ਚੰਡੀਗੜ੍ਹ, 1 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੀਆਂ ਔਰਤਾਂ ਨੂੰ ਸਾਢੇ ਚਾਰ ਸਾਲ ਤੱਕ ਮਹੀਨਾਵਾਰ ਨਕਦ ਸਹਾਇਤਾ ਤੋਂ ਵਾਂਝਾ ਰੱਖ ਕੇ ਉਨ੍ਹਾਂ ਨਾਲ ਇਕ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਸਰਕਾਰ ਔਰਤਾਂ ਨੂੰ ਨਕਦ ਸਹਾਇਤਾ ਦੇਣ ਪ੍ਰਤੀ ਸੱਚਮੁੱਚ ਇੰਨੀ ਗੰਭੀਰ ਹੈ ਤਾਂ ਫਿਰ ਉਸ ਨੂੰ ਇਸ ਸਾਰੇ ਸਮੇਂ ਦੀ ਬਕਾਇਆ ਰਾਸ਼ੀ ਵੀ ਅਦਾ ਕਰਨੀ ਚਾਹੀਦੀ ਹੈ।