ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਔਰਤਾਂ ਨਾਲ ਵਾਅਦਾ ਖ਼ਿਲਾਫ਼ੀ ਕਰ ਰਹੀ ਸਰਕਾਰ-ਕੇਵਲ ਸਿੰਘ ਢਿੱਲੋਂ

Ad Position 21
No active advertisement
ਅਜੀਤ ਡੈਸਕ 02-07-2026
ਚੰਡੀਗੜ੍ਹ, 1 ਜੁਲਾਈ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਔਰਤਾਂ ਨੂੰ ਦਿੱਤੀ ਜਾਣ ਵਾਲੀ ਆਰਥਿਕ ਸਹਾਇਤਾ ਦੇ ਮਾਮਲੇ ਵਿਚ ਵਾਅਦਾ ਖ਼ਿਲਾਫ਼ੀ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਪੂਰੇ ਕਾਰਜਕਾਲ ਦੌਰਾਨ ਲਾਭ ਨਾ ਦੇ ਕੇ ਹੁਣ ਚੋਣਾਂ ਤੋਂ ਪਹਿਲਾਂ ਸੀਮਤ ਸਮੇਂ ਦੀ ਰਾਸ਼ੀ ਜਾਰੀ ਕਰਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀਆਂ ਔਰਤਾਂ ਨੂੰ ਹਰ ਮਹੀਨੇ ਆਰਥਿਕ ਸਹਾਇਤਾ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਬਣਨ ਤੋਂ ਬਾਅਦ ਸਾਢੇ ਚਾਰ ਸਾਲ ਤੱਕ ਇਸ ਵਾਅਦੇ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਸਰਕਾਰ ਆਪਣੀ ਗਾਰੰਟੀ ਮੁਤਾਬਕ ਸਹਾਇਤਾ ਦਿੰਦੀ ਤਾਂ ਆਮ ਵਰਗ ਦੀਆਂ ਔਰਤਾਂ ਨੂੰ ਪੰਜ ਸਾਲਾਂ ਵਿਚ 60 ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਔਰਤਾਂ ਨੂੰ 90 ਹਜ਼ਾਰ ਰੁਪਏ ਮਿਲਣੇ ਬਣਦੇ ਸਨ।
Ad Position 22
No active advertisement
ਪਿਛਲੀ ਖ਼ਬਰ ਬੁੱਧਵਾਰ ਨੂੰ ਮੁੜ ਆਮ ਵਾਂਗ ਖੁੱਲ੍ਹੇ ਸਰਕਾਰੀ ਦਫ਼ਤਰ, ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀਆਂ ਲੱਗੀਆਂ ਕਤਾਰਾਂ ਅਗਲੀ ਖ਼ਬਰ ਪੰਜਾਬ ਦੀਆਂ ਔਰਤਾਂ ਨਾਲ ਠੱਗੀ ਨਾ ਮਾਰੋ-ਸੁਖਬੀਰ
Ad Position 24
No active advertisement