02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਛੇਵੇਂ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ

Ad Position 21
No active advertisement
ਅਜੀਤ ਡੈਸਕ 01-07-2026

ਗੁਰੂ ਹਰਿਗੋਬਿੰਦ ਸਾਹਿਬ ਨੇ ਮੀਰੀ-ਪੀਰੀ ਦਾ ਸੰਕਲਪ ਦੇ ਕੇ ਸਿੱਖ ਕੌਮ ਨੂੰ ਭਗਤੀ ਤੇ ਸ਼ਕਤੀ ਦਾ ਮਾਰਗ ਦਿਖਾਇਆ-ਜਥੇਦਾਰ ਗੜਗੱਜ
ਅੰਮ੍ਰਿਤਸਰ, 30 ਜੂਨ (ਜਸਵੰਤ ਸਿੰਘ ਜੱਸ)-ਛੇਵੇਂ ਪਾਤਿਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ 431ਵਾਂ ਪ੍ਰਕਾਸ਼ ਪੁਰਬ ਅੱਜ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਵਿਖੇ ਅਥਾਹ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ । ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਗੁਰਮਤਿ ਸਮਾਗਮ ਵਿਚ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਨੇ ਵੀ ਸ਼ਿਰਕਤ ਕੀਤੀ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਰਸਭਿੰਨਾ ਸ਼ਬਦ ਕੀਰਤਨ ਗਾਇਣ ਕੀਤਾ ।ਇਸ ਮੌਕੇ ਜਥੇਦਾਰ ਗੜਗੱਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਛੇਵੇਂ ਪਾਤਿਸ਼ਾਹ ਨੇ ਮੀਰੀ-ਪੀਰੀ ਤੇ ਭਗਤੀ-ਸ਼ਕਤੀ ਦਾ ਅਜਿਹਾ ਸਿਧਾਂਤ ਬਖਸ਼ਿਸ਼ ਕੀਤਾ, ਜੋ ਧਰਮ ਇਤਿਹਾਸ ਅੰਦਰ ਕਿਧਰੇ ਹੋਰ ਨਹੀਂ ਮਿਲਦਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਅਸੀਂ ਆਪਣੀ ਨੌਜਵਾਨ ਪੀੜ੍ਹੀ ਨੂੰ ਗੁਰਮਤਿ, ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜੀਏ ਅਤੇ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਕੌਮੀ ਏਕਤਾ ਨੂੰ ਹੋਰ ਮਜ਼ਬੂਤ ਕਰੀਏ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਗੁਰਿੰਦਰ ਸਿੰਘ ਦੇਵੀਦਾਸਪੁਰਾ ਤੇ ਬਿਕਰਮਜੀਤ ਸਿੰਘ ਝੰਗੀ, ਜਸਕਰਨ ਸਿੰਘ ਤੇ ਬਗੀਚਾ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ ।

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਦੇ ਮੁੱਖ ਸੇਵਾਦਾਰ ਬਾਬਾ ਅਮਰੀਕ ਸਿੰਘ ਦਾ ਦਿਹਾਂਤ ਅਗਲੀ ਖ਼ਬਰ ਪੰਜਾਬ ਦੇ 17 ਜ਼ਿਲ੍ਹਿਆਂ ਦੀਆਂ 31 ਥਾਵਾਂ ’ਤੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਪਾਵਰਕਾਮ ਦਫ਼ਤਰਾਂ ਅੱਗੇ ਜ਼ੋਰਦਾਰ ਧਰਨੇ
Ad Position 24
No active advertisement