ਐੱਸ. ਏ. ਐੱਸ. ਨਗਰ, 2 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2026-27 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰਿਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਵਿਚ ਬਿਨਾਂ ਲੇਟ ਫ਼ੀਸ ਦਾਖ਼ਲਾ ਲੈਣ ਦੀ ਅੰਤਿਮ ਮਿਤੀ 31 ਅਗਸਤ ਨਿਰਧਾਰਤ ਕੀਤੀ ਗਈ ਹੈ, ਜਦਕਿ 1 ਸਤੰਬਰ ਤੋਂ 31 ਅਕਤੂਬਰ ਤੱਕ 1500 ਰੁਪਏ ਪ੍ਰਤੀ ਵਿਦਿਆਰਥੀ ਲੇਟ ਫ਼ੀਸ ਨਾਲ ਦਾਖ਼ਲਾ ਲਿਆ ਜਾ ਸਕਦਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਿਤੀਆਂ ਤੋਂ ਬਾਅਦ ਓਪਨ ਸਕੂਲ ਪ੍ਰਣਾਲੀ ਤਹਿਤ ਦਾਖ਼ਲਾ ਲਏ ਜਾਣ ਦੀਆਂ ਮਿਤੀਆਂ ਵਿਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਪਣੀ ਸੁਵਿਧਾ ਅਨੁਸਾਰ ਐਕਰੀਡੀਟੇਡ ਸਕੂਲਾਂ ਰਾਹੀਂ, ਬੋਰਡ ਦੇ ਖੇਤਰੀ ਦਫ਼ਤਰਾਂ ਰਾਹੀਂ ਜਾਂ ਸਿੱਧੇ ਤੌਰ ‘ਤੇ ਬੋਰਡ ਦੀ ਵੈੱਬਸਾਈਟ ਤੋਂ ਆਨਲਾਈਨ ਪ੍ਰਕਿਰਿਆ ਰਾਹੀਂ ਦਾਖ਼ਲਾ ਫਾਰਮ ਭਰ ਸਕਣਗੇ। ਉਨ੍ਹਾਂ ਦੱਸਿਆ ਕਿ ਫ਼ੀਸਾਂ ਜਮ੍ਹਾਂ ਕਰਵਾਉਣ ਦੀ ਵਿਧੀ ਆਨਲਾਈਨ ਹੋਵੇਗੀ। ਉਨ੍ਹਾਂ ਦੱਸਿਆ ਕਿ ਪ੍ਰਾਸਪੈਕਟਸ ਅਤੇ ਪਾਠਕ੍ਰਮ ਬੋਰਡ ਦੀ ਵੈੱਬਸਾਈਟ ‘ਤੇ ਉਪਲੱਬਧ ਹਨ।
ਸਿੱਖਿਆ ਬੋਰਡ ਵਲੋਂ ਬਿਨਾਂ ਲੇਟ ਫ਼ੀਸ ਦਾਖ਼ਲਾ ਲੈਣ ਦੀ ਅੰਤਿਮ ਮਿਤੀ 31 ਅਗਸਤ ਨਿਰਧਾਰਤ
ਅਜੀਤ ਡੈਸਕ
03-07-2026