ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਇਸੇ ਮਹੀਨੇ ਪੰਜਾਬ ਦੌਰੇ ’ਤੇ ਆਉਣਗੇ ਪ੍ਰਧਾਨ ਮੰਤਰੀ ਮੋਦੀ

Ad Position 21
No active advertisement
ਅਜੀਤ ਡੈਸਕ 03-07-2026

ਕਈ ਅਹਿਮ ਵਿਕਾਸ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ
ਚੰਡੀਗੜ੍ਹ, 2 ਜੁਲਾਈ (ਸੰਦੀਪ ਕੁਮਾਰ ਮਾਹਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਪੰਜਾਬ ਦੇ ਦੌਰੇ ’ਤੇ ਆਉਣਗੇ, ਜਿਥੇ ਉਹ ਕਈ ਅਹਿਮ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਕਾਂਗਰਸ ਦੀ ਸੰਗਠਨਾਤਮਕ ਸੂਚੀ ’ਤੇ ਨਿਸ਼ਾਨਾ ਸਾਧਦਿਆਂ ਦਿੱਤੀ।ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਅਤੇ ਬੁਨਿਆਦੀ ਢਾਂਚੇ, ਰੇਲ ਸੰਪਰਕ ਅਤੇ ਲੋਕ ਭਲਾਈ ਨਾਲ ਸੰਬੰਧਿਤ ਕਈ ਪ੍ਰਾਜੈਕਟਾਂ ’ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਜਨਤਾ ਵਿਕਾਸ ਲਈ ਵਚਨਬੱਧ ਸਰਕਾਰ ਅਤੇ ਅੰਦਰੂਨੀ ਖਿੱਚੋਤਾਣ ਵਿਚ ਉਲਝੀ ਵਿਰੋਧੀ ਧਿਰ ਵਿਚਲਾ ਫ਼ਰਕ ਭਲੀ-ਭਾਂਤ ਦੇਖ ਰਹੀ ਹੈ।ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਨੇ ਮਜ਼ਬੂਤ ਸੰਗਠਨ ਖੜ੍ਹਾ ਕਰਨ ਦੀ ਬਜਾਏ ਆਪਣੇ ਆਗੂਆਂ ਨੂੰ ‘ਲਾਲੀਪੌਪ’ ਵੰਡਣ ਦਾ ਕੰਮ ਕੀਤਾ ਹੈ। ਅਹੁਦਿਆਂ ਦੀ ਬੇਤਹਾਸ਼ਾ ਵੰਡ ਨਾਲ ਪਾਰਟੀ ਅੰਦਰ ਅਵਿਵਸਥਾ ਅਤੇ ਨਿਰਾਸ਼ਾ ਦਾ ਮਾਹੌਲ ਬਣਿਆ ਹੈ। ਬਿੱਟੂ ਨੇ ਕਿਹਾ ਕਿ ਕਾਂਗਰਸ ਦੇ ਇਤਿਹਾਸ ਵਿਚ ਪਹਿਲੀ ਵਾਰ ਇੰਨੀ ਵੱਡੀ ਸੰਗਠਨਾਤਮਕ ਸੂਚੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਅਖਿਲ ਭਾਰਤੀ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਅਤੇ ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਿਊ.ਸੀ.) ਦੇ ਮੈਂਬਰਾਂ ਵਰਗੇ ਸੀਨੀਅਰ ਆਗੂਆਂ ਨੂੰ ਵੀ ਵੱਖ-ਵੱਖ ਕਮੇਟੀਆਂ ਦੀ ਚੇਅਰਮੈਨੀ ਦੇ ਕੇ ਥਾਂ ਦਿੱਤੀ ਗਈ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਇੰਨੇ ਸੀਨੀਅਰ ਆਗੂ ਬਿਨਾਂ ਕਿਸੇ ਵਾਧੂ ਅਹੁਦੇ ਦੇ ਪੰਜਾਬ ਕਾਂਗਰਸ ਵਿਚ ਕੰਮ ਨਹੀਂ ਕਰ ਸਕਦੇ। ਜੇਕਰ ਹਰ ਆਗੂ ਨੂੰ ਸਰਗਰਮ ਰੱਖਣ ਲਈ ਕੋਈ ਨਾ ਕੋਈ ਅਹੁਦਾ ਦੇਣਾ ਪਵੇ ਤਾਂ ਇਸ ਨਾਲ ਪਾਰਟੀ ਦੇ ਵਰਕਰਾਂ ਵਿਚ ਗ਼ਲਤ ਸੰਦੇਸ਼ ਜਾਂਦਾ ਹੈ। ਕੇਂਦਰੀ ਰਾਜ ਮੰਤਰੀ ਨੇ ਦੋਸ਼ ਲਾਇਆ ਕਿ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਅੱਜ ਸੁੰਨਾ ਨਜ਼ਰ ਆਉਂਦਾ ਹੈ। ਕੇਂਦਰੀ ਮੰਤਰੀ ਬਿੱਟੂ ਨੇ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ’ਚ ਪੂਰੀ ਤਿਆਰੀ ਨਾਲ ਚੋਣ ਮੈਦਾਨ ਵਿਚ ਉਤਰੇਗੀ।

Ad Position 22
No active advertisement
ਪਿਛਲੀ ਖ਼ਬਰ ਅੰਨ ਭੰਡਾਰ ਲਈ ਖ਼ਤਰਾ ਬਣ ਸਕਦੀ ਹੈ ਸਰਕਾਰਾਂ ਦੀ ਪੰਜਾਬ ਦੇ ਸ਼ੈਲਰਾਂ ਪ੍ਰਤੀ ਬੇਰੁਖ਼ੀ ਅਗਲੀ ਖ਼ਬਰ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1560.28 ਫੁੱਟ
Ad Position 24
No active advertisement