ਚੰਡੀਗੜ੍ਹ, 30 ਜੂਨ (ਸੰਦੀਪ ਕੁਮਾਰ ਮਾਹਨਾ) –ਬੇਅਦਬੀ ਵਿਰੋਧੀ ਕਾਨੂੰਨ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੇ ਹੋਰ ਮਾਮਲਿਆਂ ਤੋਂ ਧਿਆਨ ਹਟਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਜਲਦ ਲਾਗੂ ਕਰਨ ਦੀ ਤਿਆਰੀ ਕਰ ਰਹੀ ਹੈ। ਇਹ ਦੋਸ਼ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ’ਤੇ ਪਾਈ ਪੋਸਟ ’ਚ ਲਗਾਏ। ਜਾਖੜ ਨੇ ਕਿਹਾ ਕਿ ਜਦੋਂ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸੇ ਗੰਭੀਰ ਮੁੱਦੇ ’ਤੇ ਘਿਰਦੀ ਹੈ ਤਾਂ ਲੋਕਾਂ ਦਾ ਧਿਆਨ ਭਟਕਾਉਣ ਲਈ ਨਵੇਂ ਮੁੱਦੇ ਖੜ੍ਹੇ ਕਰਨ ਜਾਂ ਨਵੇਂ ਐਲਾਨ ਕਰਨ ਦੀ ਕੋਸ਼ਿਸ਼ ਕਰਦੀ ਹੈ। ਜਾਖੜ ਨੇ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਨੂੰ ਅਪੀਲ ਕੀਤੀ ਕਿ ਸਰਕਾਰ ਵਲੋਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਉਨ੍ਹਾਂ ਦਾ ਹੱਕ ਹੈ ਪਰ ਬੇਅਦਬੀ ਦੇ ਮਾਮਲਿਆਂ ਵਿਚ ਇਨਸਾਫ਼ ਤੇ ਜਵਾਬਦੇਹੀ ਦੀ ਮੰਗ ਨੂੰ ਵੀ ਬਰਕਰਾਰ ਰੱਖਣ।
ਬੇਅਦਬੀ ਕਾਨੂੰਨ ਵਿਵਾਦ ਤੋਂ ਧਿਆਨ ਭਟਕਾਉਣ ਲਈ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਾਗੂ ਕੀਤੀ ਜਾ ਰਹੀ-ਜਾਖੜ
ਅਜੀਤ ਡੈਸਕ
01-07-2026