02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

5 ਜੁਲਾਈ ਦੇ ਪੰਥਕ ਇਕੱਠ ਨੂੰ ਲੈ ਕੇ ਐਡਵੋਕੇਟ ਧਾਮੀ ਤੇ ਬਾਬਾ ਟੇਕ ਸਿੰਘ ਨੇ ਸੰਤ ਸਮਾਜ ਦੇ ਆਗੂਆਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 01-07-2026

ਪੰਥਕ ਇਕਜੁੱਟਤਾ ਲਈ ਸਾਰਿਆਂ ਨੂੰ ਅੰਮ੍ਰਿਤਸਰ ਪੁੱਜਣ ਦੀ ਕੀਤੀ ਅਪੀਲ
ਸੁਖਵਿੰਦਰ ਸਿੰਘ ਫੁੱਲ
ਸੰਗਰੂਰ, 30 ਜੂਨ– ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਤੇ ਮੌਜੂਦਾ ਸਮੇਂ ਸਿੱਖ ਪੰਥ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਸਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 5 ਜੁਲਾਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪੰਥਕ ਇਕੱਤਰਤਾ ਬੁਲਾਈ ਗਈ ਹੈ। ਇਸ ਸੰਬੰਧੀ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਿਹਾਸਕ ਗੁਰਦੁਆਰਾ ਨਾਨਕਿਆਣਾ ਸਾਹਿਬ, ਸੰਗਰੂਰ ਵਿਖੇ ਸੰਤ ਸਮਾਜ ਦੇ ਪ੍ਰਮੁੱਖ ਆਗੂਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ । ਇਸ ਅਹਿਮ ਇਕੱਤਰਤਾ ਦੌਰਾਨ ਡੂੰਘੀ ਵਿਚਾਰ-ਚਰਚਾ ਕੀਤੀ ਗਈ ਅਤੇ 5 ਜੁਲਾਈ ਨੂੰ ਅੰਮ੍ਰਿਤਸਰ ਵਿਖੇ ਬੁਲਾਈ ਗਈ ਵਿਸ਼ੇਸ਼ ਪੰਥਕ ਇਕੱਤਰਤਾ ਵਿਚ ਸ਼ਾਮਿਲ ਹੋਣ ਲਈ ਸੰਤ ਸਮਾਜ ਨੂੰ ਰਸਮੀ ਸੱਦਾ ਪੱਤਰ ਸੌਂਪਿਆ ਗਿਆ । ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹੁਣ ਸਮੁੱਚੇ ਪੰਥ ਦੀ ਰਾਏ ਅਤੇ ਅਗਲੀ ਰਣਨੀਤੀ ਤੈਅ ਕਰਨ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਅੰਮ੍ਰਿਤਸਰ ਵਿਖੇ ਇੱਕ ਮਹਾਨ ਇਕੱਤਰਤਾ ਸੱਦੀ ਗਈ ਹੈ। ਇਸ ਮੌਕੇ ਬਾਬਾ ਗੁਰਮੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਭੁਪਿੰਦਰ ਸਿੰਘ ਭਲਵਾਨ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਦਲਜੀਤ ਸਿੰਘ ਅਕਾਲੀ ਬੁੱਢਾ ਦਲ ਸੰਗਰੂਰ, ਬਾਬਾ ਸੁਖਵਿੰਦਰ ਸਿੰਘ ਮੋਨੀ ਗੁ. ਅੰਗੀਠਾ ਸਾਹਿਬ ਮਸਤੂਆਣਾ ਸਾਹਿਬ, ਸੰਤ ਬਾਬਾ ਹਰਬੇਅੰਤ ਸਿੰਘ ਜੀ ਗੁ. ਸਾਹਿਬ ਮਾਤਾ ਭੋਲੀ ਕੌਰ ਜੀ ਮਸਤੂਆਣਾ ਸਾਹਿਬ, ਸੰਤ ਬਾਬਾ ਸੁਖਦੇਵ ਸਿੰਘ ਜੀ ਗੁ ਜਨਮ ਅਸਥਾਨ ਸੰਤ ਬਾਬਾ ਅਤਰ ਸਿੰਘ ਵਲੋਂ ਬਾਬਾ ਜਗਜੀਤ ਸਿੰਘ, ਭਾਈ ਜਗਜੀਤ ਸਿੰਘ ਗੁਰਜੀ ਬੜੂ ਸਾਹਿਬ ਵਾਲੇ, ਬਾਬਾ ਭਰਭੂਰ ਸਿੰਘ ਜੀ ਫ਼ਤਿਹ ਮਾਜਰੀ, ਬਾਬਾ ਰਣਜੋਧ ਸਿੰਘ ਸੰਗਰੂਰ, ਬਾਬਾ ਹਰਪਾਲ ਸਿੰਘ ਭੋਜੋਵਾਲ, ਬਾਬਾ ਗੁਰਜੰਟ ਸਿੰਘ ਤਪਾ ਦਰਾਜ਼, ਬਾਬਾ ਦਲਬੀਰ ਸਿੰਘ ਮਾਨਾ, ਬਾਬਾ ਗੁਲਵਿੰਦਰ ਸਿੰਘ, ਬਾਬਾ ਸੁਖਪਾਲ ਸਿੰਘ ਦਰੋਗੇਵਾਲੇ, ਬਾਬਾ ਜਗਤਾਰ ਸਿੰਘ, ਗੁ. ਮੰਜੀ ਸਾਹਿਬ ਆਲੋਅਰਖ, ਬਾਬਾ ਤਰਲੋਚਨ ਸਿੰਘ ਗੁਰਦੁਆਰਾ ਮੰਜੀ ਸਾਹਿਬ, ਗੁਰਸੇਵਕ ਸਿੰਘ ਘਰਾਚੋ ਪ੍ਰਚਾਰਕ ਕੰਮ ਨਿਗਰਾਨ ਜ਼ਿਲ੍ਹਾ ਸੰਗਰੂਰ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।

Ad Position 22
No active advertisement
ਪਿਛਲੀ ਖ਼ਬਰ ਐਨ.ਪੀ.ਐਸ. ਜਮ੍ਹਾਂਪੂੰਜੀ: ਨਿਯਮਤ ਬੱਚਤ ਰਾਹੀਂ ਭਵਿੱਖ ਦੀ ਆਰਥਿਕ ਸੁਰੱਖਿਆ ਦੀ ਦਿਸ਼ਾ ’ਚ ਇਕ ਮਹੱਤਵਪੂਰਨ ਪਹਿਲ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 4.43 ਲੱਖ ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਇਲਾਜ, 782.79 ਕਰੋੜ ਰੁਪਏ ਦਾ ਖਰਚ-ਗੁਰਸ਼ਰਨ ਸਿੰ...
Ad Position 24
No active advertisement