ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪੰਜਾਬ ਵਿਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ-ਅਨੰਦਿਤਾ ਮਿਤਰਾ

Ad Position 21
No active advertisement
ਅਜੀਤ ਡੈਸਕ 03-07-2026

 ਚੰਡੀਗੜ੍ਹ, 2 ਜੁਲਾਈ (ਅਜੀਤ ਬਿਊਰੋ)-ਪੰਜਾਬ ਰਾਜ ਵਿਚ ਚੱਲ ਰਹੀ ਵਿਸ਼ੇਸ਼ ਮੁੜ ਮੁਲਾਂਕਣ (ਐਸ.ਆਈ.ਆਰ.) ਮੁਹਿੰਮ ਤਹਿਤ 25 ਜੂਨ, 2026 ਤੋਂ ਲੈ ਕੇ 01 ਜੁਲਾਈ, 2026 ਤੱਕ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਮੁੱਖ ਚੋਣ ਅਫ਼ਸਰ ਅਨੰਦਿਤਾ ਮਿਤਰਾ ਵਲੋਂ ਅੱਜ ਇਥੇ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿਚ ਐਸ.ਆਈ.ਆਰ. ਸੰਬੰਧੀ ਕਾਰਵਾਈ ਬਹੁਤ ਸੁਚਾਰੂ ਢੰਗ ਨਾਲ ਚੱਲ ਰਹੀ ਹੈ, ਜਿਸ ਸਦਕਾ ਸੂਬੇ ਦੇ 24,453 ਬੀ.ਐੱਲ.ਓਜ਼ ਵਲੋਂ ਘਰੋਂ-ਘਰੀਂ ਜਾ ਕੇ ਸੂਬੇ ਦੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਵਿਚੋਂ 01 ਜੁਲਾਈ, 2026 ਤੱਕ 2 ਕਰੋੜ 9 ਲੱਖ 12 ਹਜ਼ਾਰ 619 ਵੋਟਰਾਂ ਨੂੰ ਗਣਨਾ ਫਾਰਮ ਵੰਡ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਕੁੱਲ ਵੋਟਰਾਂ ਦਾ 97.44 ਫੀਸਦ ਬਣਦਾ ਹੈ।ਅਨੰਦਿਤਾ ਮਿਤਰਾ ਵਲੋਂ ਦੱਸਿਆ ਗਿਆ ਕਿ ਬੀ.ਐੱਲ.ਓਜ਼ ਵਲੋਂ ਵੋਟਰਾਂ ਨੂੰ ਗਣਨਾ ਫਾਰਮ ਵੰਡਣ ਦੇ ਨਾਲ ਨਾਲ ਫਾਰਮ ਭਰਵਾਉਣ ਵਿਚ ਵੀ ਮਦਦ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਵੋਟਰਾਂ ਦੇ ਗਣਨਾ ਫਾਰਮ ਵਿਚ ਕੋਈ ਗਲਤੀ ਨਾ ਹੋ ਸਕੇ।ਉਨ੍ਹਾਂ ਦੱਸਿਆ ਕਿ ਬੀ.ਐੱਲ.ਓਜ਼ ਵਲੋਂ ਭਰੇ ਹੋਏ ਗਣਨਾ ਫਾਰਮ ਇਕੱਤਰ ਕਰਨ ਦਾ ਕਾਰਜ ਵੀ ਆਰੰਭ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫਾਰਮਾਂ ਦੇ ਡਿਜੀਟਲਾਈਜੇਸ਼ਨ ਦਾ ਕੰਮ ਵੀ ਆਰੰਭ ਹੋ ਗਿਆ ਹੈ।ਉਨ੍ਹਾਂ ਦੱਸਿਆ ਕਿ ਬੀ.ਐੱਲ.ਓਜ਼ ਵਲੋਂ ਘਰ-ਘਰ ਜਾ ਕੇ ਗਣਨਾ ਫਾਰਮ ਦੀ ਵੰਡ ਅਤੇ ਭਰੇ ਹੋਏ ਫਾਰਮ ਵਾਪਸ ਲੈਣ ਦਾ ਕਾਰਜ 24 ਜੁਲਾਈ, 2026 ਤੱਕ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਬੋਰਡ ਵਲੋਂ ਬਿਨਾਂ ਲੇਟ ਫ਼ੀਸ ਦਾਖ਼ਲਾ ਲੈਣ ਦੀ ਅੰਤਿਮ ਮਿਤੀ 31 ਅਗਸਤ ਨਿਰਧਾਰਤ ਅਗਲੀ ਖ਼ਬਰ ਘਰੇਲੂ ਕਲੇਸ਼ ਕਾਰਨ ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ
Ad Position 24
No active advertisement