12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ’ਚ ਫ਼ਰਜ਼ੀ ਮੁਕਾਬਲਿਆਂ ਸੰਬੰਧੀ ਪੰਜਾਬ ਪੁਲਿਸ ਵਲੋਂ ਜਵਾਬ ਦਾਖ਼ਲ

Ad Position 21
No active advertisement
ਅਜੀਤ ਡੈਸਕ 01-07-2026

ਗੁਰਦਾਸਪੁਰ ਮਾਮਲੇ ਦੀ ਜਾਂਚ ਲਈ ਸੁਤੰਤਰ ਐੱਸ.ਆਈ.ਟੀ. ਬਣਾਈ
ਚੰਡੀਗੜ੍ਹ, 30 ਜੂਨ (ਕਪਿਲ ਵਧਵਾ) – ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਵਿਚ ਕਥਿਤ ਫ਼ਰਜ਼ੀ ਐਨਕਾਊਂਟਰਾਂ (ਪੁਲਿਸ ਮੁਕਾਬਲੇ) ਸਬੰਧੀ ਚੱਲ ਰਹੇ ਮਾਮਲੇ ਵਿਚ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਆਪਣਾ ਜਵਾਬ ਦਾਖ਼ਲ ਕਰ ਦਿੱਤਾ। ਗੁਰਦਾਸਪੁਰ ਐਨਕਾਊਂਟਰ ਮਾਮਲੇ ਸਬੰਧੀ ਪੁਲਿਸ ਨੇ ਕਮਿਸ਼ਨ ਨੂੰ ਜਾਣਕਾਰੀ ਦਿੱਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਲਈ 3 ਮਾਰਚ 2026 ਨੂੰ ਇਕ ਸੁਤੰਤਰ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਦਾ ਗਠਨ ਕੀਤਾ ਗਿਆ ਸੀ। ਪੁਲਿਸ ਵਲੋਂ ਦਾਖ਼ਲ ਜਵਾਬ ਅਨੁਸਾਰ ਐੱਸ.ਆਈ.ਟੀ. ਵਿਚ ਗੁਰਦਾਸਪੁਰ ਜ਼ਿਲ੍ਹੇ ਤੋਂ ਬਾਹਰ ਦੇ ਅਧਿਕਾਰੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਟੀਮ ਵਿਚ ਡੀ.ਪੀ. ਹੈੱਡਕੁਆਰਟਰ ਜਲੰਧਰ ਵਿਖੇ ਤਾਇਨਾਤ ਐੱਸ.ਪੀ. (ਇਨਵੈਸਟੀਗੇਸ਼ਨ) ਪਰਮਿੰਦਰ ਸਿੰਘ, ਅੰਮ੍ਰਿਤਸਰ ਦੇ ਐੱਸ.ਪੀ. (ਐੱਨ.ਡੀ.ਪੀ.ਐੱਸ.) ਇੰਦਰਜੀਤ ਸਿੰਘ ਅਤੇ ਥਾਣਾ ਫ਼ਤਹਿਗੜ੍ਹ ਚੂੜੀਆਂ ਦੇ ਮੁਖੀ ਇੰਸਪੈਕਟਰ ਸੁਰਿੰਦਰ ਪਾਲ ਸਿੰਘ ਨੂੰ ਮੈਂਬਰ ਬਣਾਇਆ ਗਿਆ ਹੈ। ਇਹ ਟੀਮ ਗੁਰਦਾਸਪੁਰ ਐਨਕਾਊਂਟਰ ਦੀ ਜਾਂਚ ਕਰੇਗੀ। ਜ਼ਿਕਰਯੋਗ ਹੈ ਕਿ 20 ਜੂਨ ਨੂੰ ਹੋਈ ਸੁਣਵਾਈ ਦੌਰਾਨ ਕਮਿਸ਼ਨ ਨੇ ਇਸ ਮਾਮਲੇ ਵਿਚ ਪੰਜਾਬ ਦੇ ਡੀ.ਜੀ.ਪੀ. ਤੋਂ ਜਵਾਬ ਤਲਬ ਕੀਤਾ ਸੀ। ਮਾਮਲਾ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਪੁਲਿਸ ਵੱਲੋਂ ਕੀਤੇ ਗਏ 35 ਕਥਿਤ ਐਨਕਾਊਂਟਰਾਂ ਨਾਲ ਜੁੜੀਆਂ ਸ਼ਿਕਾਇਤਾਂ ਨਾਲ ਸਬੰਧਿਤ ਹੈ। ਇਹ ਸ਼ਿਕਾਇਤ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਪ੍ਰਧਾਨ ਰਣਜੀਤ ਸਿੰਘ ਵਲੋਂ ਦਾਇਰ ਕੀਤੀ ਗਈ ਹੈ। ਸ਼ਿਕਾਇਤ ਵਿਚ ਅੰਮ੍ਰਿਤਸਰ, ਗੁਰਦਾਸਪੁਰ, ਫ਼ਤਹਿਗੜ੍ਹ ਸਾਹਿਬ ਅਤੇ ਬਰਨਾਲਾ ਸਮੇਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਾਪਰੇ ਕਈ ਕਥਿਤ ਐਨਕਾਊਂਟਰਾਂ ਦਾ ਜ਼ਿਕਰ ਕੀਤਾ ਗਿਆ ਹੈ। ਮਾਮਲੇ ਦੀ ਸੁਣਵਾਈ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਅੱਗੇ ਜਾਰੀ ਹੈ। ਪੁਲਿਸ ਵਲੋਂ ਆਪਣਾ ਪੱਖ ਪੇਸ਼ ਕਰ ਦਿੱਤਾ ਗਿਆ ਹੈ, ਜਦਕਿ ਸ਼ਿਕਾਇਤ ਵਿਚ ਲਗਾਏ ਗਏ ਦੋਸ਼ਾਂ ਦੀ ਸੱਚਾਈ ਬਾਰੇ ਅੰਤਿਮ ਫ਼ੈਸਲਾ ਜਾਂਚ ਅਤੇ ਕਮਿਸ਼ਨ ਦੀ ਅਗਲੀ ਕਾਰਵਾਈ ਤੋਂ ਬਾਅਦ ਹੀ ਸਾਹਮਣੇ ਆਵੇਗਾ।

Ad Position 22
No active advertisement
ਪਿਛਲੀ ਖ਼ਬਰ ਬਸਪਾ 3 ਜੁਲਾਈ ਨੂੰ ਰਾਜ ਭਰ ’ਚ ਪੰਜਾਬ ਸਰਕਾਰ ਖ਼ਿਲਾਫ਼ ਕਰੇਗੀ ਪ੍ਰਦਰਸ਼ਨ-ਕਰੀਮਪੁਰੀ ਅਗਲੀ ਖ਼ਬਰ ਗਰਮੀਆਂ ਦੀਆਂ ਛੁੱਟੀਆਂ ਮਗਰੋਂ ਅੱਜ ਤੋਂ ਖੁੱਲ੍ਹੇਗਾ ਹਾਈ ਕੋਰਟ, 4.22 ਲੱਖ ਤੋਂ ਵੱਧ ਮਾਮਲੇ ਲੰਬਿਤ
Ad Position 24