ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪੰਜਾਬ ਸਰਕਾਰ ਵਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਤੇ ਉਦਯੋਗ ਵਿਭਾਗ ਵਿਚ ਅਹੁਦਿਆਂ ਨੂੰ ਰਣਨੀਤਕ ਤੌਰ ’ਤੇ ਸੁਰਜੀਤ ਕਰਨ ਦੀ ਪ੍ਰਵਾਨਗੀ

Ad Position 21
No active advertisement
ਅਜੀਤ ਡੈਸਕ 03-07-2026

ਚੰਡੀਗੜ੍ਹ, 2 ਜੁਲਾਈ (ਅਜੀਤ ਬਿਊਰੋ)-ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਧੀਨ 619 ਮਲਟੀਪਰਪਜ਼ ਹੈਲਥ ਵਰਕਰਾਂ (ਮਹਿਲਾ) ਦੀ ਭਰਤੀ ਕਰਨ ਅਤੇ ਉਦਯੋਗ ਵਿਭਾਗ ਵਿਚ ਮਹੱਤਵਪੂਰਨ ਪ੍ਰਸ਼ਾਸਨਿਕ ਤੇ ਫੀਲਡ ਅਹੁਦਿਆਂ ਨੂੰ ਰਣਨੀਤਕ ਤੌਰ ‘ਤੇ ਸੁਰਜੀਤ ਕਰਨ ਦੇ ਵਿਆਪਕ ਪ੍ਰਸ਼ਾਸਨਿਕ ਪ੍ਰਸਤਾਵਾਂ ਨੂੰ ਅਧਿਕਾਰਤ ਤੌਰ ‘ਤੇ ਪ੍ਰਵਾਨਗੀ ਦੇ ਦਿੱਤੀ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਨਵੇਂ ਪ੍ਰਵਾਨਿਤ ਢਾਂਚੇ ਤਹਿਤ ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਦੀਆਂ ਗਰੁੱਪ-ਸੀ ਦੀਆਂ 619 ਖਾਲੀ ਅਸਾਮੀਆਂ ਭਰੀਆਂ ਜਾਣਗੀਆਂ। ਵਿੱਤ ਮੰਤਰੀ ਵਲੋਂ ਦਿੱਤੇ ਗਏ ਵੇਰਵਿਆਂ ਅਨੁਸਾਰ ਕੁੱਲ 220 ਅਸਾਮੀਆਂ ਇਕ ਸਾਲ ਤੋਂ ਘੱਟ ਸਮੇਂ ਤੋਂ ਖਾਲੀ ਹਨ, ਜਦੋਂਕਿ 346 ਅਸਾਮੀਆਂ ਤਰੱਕੀ ਵਾਲੇ ਅਹੁਦਿਆਂ ਵਜੋਂ ਰਾਖਵੀਆਂ ਹਨ, ਜਿਨ੍ਹਾਂ ਦਾ ਉਦੇਸ਼ ਸਿਖਲਾਈ ਪ੍ਰਾਪਤ ਦਾਈ (ਟ੍ਰੇਂਡ ਦਾਈ) ਕੇਡਰ ਦੇ ਯੋਗ ਵਿਅਕਤੀਆਂ ਨੂੰ ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਵਜੋਂ ਤਰੱਕੀ ਦੇਣਾ ਹੈ।ਉਨ੍ਹਾਂ ਦੱਸਿਆ ਕਿ ਸਿੱਧੀ ਭਰਤੀ ਦੀਆਂ 53 ਅਸਾਮੀਆਂ, ਜੋ ਇਕ ਸਾਲ ਤੋਂ ਵੱਧ ਸਮੇਂ ਤੋਂ ਖਾਲੀ ਸਨ ਅਤੇ ਵਿੱਤ ਵਿਭਾਗ ਦੇ 6 ਜੂਨ 2019 ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖ਼ਤਮ ਕਰ ਦਿੱਤੀਆਂ ਗਈਆਂ ਸਨ, ਨੂੰ ਮੰਤਰੀ ਮੰਡਲ ਤੋਂ ਲੋੜੀਂਦੀ ਪ੍ਰਵਾਨਗੀ ਲੈ ਕੇ ਰਸਮੀ ਤੌਰ ‘ਤੇ ਸੁਰਜੀਤ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ਦੀ ਹੱਤਿਆ ਅਗਲੀ ਖ਼ਬਰ ਸਿੱਖਿਆ ਬੋਰਡ ਵਲੋਂ ਬਿਨਾਂ ਲੇਟ ਫ਼ੀਸ ਦਾਖ਼ਲਾ ਲੈਣ ਦੀ ਅੰਤਿਮ ਮਿਤੀ 31 ਅਗਸਤ ਨਿਰਧਾਰਤ
Ad Position 24
No active advertisement