾਈ ਨੂੰ ਵੱਖਰੀ ਮੀਟਿੰਗ ਕਰਨ ਦਾ ਭਰੋਸਾ ਵੀ ਦਿੱਤਾ ਗਿਆ । ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਖੇਤੀਬਾੜੀ ਸੀਜ਼ਨ ਦੌਰਾਨ ਖੇਤੀ ਮੋਟਰਾਂ ਲਈ ਘੱਟੋ-ਘੱਟ 16 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ ਤਾਂ ਜੋ ਝੋਨੇ ਅਤੇ ਹੋਰ ਫਸਲਾਂ ਦੀ ਸਿੰਚਾਈ ਪ੍ਰਭਾਵਿਤ ਨਾ ਹੋਵੇ । ਨਾਲ ਹੀ ਪੰਜਾਬ ਦੇ ਸਾਰੇ ਘਰੇਲੂ ਖਪਤਕਾਰਾਂ ਲਈ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਆਗੂਆਂ ਨੇ ਮੰਗ ਕੀਤੀ ਕਿ ਖੇਤੀ ਮੋਟਰਾਂ ਅਤੇ 24 ਘੰਟੇ ਸਪਲਾਈ ਵਾਲੇ ਖੇਤਰਾਂ ਦੇ ਖਰਾਬ ਜਾਂ ਡੈਮੇਜ ਟਰਾਂਸਫਾਰਮਰ 24 ਘੰਟਿਆਂ ਅੰਦਰ ਬਦਲੇ ਜਾਣ । ਟਰਾਂਸਫਾਰਮਰ ਲਿਜਾਣ-ਲਿਆਉਣ ਦਾ ਸਾਰਾ ਪ੍ਰਬੰਧ ਵਿਭਾਗ ਵਲੋਂ ਕੀਤਾ ਜਾਵੇ ਤੇ ਇਹ ਬੋਝ ਲੋਕਾਂ ਉੱਤੇ ਨਾ ਪਾਇਆ ਜਾਵੇ । ਟਰਾਂਸਫਾਰਮਰ ਚੋਰੀ ਹੋਣ ਦੀ ਸੂਰਤ ਵਿਚ ਵਿਭਾਗ ਆਪਣੇ ਨਿਯਮਾਂ ਅਨੁਸਾਰ ਖੁਦ ਐੱਫ.ਆਈ.ਆਰ. ਦਰਜ ਕਰਵਾਏ । ਮੋਰਚੇ ਨੇ ਸਰਕਾਰ ਵਲੋਂ ਜਬਰਦਸਤੀ ਸਮਾਰਟ ਮੀਟਰ ਲਗਾਉਣ ਦੀ ਨੀਤੀ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਲੋਕਾਂ ਦੀ ਮਰਜ਼ੀ ਤੋਂ ਉਲਟ ਸਮਾਰਟ ਮੀਟਰ ਲਗਾਉਣੇ ਤੁਰੰਤ ਬੰਦ ਕੀਤੇ ਜਾਣ । ਮੋਰਚੇ ਦੇ ਆਗੂਆਂ ਨੇ ਕਿਹਾ ਕਿ ਬਿਜਲੀ ਬੋਰਡ ਵਿਚ ਮੁਲਾਜ਼ਮਾਂ ਦੀ ਘਾਟ ਕਾਰਨ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ, ਇਸ ਲਈ ਸਾਰੀਆਂ ਖਾਲੀ ਅਸਾਮੀਆਂ ’ਤੇ ਤੁਰੰਤ ਭਰਤੀ ਕੀਤੀ ਜਾਵੇ। ਨਾਲ ਹੀ ਸਰਕਾਰ ਆਪਣੇ ਚੋਣ ਵਾਅਦੇ ਅਨੁਸਾਰ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਪਾਵਰ ਪਰਚੇਜ਼ ਐਗਰੀਮੈਂਟ ਤੁਰੰਤ ਰੱਦ ਕਰੇ । ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਪਾਵਰਕਾਮ ਅੰਦਰ ਪ੍ਰਾਈਵੇਟ ਠੇਕੇਦਾਰਾਂ ਵਲੋਂ ਕੀਤੇ ਜਾ ਰਹੇ ਘਟੀਆ ਤੇ ਨਿਯਮਾਂ ਦੇ ਉਲਟ ਕੰਮਾਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਕਿਉਂਕਿ ਬਿਜਲੀ ਨਾਲ ਜੁੜਿਆ ਕੰਮ ਸਿੱਧੇ ਤੌਰ ’ਤੇ ਲੋਕਾਂ ਦੀ ਜਾਨ-ਮਾਲ ਨਾਲ ਸੰਬੰਧਿਤ ਹੈ। ਕਿਸਾਨ ਮਜ਼ਦੂਰ ਮੋਰਚੇ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਲੋਕਾਂ ਅਤੇ ਕਿਸਾਨਾਂ ਦੀਆਂ ਇਨ੍ਹਾਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਅਤੇ ਵਿਸ਼ਾਲ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਛੇਵੇਂ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਸੰਗਤ ਸ਼ਹਿਰੀ ਫੀਡਰ ’ਤੇ ਅਣਐਲਾਨੇ ਬਿਜਲੀ ਕੱਟ ਲੱਗਣ ਕਾਰਨ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ
Ad Position 24
No active advertisement