03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਬੇਅਦਬੀ ਕਾਨੂੰਨ ਦਾ ਕੇਂਦਰ ਕੇਵਲ ਅਪਰਾਧੀ ਨਹੀਂ, ਸਗੋਂ ਅਪਰਾਧ ਦੀ ਜੜ੍ਹ ਹੋਣੀ ਚਾਹੀਦੀ-ਜਥੇਦਾਰ ਗੜਗੱਜ

Ad Position 21
No active advertisement
ਅਜੀਤ ਡੈਸਕ 02-07-2026
ਅੰਮ੍ਰਿਤਸਰ, 1 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੀ 29 ਜੂਨ ਨੂੰ ਪੰਜਾਬ ਦੇ ਸਿੱਖ ਮੰਤਰੀਆਂ ਤੇ ਵਿਧਾਇਕਾਂ ਨਾਲ ਸਕੱਤਰੇਤ ਅਕਾਲ ਤਖ਼ਤ ਸਾਹਿਬ ਵਿਖੇ ਬੇਅਦਬੀਆਂ ਸੰਬੰਧੀ ਸੋਧ ਐਕਟ ਨੂੰ ਲੈ ਕੇ ਕੀਤੀ ਵਿਚਾਰ ਚਰਚਾ ਦੇ ਕੁਝ ਲਿਖਤੀ ਵੇਰਵੇ ਤੇ ਵੀਡੀਓ ਕਲਿੱਪ ਅੱਜ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਸਾਂਝੇ ਕੀਤੇ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਦਾ ਕੇਂਦਰ ਕੇਵਲ ਅਪਰਾਧੀ ਨਹੀਂ, ਸਗੋਂ ਅਪਰਾਧ ਦੀ ਜੜ੍ਹ ਹੋਣੀ ਚਾਹੀਦੀ ਹੈ। ਸਰਕਾਰ ਦੇ ਕਾਨੂੰਨ ਦੀ ਸਭ ਤੋਂ ਵੱਡੀ ਘਾਟ ਹੈ ਕਿ ਇਹ ਬੇਅਦਬੀ ਦੇ ਅਪਰਾਧ ਨੂੰ ਤਾਂ ਦੇਖਦਾ ਹੈ ਪਰ ਬੇਅਦਬੀ ਦੇ ਵਰਤਾਰੇ ਨੂੰ ਜਨਮ ਦੇਣ ਵਾਲੇ ਕਾਰਨਾਂ ਨੂੰ ਨਹੀਂ। ਇਹ ਕਾਨੂੰਨ ਸਿੱਖਾਂ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲ ਦਾ ਵੀ ਰਾਹ ਖੋਲ੍ਹਦਾ ਹੈ, ਜਿਸ ਲਈ ਇਸ ਨੂੰ ਮੌਜੂਦਾ ਰੂਪ ਵਿਚ ਪ੍ਰਵਾਨ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦੀ ਆੜ ਹੇਠ ਸਿੱਖਾਂ ਦੇ ਅੰਦਰੂਨੀ ਧਾਰਮਿਕ ਮਾਮਲਿਆਂ, ਸਿੱਖ ਰਹਿਤ ਮਰਯਾਦਾ ਵਿਚ ਦਖ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਨਾ ਹੀ ਕਾਨੂੰਨ ਨੂੰ ਸਿੱਖੀ ਪ੍ਰਚਾਰ ਪ੍ਰਸਾਰ ਵਿਚ ਅੜਿੱਕਾ ਬਣਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕਿਸੇ ਵੀ ਕਨੂੰਨੀ ਘੇਰੇ ਵਿਚ ਨਹੀਂ ਲਿਆਂਦੇ ਜਾ ਸਕਦੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਸਹੀ ਵੋਟ ਕੱਟਣ ਨਹੀਂ ਦਿੱਤੀ ਜਾਵੇਗੀ ਅਤੇ ਜਾਅਲੀ ਵੋਟ ਰਹਿਣ ਨਹੀਂ ਦਿੱਤੀ ਜਾਵੇਗੀ-ਭਗਵੰਤ ਮਾਨ ਕਿਹਾ, ਵਿਦੇ... ਅਗਲੀ ਖ਼ਬਰ ਡੀਪੂ ਹੋਲਡਰ ਯੂਨੀਅਨ ਦੀ ਕੌਮੀ ਨੈਸ਼ਨਲ ਮੀਟਿੰਗ ਕਲਕੱਤਾ ’ਚ 13 ਨੂੰ-ਸਿੱਧੂ, ਅੜੈਚਾਂ
Ad Position 24
No active advertisement