12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਬਸਪਾ 3 ਜੁਲਾਈ ਨੂੰ ਰਾਜ ਭਰ ’ਚ ਪੰਜਾਬ ਸਰਕਾਰ ਖ਼ਿਲਾਫ਼ ਕਰੇਗੀ ਪ੍ਰਦਰਸ਼ਨ-ਕਰੀਮਪੁਰੀ

Ad Position 21
No active advertisement
ਅਜੀਤ ਡੈਸਕ 01-07-2026

ਜਲੰਧਰ, 30 ਜੂਨ (ਜਸਪਾਲ ਸਿੰਘ)-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਪੰਜਾਬ ਸਰਕਾਰ ’ਤੇ ਲੈਕਚਰਾਰਾਂ ਦੀ ਕੀਤੀ ਜਾ ਰਹੀ ਭਰਤੀ ’ਚ ਦਲਿਤਾਂ-ਪੱਛੜੇ ਵਰਗਾਂ ਦਾ ਰਾਖਵਾਂਕਰਨ ਖਤਮ ਕਰਨ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ‘ਆਪ’ ਸਰਕਾਰ ਵਲੋਂ ਪਿਛਲੇ ਲੰਬੇ ਸਮੇਂ ਤੋਂ ਇਕ ਗਿਣੀ ਮਿੱਥੀ ਸਾਜਿਸ਼ ਤਹਿਤ ਦਲਿਤਾਂ-ਪੱਛੜੇ ਵਰਗਾਂ ਨਾਲ ਲਗਾਤਾਰ ਬੇਇਨਸਾਫੀ ਹੀ ਨਹੀਂ ਕੀਤੀ ਜਾ ਰਹੀ, ਬਲਕਿ ਉਨ੍ਹਾਂ ਦੇ ਸੰਵਿਧਾਨਕ ਹੱਕ ਵੀ ਖੋਹੇ ਜਾ ਰਹੇ ਹਨ। ਉਨ੍ਹਾਂ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਪੰਜਾਬ ਸਰਕਾਰ ਦੀਆਂ ਇਨ੍ਹਾਂ ਦਲਿਤ-ਪੱਛੜੇ ਵਰਗਾਂ ਵਿਰੋਧੀ ਨੀਤੀਆਂ ਦੇ ਖਿਲਾਫ 3 ਜੁਲਾਈ ਨੂੰ ਰਾਜ ਭਰ ’ਚ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਧਰਨੇ-ਪ੍ਰਦਰਸ਼ਨ ਕਰਨ ਤੇ ਮੰਗ ਪੱਤਰ ਸੌਂਪਣ ਦਾ ਐਲਾਨ ਕੀਤਾ ਹੈ। ਇਸ ਮੌਕੇ ਡਾ. ਕਰੀਮਪੁਰੀ ਨੇ ਕਿਹਾ ਕਿ ਸਰਕਾਰ ਵਲੋਂ ਬੀਤੀ 25 ਜੂਨ, 2026 ਨੂੰ ਲੈਕਚਰਾਰਾਂ ਦੀਆਂ ਕੱਢੀਆਂ ਗਈਆਂ ਕਰੀਬ 1000 ਅਸਾਮੀਆਂ ਵਿਚ ਦਲਿਤ-ਪੱਛੜੇ ਵਰਗਾ ਲਈ ਰਾਖਵਾਂਕਰਨ ਖ਼ਤਮ ਕਰ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਦਲਿਤ ਪਛੜੇ ਵਰਗਾਂ ਦੇ ਸੰਵਿਧਾਨਕ ਹੱਕਾਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਇਸ ਮੌਕੇ ਡਾ. ਕਰੀਮਪੁਰੀ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਲੈਕਚਰਾਰਾਂ ਦੀ ਭਰਤੀ ’ਚ ਰਾਖਵਾਂਕਰਨ ਬਹਾਲ ਨਾ ਕੀਤਾ ਬਸਪਾ ਵੱਡੀ ਪੱਧਰ ’ਤੇ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ ।
ਇਸ ਮੌਕੇ ਸੂਬਾ ਇੰਚਾਰਜ ਅਜੀਤ ਸਿੰਘ ਭੈਣੀ ਪ੍ਰਜਾਪਤ, ਜਨਰਲ ਸਕੱਤਰ ਤੇ ਜਲੰਧਰ ਜ਼ੋਨ ਇੰਚਾਰਜ ਐਡਵੋਕੇਟ ਬਲਵਿੰਦਰ ਕੁਮਾਰ, ਜਸਵੰਤ ਰਾਏ, ਸਲਵਿੰਦਰ ਕੁਮਾਰ, ਐਡਵੋਕੇਟ ਪ੍ਰਿਤਪਾਲ, ਕੌਂਸਲਰ ਦਵਿੰਦਰ ਸੂਦ ਗੋਗਾ, ਵਿਜੈ ਯਾਦਵ, ਅਸ਼ੋਕ ਸਈਪੁਰ ਮੌਜੂਦ ਸਨ ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲਿਆਂ ਦਾ ਚਰਨਜੀਤ ਸਿੰਘ ਚੰਨੀ ਵਲੋਂ ਸਵਾਗਤ ਅਗਲੀ ਖ਼ਬਰ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ’ਚ ਫ਼ਰਜ਼ੀ ਮੁਕਾਬਲਿਆਂ ਸੰਬੰਧੀ ਪੰਜਾਬ ਪੁਲਿਸ ਵਲੋਂ ਜਵਾਬ ਦਾਖ਼ਲ
Ad Position 24