ਚੰਡੀਗੜ੍ਹ, 30 ਜੂਨ (ਵਿਕਰਮਜੀਤ ਸਿੰਘ ਮਾਨ)- ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਲਏ ਗਏ ਫੈਸਲਿਆਂ ਤੇ ਪੰਜਾਬ ਸਰਕਾਰ ਨੂੰ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦਾ ਉਹ ਭਰਵਾਂ ਸਵਾਗਤ ਕਰਦੇ ਹਨ । ਸ.ਚੰਨੀ ਨੇ ਕਿਹਾ ਕਿ ਜਥੇਦਾਰ ਸਾਹਿਬ ਨੇ ਸਾਰੇ ਵਿਧਾਇਕਾਂ ਨੂੰ ਬੁਲਾ ਕੇ ਜੋ ਦਿਸ਼ਾ-ਨਿਰਦੇਸ਼ ਦਿੱਤੇ ਹਨ, ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲਿਆਂ ਦਾ ਚਰਨਜੀਤ ਸਿੰਘ ਚੰਨੀ ਵਲੋਂ ਸਵਾਗਤ
ਅਜੀਤ ਡੈਸਕ
01-07-2026