ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਸਿੱਖ ਵਿਦਵਾਨਾਂ ਦੀ ਸ਼ਮੂਲੀਅਤ ਨਾਲ ਹੀ ਹਜ਼ੂਰ ਸਾਹਿਬ ਐਕਟ ’ਤੇ ਬਣੇਗੀ ਸਹਿਮਤੀ-ਕੇਵਲ ਸਿੰਘ ਢਿੱਲੋਂ

Ad Position 21
No active advertisement
ਅਜੀਤ ਡੈਸਕ 02-07-2026
ਚੰਡੀਗੜ੍ਹ, 1 ਜੁਲਾਈ (ਸੰਦੀਪ ਕੁਮਾਰ ਮਾਹਨਾ)–ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰਾ ਐਕਟ ਸੰਬੰਧੀ ਬਣਾਈ ਗਈ ਸਲਾਹਕਾਰ ਕਮੇਟੀ ਵਿਚ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਨੂੰ ਵੀ ਸ਼ਾਮਿਲ ਕੀਤਾ ਜਾਵੇ। ਇਸ ਨਾਲ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਸਿੱਖ ਸੰਗਤ ਦਾ ਵਿਆਪਕ ਭਰੋਸਾ ਮਿਲੇਗਾ ਅਤੇ ਪੂਰੀ ਪ੍ਰਕਿਰਿਆ ਹੋਰ ਪਾਰਦਰਸ਼ੀ ਤੇ ਸਰਵਪ੍ਰਵਾਨ ਬਣੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕਰਦਿਆਂ ਕੀਤਾ। ਢਿੱਲੋਂ ਨੇ ਇਸ ਸੰਬੰਧੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਪੱਤਰ ਲਿਖ ਕੇ ਪ੍ਰਸਤਾਵਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰਾ ਐਕਟ ਸੰਬੰਧੀ ਗਠਿਤ ਸਲਾਹਕਾਰ ਕਮੇਟੀ ਵਿਚ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਪ੍ਰਮੁੱਖ ਸਿੱਖ ਵਿਦਵਾਨਾਂ ਅਤੇ ਬੁੱਧੀਜੀਵੀਆਂ ਨੂੰ ਵੀ ਲਾਜ਼ਮੀ ਤੌਰ ’ਤੇ ਸ਼ਾਮਿਲ ਕਰਨ ਦੀ ਮੰਗ ਕੀਤੀ ਹੈ।ਸੂਬਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਗਠਿਤ ਕੀਤੀ ਗਈ ਕਮੇਟੀ ’ਚ ਜ਼ਿਆਦਾਤਰ ਅਧਿਕਾਰੀ ਸ਼ਾਮਿਲ ਹਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਲੋਂ ਜੀ.ਐਸ.ਟੀ. ਪ੍ਰਾਪਤੀ ਵਿਚ 24.4 ਫ਼ੀਸਦੀ ਦਾ ਸ਼ਾਨਦਾਰ ਵਾਧਾ-ਚੀਮਾ ਅਗਲੀ ਖ਼ਬਰ ਨਾਈਟ ਕ੍ਰੀਮ ਨਾਲ ਸੁੰਦਰਤਾ
Ad Position 24
No active advertisement