ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਘਰੇਲੂ ਕਲੇਸ਼ ਕਾਰਨ ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ

Ad Position 21
No active advertisement
ਅਜੀਤ ਡੈਸਕ 03-07-2026

ਸੰਗਤ ਮੰਡੀ (ਬਠਿੰਡਾ), 2 ਜੁਲਾਈ (ਸੁਖਤੇਜ ਧਾਲੀਵਾਲ/ਅੰਮ੍ਰਿਤਪਾਲ ਸ਼ਰਮਾ)-ਨੇੜਲੇ ਪਿੰਡ ਜੱਸੀ ਬਾਗਵਾਲੀ ਵਿਚ ਦਿਨ-ਦਿਹਾੜੇ ਘਰੇਲੂ ਕਲੇਸ਼ ਦੇ ਚੱਲਦਿਆਂ ਪਤੀ ਵਲੋਂ ਆਪਣੀ ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾ ਦੀ ਪਛਾਣ ਗੁਰਮੀਤ ਕੌਰ (35) ਵਜੋਂ ਹੋਈ ਹੈ, ਜਿਸ ਦਾ ਵਿਆਹ ਕਰੀਬ 14 ਸਾਲ ਪਹਿਲਾਂ ਪਿੰਡ ਜੱਸੀ ਬਾਗਵਾਲੀ ਦੇ ਮਨਜੀਤ ਸਿੰਘ ਪੁੱਤਰ ਡੂੰਗਰ ਸਿੰਘ ਨਾਲ ਹੋਇਆ ਸੀ। ਪਤੀ-ਪਤਨੀ ਵਿਚਕਾਰ ਲੰਬੇ ਸਮੇਂ ਤੋਂ ਘਰੇਲੂ ਵਿਵਾਦ ਚੱਲਦਾ ਆ ਰਿਹਾ ਸੀ ਅਤੇ ਪਿਛਲੇ ਲਗਭਗ ਦੋ ਸਾਲਾਂ ਤੋਂ ਦੋਵੇਂ ਵੱਖ-ਵੱਖ ਘਰਾਂ ਵਿਚ ਰਹਿ ਰਹੇ ਸਨ। ਦੋਵਾਂ ਦੇ ਦੋ ਬੱਚੇ ਹਨ, ਜੋ ਆਪਣੀ ਮਾਂ ਨਾਲ ਰਹਿੰਦੇ ਸਨ। ਗੁਰਮੀਤ ਕੌਰ ਪਿੰਡ ਵਿਚ ਨਰੇਗਾ ਮੇਟ ਵਜੋਂ ਕੰਮ ਕਰਕੇ ਆਪਣੇ ਬੱਚਿਆਂ ਦਾ ਪਾਲਣ-ਪੋਸ਼ਣ ਕਰ ਰਹੀ ਸੀ।ਅੱਜ ਦੁਪਹਿਰ ਸਮੇਂ ਗੁਰਮੀਤ ਕੌਰ ਆਪਣੇ ਬੱਚੇ ਨੂੰ ਸਕੂਲ ਵੈਨ ਤੋਂ ਉਤਾਰ ਕੇ ਨੇੜਲੀ ਮਠਿਆਈ ਦੀ ਦੁਕਾਨ ਤੋਂ ਸਮੋਸੇ ਲੈਣ ਜਾ ਰਹੀ ਸੀ। ਇਸੇ ਦੌਰਾਨ ਉਸ ਦਾ ਪਤੀ ਮਨਜੀਤ ਸਿੰਘ ਮੌਕੇ ‘ਤੇ ਪਹੁੰਚਿਆ ਅਤੇ ਪਿਸਤੌਲ ਨਾਲ ਉਸ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਬਠਿੰਡਾ ਦਿਹਾਤੀ ਦੇ ਡੀ.ਐਸ.ਪੀ. ਹਰਵਿੰਦਰ ਸਿੰਘ ਸਰਾਂ ਅਤੇ ਥਾਣਾ ਸੰਗਤ ਦੇ ਮੁਖੀ ਜਗਦੀਪ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸੰਗਤ ਸਹਾਰਾ ਦੇ ਵਲੰਟੀਅਰ ਸਿਕੰਦਰ ਮਛਾਣਾ ਦੀ ਐਂਬੂਲੈਂਸ ਰਾਹੀਂ ਪੋਸਟਮਾਰਟਮ ਵਾਸਤੇ ਸਿਵਲ ਹਸਪਤਾਲ ਬਠਿੰਡਾ ਭੇਜ ਦਿੱਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ-ਅਨੰਦਿਤਾ ਮਿਤਰਾ ਅਗਲੀ ਖ਼ਬਰ ਅੰਨ ਭੰਡਾਰ ਲਈ ਖ਼ਤਰਾ ਬਣ ਸਕਦੀ ਹੈ ਸਰਕਾਰਾਂ ਦੀ ਪੰਜਾਬ ਦੇ ਸ਼ੈਲਰਾਂ ਪ੍ਰਤੀ ਬੇਰੁਖ਼ੀ
Ad Position 24
No active advertisement