12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਬੋਕਸ ਬੈੱਡ ’ਚੋਂ ਔਰਤ ਦੀ ਲਾਸ਼ ਬਰਾਮਦ, ਮੋਟਰ ਰਿਕਸ਼ਾ ’ਚ ਲਿਜਾਈ ਜਾ ਰਹੀ ਸੀ ਲਾਸ਼

Ad Position 21
No active advertisement
ਅਜੀਤ ਡੈਸਕ 01-07-2026

ਮੰਡੀ ਗੋਬਿੰਦਗੜ੍ਹ, 30 ਜੂਨ (ਰਾਜੇਸ਼ ਸ਼ਰਮਾ)-ਸਥਾਨਕ ਤਹਿਸੀਲ ਕੰਪਲੈਕਸ ਰੋਡ ਨੇੜੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇਕ ਬੋਕਸ ਬੈੱਡ ’ਚੋਂ ਇਕ ਔਰਤ ਦੀ ਲਾਸ਼ ਮਿਲੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਭੇਜ ਦਿੱਤਾ ਗਿਆ। ਮੁੱਢਲੀ ਜਾਣਕਾਰੀ ਅਨੁਸਾਰ ਔਰਤ ਦੀ ਲਾਸ਼ ਨੂੰ ਇਕ ਬੋਕਸ ਬੈੱਡ ਵਿਚ ਰੱਖ ਕੇ ਮੋਟਰ ਰਿਕਸ਼ਾ ਰਾਹੀਂ ਲਿਜਾਇਆ ਜਾ ਰਿਹਾ ਸੀ । ਸ਼ੱਕ ਪੈਣ ’ਤੇ ਮੁਹੱਲਾ ਵਾਸੀਆਂ ਨੇ ਰਿਕਸ਼ਾ ਰੋਕ ਕੇ ਪੁਲਿਸ ਨੂੰ ਇਸ ਸਬੰਧੀ ਸੂਚਨਾ ਦਿੱਤੀ, ਜਿਸ ’ਤੇ ਕਾਰਵਾਈ ਦੌਰਾਨ ਬੈੱਡ ਦੀ ਜਾਂਚ ਕੀਤੀ ਤਾਂ ਲਾਸ਼ ਮਿਲਣ ਨਾਲ ਸਭ ਦੇ ਹੋਸ਼ ਉੱਡ ਗਏ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਇਕ ਔਰਤ ਅਤੇ ਇਕ ਵਿਅਕਤੀ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਜਦਕਿ ਇਕ ਹੋਰ ਵਿਅਕਤੀ ਫ਼ਰਾਰ ਦੱਸਿਆ ਜਾ ਰਿਹਾ ਹੈ। ਮ੍ਰਿਤਕਾ ਦੀ ਪਹਿਚਾਣ ਕਰੀਬ 45 ਸਾਲਾਂ ਮਮਤਾ ਦੇਵੀ ਦੇ ਰੂਪ ਵਿਚ ਹੋਈ ਹੈ। ਡੀ.ਐਸ.ਪੀ. ਵਿਕਰਮਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਪੁਲਿਸ ਤੱਥਾਂ ਅਤੇ ਸਬੂਤਾਂ ਦੇ ਆਧਾਰ ’ਤੇ ਜਾਂਚ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਕੇਂਦਰ ਦਾ ‘ਜੀ ਰਾਮ ਜੀ’ ਕਾਨੂੰਨ ਮਜ਼ਦੂਰਾਂ ਦੀ ਤਕਦੀਰ ਬਦਲੇਗਾ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲਿਆਂ ਦਾ ਚਰਨਜੀਤ ਸਿੰਘ ਚੰਨੀ ਵਲੋਂ ਸਵਾਗਤ
Ad Position 24