ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਭਾਈ ਸਰਬਜੀਤ ਸਿੰਘ ਨਿਰਮਲੇ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਦੇ ਹੈੱਡ ਗ੍ਰੰਥੀ ਨਿਯੁਕਤ

Ad Position 21
No active advertisement
ਅਜੀਤ ਡੈਸਕ 03-07-2026

ਬਟਾਲਾ, 2 ਜੁਲਾਈ (ਸਤਿੰਦਰ ਸਿੰਘ)-ਬੋਰਡ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਚੇਅਰਮੈਨ ਡਾ. ਵਿਜੇ ਸਤਬੀਰ ਸਿੰਘ (ਆਈ. ਏ. ਐਸ.) ਵਲੋਂ ਪੱਤਰ ਜਾਰੀ ਕਰਦਿਆਂ ਭਾਈ ਸਰਬਜੀਤ ਸਿੰਘ ਨਿਰਮਲੇ ਨੂੰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਦਾ ਹੈੱਡ ਗ੍ਰੰਥੀ ਨਿਯੁਕਤ ਕੀਤਾ ਗਿਆ ਹੈ। ਪਹਿਲੇ ਹੈੱਡ ਗ੍ਰੰਥੀ ਭਾਈ ਕਸ਼ਮੀਰ ਸਿੰਘ ਜਿਨ੍ਹਾਂ ਨੇ ਵੱਡੀਆਂ ਸੇਵਾਵਾਂ ਤਖਤ ਸਾਹਿਬ ਵਿਖੇ ਨਿਭਾਈਆਂ, ਉਹ ਪਿਛਲੇ ਦਿਨੀਂ ਸੇਵਾ ਮੁਕਤ ਹੋ ਗਏ ਸਨ। ਬੀਤੇ ਦਿਨ ਭਾਈ ਸਰਬਜੀਤ ਸਿੰਘ ਨਿਰਮਲੇ ਨੇ ਬਤੌਰ ਹੈੱਡ ਗ੍ਰੰਥੀ ਵਜੋਂ ਆਪਣੀ ਸੇਵਾ ਸੰਭਾਲ ਲਈ ਹੈ। ਜ਼ਿਕਰਯੋਗ ਹੈ ਕਿ ਭਾਈ ਸਰਬਜੀਤ ਸਿੰਘ ਨਿਰਮਲੇ ਉੱਚ ਕੋਟੀ ਦੇ ਵਿਦਵਾਨ ਹਨ ਅਤੇ 18 ਸਾਲ ਤੋਂ ਤਖ਼ਤ ਸਾਹਿਬ ਵਿਖੇ ਕਥਾਵਾਚਕ ਦੀ ਨਿਰੰਤਰ ਸੇਵਾ ਨਿਭਾ ਰਹੇ ਹਨ। ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ ਨੇ ਉਨ੍ਹਾਂ ਨੂੰ ਡਿਊਟੀ ’ਤੇ ਹਾਜ਼ਰ ਹੋਣ ਮੌਕੇ ਤਖ਼ਤ ਸਾਹਿਬ ਵਲੋਂ ਸਿਰਪਾਓ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਗੁਰਦੁਆਰਾ ਲੰਗਰ ਸਾਹਿਬ ਡੇਰਾ ਸੰਤ ਬਾਬਾ ਨਿਧਾਨ ਸਿੰਘ ਦੇ ਮੁਖੀ ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ ਕਾਰ ਸੇਵਾ ਵਾਲੇ, ਸਿੰਘ ਸਾਹਿਬ ਗਿਆਨ ਜੋਤਇੰਦਰ ਸਿੰਘ, ਰਵਿੰਦਰ ਸਿੰਘ ਕਪੂਰ ਸੁਪਰਡੈਂਟ, ਸਮੂਹ ਸਟਾਫ ਅਤੇ ਸੰਗਤਾਂ ਨੇ ਉਨ੍ਹਾਂ ਦੀ ਨਿਯੁਕਤੀ ’ਤੇ ਖੁਸ਼ੀ ਜਾਹਿਰ ਕੀਤੀ।

Ad Position 22
No active advertisement
ਪਿਛਲੀ ਖ਼ਬਰ ਐਮ.ਐਸ. ਧੋਨੀ ਨੇ ਨੌਜਵਾਨ ਪ੍ਰਤਿਭਾਵਾਂ ਨੂੰ ਕੀਤਾ ਪ੍ਰੇਰਿਤ, ਐਲਨ ਟੈਲੇਂਟੈਕਸ-2027 ਕੀਤਾ ਲਾਂਚ ਅਗਲੀ ਖ਼ਬਰ ਅਕਾਲ ਆਈ ਹਸਪਤਾਲ ਦੀ ਟੀਮ ਨੇ ਵਿਸ਼ਵ ਨੇਤਰ ਵਿਗਿਆਨ ਕਾਂਗਰਸ ਵਿਚ ਚਾਰ ਖੋਜ ਪੱਤਰ ਪੇਸ਼ ਕਰ ਕੇ ਦੇਸ਼ ਦਾ ਨਾਂਅ ਰੌਸ਼ਨ ਕੀ...
Ad Position 24
No active advertisement