ਚੰਡੀਗੜ੍ਹ, 30 ਜੂਨ (ਅਜੀਤ ਬਿਊਰੋ): ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਅੱਜ ਸੂ-ਮੋਟੋ-ਨੋਟਿਸ ਲੈਂਦਿਆਂ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵਲੋਂ ਲੈਕਚਰਾਰਾਂ ਦੀਆਂ ਅਸਾਮੀਆਂ ਲਈ ਜਾਰੀ ਇਸ਼ਤਿਹਾਰ ਵਿਚ ਅਨੂਸੂਚਿਤ ਜਾਤੀਆਂ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਦੀ ਅਣਦੇਖੀ ਕਰਨ ਦੇ ਮਾਮਲੇ ਵਿਚ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸਰਕਾਰ ਨੂੰ ਤਲਬ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਸੀ ਜਿਸ ’ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ 3 ਜੁਲਾਈ 2026 ਨੂੰ ਨਿੱਜੀ ਪੱਧਰ ’ਤੇ ਕਮਿਸ਼ਨ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ ।
ਐਸ.ਸੀ. ਕਮਿਸ਼ਨ ਵਲੋਂ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਤਲਬ
ਅਜੀਤ ਡੈਸਕ
01-07-2026