02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਪੰਜਾਬ ’ਚ ਕ੍ਰਿਕਟ ਤੇ ਹਾਕੀ ਪ੍ਰੀਮੀਅਰ ਲੀਗ ਸ਼ੁਰੂ ਕਰ ਰਹੇ ਹਾਂ-ਮੁੱਖ ਮੰਤਰੀ

Ad Position 21
No active advertisement
ਅਜੀਤ ਡੈਸਕ 01-07-2026

ਸੰਗਰੂਰ ’ਚ ਉੱਤਰੀ ਭਾਰਤ ਦੇ ਪਹਿਲੇ ਉਲੰਪਿਕ ਪੱਧਰੀ ਸਵਿਮਿੰਗ ਪੂਲ ਦਾ ਉਦਘਾਟਨ
ਸੰਗਰੂਰ, 30 ਜੂਨ (ਸੁਖਵਿੰਦਰ ਸਿੰਘ ਫੁੱਲ, ਧੀਰਜ਼ ਪਸ਼ੌਰੀਆ)–ਪੰਜਾਬ ਨੂੰ ਭਾਰਤ ਦਾ ਖੇਡ ਧੁਰਾ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਵਿਖੇ 9.50 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਓਲੰਪਿਕ ਪੱਧਰ ਦੇ ਸਵਿਮਿੰਗ ਪੂਲ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹਾ ਵਿਸ਼ਵ, ਓਲੰਪਿਕ ਅਤੇ ਏਸ਼ੀਅਨ ਚੈਂਪੀਅਨਾਂ ਲਈ ਨਰਸਰੀ ਵਜੋਂ ਉਭਰੇਗਾ। ਖੇਡਾਂ ਦੇ ਬੁਨਿਆਦੀ ਢਾਂਚੇ ਵਿਚ ਸਰਕਾਰ ਵਲੋਂ ਕੀਤੇ ਗਏ ਬੇਮਿਸਾਲ ਨਿਵੇਸ਼ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਹੇ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਪੰਜਾਬ ਦਾ ਖੇਡ ਬਜਟ 200 ਕਰੋੜ ਰੁਪਏ ਤੋਂ ਨਹੀਂ ਵਧਾਇਆ ਸੀ ਜਦਕਿ ਸਾਡੀ ਸਰਕਾਰ ਨੇ ਖੇਡ ਬਜਟ ਨੂੰ ਵਧਾ ਕੇ 1,790 ਕਰੋੜ ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਨੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ ਦੀ ਮੇਜ਼ਬਾਨੀ ਹਾਸਲ ਕੀਤੀ ਹੈ ਅਤੇ ਸੂਬਾ ਹੁਣ ਅੰਤਰਰਾਸ਼ਟਰੀ ਪੱਧਰ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਕ੍ਰਿਕਟ ਅਤੇ ਹਾਕੀ ਪ੍ਰੀਮੀਅਰ ਲੀਗ ਸ਼ੁਰੂ ਕਰਨ ਲਈ ਵੀ ਤਿਆਰ ਹੈ। ਉਨ੍ਹਾਂ ਕਿਹਾ ਅੱਜ ਸੰਗਰੂਰ ਦੇ ਲੋਕਾਂ ਨੂੰ ਖੇਡਾਂ ਦੇ ਖੇਤਰ ਵਿਚ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਵਾਰ ਹੀਰੋਜ਼ ਸਟੇਡੀਅਮ ਵਿਖੇ ਓਲੰਪਿਕ ਪੱਧਰ ਦੇ ਆਧੁਨਿਕ ਸਵਿਮਿੰਗ ਪੂਲ ਦਾ ਉਦਘਾਟਨ ਕੀਤਾ ਗਿਆ ਹੈ। 9.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਸਵਿਮਿੰਗ ਪੂਲ ਖਿਡਾਰੀਆਂ ਅਤੇ ਕੋਚਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੈ, ਜੋ ਅੰਤਰਰਾਸ਼ਟਰੀ ਪੱਧਰ ਦਾ ਸਿਖਲਾਈ ਢਾਂਚਾ ਪ੍ਰਦਾਨ ਕਰੇਗਾ। ਵਰਣਨਯੋਗ ਹੈ ਕਿ ਇਹ ਸਵੀਮਿੰਗ ਪੂਲ ਉੱਤਰੀ ਭਾਰਤ ਦਾ ਪਹਿਲਾ ਕੌਮਾਂਤਰੀ ਪੱਧਰ ਦਾ ਸਵੀਮਿੰਗ ਪੂਲ ਹੈ ਅਤੇ ਪੂਰੇ ਦੇਸ਼ ਵਿਚ ਤੀਸਰਾ ਇਸ ਤੋਂ ਪਹਿਲਾ ਅਜਿਹੇ ਸਵੀਮਿੰਗ ਪੂਲ ਬੈਂਗਲੁਰੂ ਅਤੇ ਅਹਿਮਦਾਬਾਦ ਵਿਚ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਸਾਡੀ ਸਰਕਾਰ ਨੇ ਖੇਡ ਬਜਟ 200 ਕਰੋੜ ਰੁਪਏ ਤੋਂ ਵਧਾ ਕੇ 1,790 ਕਰੋੜ ਰੁਪਏ ਕਰ ਦਿੱਤਾ ਹੈ। ਖਿਡਾਰੀਆਂ ਨੂੰ ਹੁਣ ਸਿਖਲਾਈ ਲਈ ਅਗਾਊਂ ਰਾਸ਼ੀ ਮਿਲੇਗੀ ਜਦੋਂਕਿ ਅੰਤਰਰਾਸ਼ਟਰੀ ਤਗਮੇ ਜਿੱਤਣ ਵਾਲਿਆਂ ਨੂੰ ਸੋਨ ਤਗਮੇ ਲਈ ਇਕ ਕਰੋੜ ਰੁਪਏ, ਚਾਂਦੀ ਦੇ ਤਗਮੇ ਲਈ 75 ਲੱਖ ਰੁਪਏ ਅਤੇ ਕਾਂਸੀ ਦੇ ਤਗਮੇ ਲਈ 50 ਲੱਖ ਰੁਪਏ ਦੇ ਨਕਦ ਇਨਾਮਾਂ ਨਾਲ ਸਨਮਾਨਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਖੇਡ ਸੱਭਿਆਚਾਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਛੇਤੀ ਹੀ ਪੰਜਾਬ ਪ੍ਰੀਮੀਅਰ ਲੀਗ ਅਤੇ ਪੰਜਾਬ ਹਾਕੀ ਲੀਗ ਸ਼ੁਰੂ ਕਰੇਗੀ। ਇਸ ਤੋਂ ਇਲਾਵਾ, ਅਕਤੂਬਰ-ਨਵੰਬਰ ਦੌਰਾਨ ਮੁਹਾਲੀ ਤੇ ਜਲੰਧਰ ਵਿਚ ਏਸ਼ੀਅਨ ਚੈਂਪੀਅਨਜ਼ ਟਰਾਫੀ (ਹਾਕੀ) ਦੀ ਮੇਜ਼ਬਾਨੀ ਕੀਤੀ ਜਾਵੇਗੀ, ਜਿਸ ਨਾਲ ਦੇਸ਼ ਵਿਚ ਖੇਡਾਂ ਦੇ ਇੱਕ ਪ੍ਰਮੁੱਖ ਕੇਂਦਰ ਵਜੋਂ ਪੰਜਾਬ ਦੀ ਪੁਜੀਸ਼ਨ ਹੋਰ ਮਜ਼ਬੂਤ ਹੋਵੇਗੀ। ਸੂਬੇ ਭਰ ਵਿਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਣ ਲਈ ਪੰਜਾਬ ਭਰ ਵਿਚ 3,100 ਖੇਡ ਮੈਦਾਨਾਂ ਦਾ ਨਿਰਮਾਣ ਕਰ ਰਹੀ ਹੈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵਲੋਂ ਇਹ ਸਵੀਮਿੰਗ ਪੂਲ ਸੰਗਰੂਰ ਇਲਾਕੇ ਦੇ ਖਿਡਾਰੀਆਂ ਲਈ ਸ਼ਾਨਦਾਰ ਤੋਹਫ਼ਾ ਹੈ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਤਰਨਪ੍ਰੀਤ ਸਿੰਘ ਸੌਂਦ, ਡਾ: ਗੁਨਿੰਦਰਜੀਤ ਸਿੰਘ ਜਵੰਧਾ ਚੇਅਰਮੈਨ ਇੰਨਫੋਟੈੱਕ ਪੰਜਾਬ, ਅਸ਼ੋਕ ਕੁਮਾਰ ਲੱਖਾ ਚੇਅਰਮੈਨ ਪੰਜਾਬ ਗਊ ਕਮਿਸ਼ਨ, ਗੁਲਜ਼ਾਰ ਸਿੰਘ ਬੌਬੀ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ, ਭੁਪਿੰਦਰ ਸਿੰਘ ਨਹਿਲ ਪ੍ਰਧਾਨ ਨਗਰ ਕੌਂਸਲ ਸੰਗਰੂਰ, ਗੁਰਮੇਲ ਸਿੰਘ ਘਰਾਚੋਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਰਸ਼ਪਾਲ ਸਿੰਘ ਭੁੱਲਰਹੇੜੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਦਲਜੀਤ ਸਿੰਘ ਘਰਾਚੋ ਪ੍ਰਧਾਨ ਜ਼ਿਲ੍ਹਾ ਯੂਥ ਵਿੰਗ, ਸੁਖਵਿੰਦਰ ਸਿੰਘ ਸੁੱਖਾ, ਕ੍ਰਿਸ਼ਨ ਲਾਲ ਵਿੱਕੀ, ਜਗਜੀਤ ਸਿੰਘ ਕਾਲਾ, ਚਰਨਜੀਤ ਸਿੰਘ ਚੰਨੀ ਅਤੇ ਹੋਰ ਆਗੂ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 4.43 ਲੱਖ ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਇਲਾਜ, 782.79 ਕਰੋੜ ਰੁਪਏ ਦਾ ਖਰਚ-ਗੁਰਸ਼ਰਨ ਸਿੰ... ਅਗਲੀ ਖ਼ਬਰ ਕਿਸਾਨ ਵਲੋਂ ਆਰਥਿਕ ਤੰਗੀ ਕਾਰਨ ਖੁਦਕੁਸ਼ੀ
Ad Position 24
No active advertisement