02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਗੁਰੂ ਰਵਿਦਾਸ ਜੀ ਦਾ ਸੰਦੇਸ਼ ਪਹੁੰਚਾਉਣ ਲਈ 50 ਡਾਕੂਮੈਂਟਰੀ ਵੈਨਾਂ ਨੂੰ ਮੁੱਖ ਮੰਤਰੀ ਨੇ ਇਕੋ ਸਮੇਂ ਦਿਖਾਈ ਹਰੀ ਝੰਡੀ

Ad Position 21
No active advertisement
ਅਜੀਤ ਡੈਸਕ 01-07-2026

ਸੰਗਰੂਰ, 30 ਜੂਨ (ਧੀਰਜ ਪਸੋਰੀਆ)-ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਇਤਿਹਾਸਕ ਅਤੇ ਸ਼ਰਧਾਪੂਰਵਕ ਮਨਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 50 ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨਾਂ ਗੁਰੂ ਜੀ ਦੇ ਬਰਾਬਰੀ, ਸਮਾਜਿਕ ਨਿਆਂ, ਸ਼ਰਧਾ ਅਤੇ ਵਿਸ਼ਵਵਿਆਪੀ ਸਾਂਝੀਵਾਲਤਾ ਦੇ ਸਦੀਵੀਂ ਸੰਦੇਸ਼ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਉਣਗੀਆਂ। ਇਸ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਮੁਹਿੰਮ ਤਹਿਤ ਐਲ.ਈ.ਡੀ. ਨਾਲ ਲੈਸ ਮੋਬਾਈਲ ਵੈਨਾਂ ਰਾਹੀਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਪਗ 13,000 ਪਿੰਡਾਂ ਵਿਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਪਵਿੱਤਰ ਸਿੱਖਿਆਵਾਂ ’ਤੇ ਆਧਾਰਤ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਜਾਵੇਗੀ । ਇਸ ਮੌਕੇ ਨੂੰ ਬੇਹੱਦ ਮਾਣ ਵਾਲੀ ਗੱਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਇੱਕ ਹੋਰ ਅਜਿਹੀ ਨੇਕ ਪਹਿਲਕਦਮੀ ਹੈ ਜੋ ਗੁਰੂ ਰਵਿਦਾਸ ਮਹਾਰਾਜ ਪ੍ਰਤੀ ਸੂਬੇ ਦੀ ਸ਼ਰਧਾ ਅਤੇ ਸਤਿਕਾਰ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਮੈਂ ਖ਼ੁਸ਼ਕਿਸਮਤ ਹਾਂ ਕਿ ਮੈਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅਤੇ ਹੁਣ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਮਿਲ ਰਿਹਾ ਹੈ। ਉਨ੍ਹਾਂ ਦੱਸਿਆ, “ਅੱਜ 50 ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਾ ਰਿਹਾ ਹੈ, ਜੋ ਪਿੰਡ-ਪਿੰਡ ਜਾ ਕੇ ਇਹ ਡਾਕੂਮੈਂਟਰੀ ਦਿਖਾਉਣਗੀਆਂ। ਇਹ ਵੈਨਾਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਪਗ 13,000 ਪਿੰਡਾਂ ਨੂੰ ਕਵਰ ਕਰਨਗੀਆਂ ਅਤੇ ਹਰ ਵੈਨ ’ਤੇ 12 ਫੁੱਟ × 8 ਫੁੱਟ ਦੀ ਵੱਡੀ ਐਲ.ਈ.ਡੀ. ਸਕਰੀਨ ਲਗਾਈ ਗਈ ਹੈ। ਇਹ 30 ਮਿੰਟ ਦੀ ਦਸਤਾਵੇਜ਼ੀ ਸੰਖੇਪ, ਅਰਥਪੂਰਨ ਅਤੇ ਬਹੁਤ ਪ੍ਰਭਾਵਸ਼ਾਲੀ ਹੈ, ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਏਗੀ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਸੰਤ ਨਿਰਮਲ ਦਾਸ ਜੌੜੇ ਵਾਲੇ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਰਵਜੋਤ ਸਿੰਘ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਅੱਤ ਦੀ ਗਰਮੀ ਨੇ ਕੱਢੇ ਵੱਟ, ਸੂਬੇ ’ਚ ਦਿਨ ਭਰ ਚੱਲੇ ਪਾਵਰਕੱਟ ਅਗਲੀ ਖ਼ਬਰ ਸਰਬਜੀਤ ਕੌਰ ਨੂੰ ਨਹੀਂ ਮਿਲੀ ਪਾਕਿ ਦੀ ਨਾਗਰਿਕਤਾ ਹਰ ਤਿੰਨ ਮਹੀਨੇ ਬਾਅਦ ਵਧਾਇਆ ਜਾ ਰਿਹਾ ਵੀਜ਼ਾ
Ad Position 24
No active advertisement